30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਕੁਝ ਦਿਨਾਂ ਵਿਚ ਸ਼ੁਰੂ ਹੋਵੇਗਾ ਬੰਗਾ ਰੋਡ ਦਾ ਨਿਰਮਾਣ ਕਾਰਜ-ਡਾ. ਰਾਜ ਕੁਮਾਰ ਚੱਬੇਵਾਲ

Ad Position 21
No active advertisement
ਅਜੀਤ ਡੈਸਕ 12-06-2026
ਫਗਵਾੜਾ, 11 ਜੂਨ (ਹਰਜੋਤ ਸਿੰਘ ਚਾਨਾ)-ਮੈਂਬਰ ਪਾਰਲੀਮੈਂਟ ਤੇ ਹਲਕਾ ਇੰਚਾਰਜ ਡਾ. ਰਾਜ ਕੁਮਾਰ ਚੱਬੇਵਾਲ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਬੰਗਾ ਰੋਡ ਸੜਕ ਦਾ ਲਟਕਿਆ ਹੋਇਆ ਨਿਰਮਾਣ ਕਾਰਜ ਕੁੱਝ ਦਿਨਾਂ ਵਿਚ ਸ਼ੁਰੂ ਹੋਵੇਗਾ | ਇਸ ਦੌਰਾਨ ਸੜਕ ਨਿਰਮਾਣ ਕਾਰਜ ਨੂੰ ਮਨਜ਼ੂਰੀ ਮਿਲਣ ਅਤੇ ਜਲਦ ਹੀ ਸੜਕ ਦਾ ਕੰਮ ਸ਼ੁਰੂ ਹੋਣ ਦੀ ਜਾਣਕਾਰੀ ਮਿਲਦਿਆਂ ਹੀ ਬੰਗਾ ਰੋਡ ਦੇ ਸਮੂਹ ਦੁਕਾਨਦਾਰਾਂ, ਵਪਾਰੀਆਂ ਅਤੇ ਨਿਵਾਸੀਆਂ ਨੇ ਸੰਸਦ ਮੈਂਬਰ ਡਾ. ਰਾਜ ਦਾ ਸਵਾਗਤ ਕਰਕੇ ਉਨ੍ਹਾਂ ਦਾ ਧੰਨਵਾਦ ਪ੍ਰਗਟਾਇਆ | ਉਨ੍ਹਾਂ ਦੱਸਿਆ ਕਿ ਫਗਵਾੜਾ ਵਾਸੀ ਉਨ੍ਹਾਂ ਦੇ ਸ਼ਹਿਰ ਦੀਆਂ ਦੋ ਮੁੱਖ ਸੜਕਾਂ ਪਲਾਹੀ ਰੋਡ ਅਤੇ ਬੰਗਾ ਰੋਡ ਦੀ ਖਸਤਾ ਹਾਲਤ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਲਿਆਏ ਸਨ ਅਤੇ ਲੋਕ ਹਿੱਤ ਵਿਚ ਇਨ੍ਹਾਂ ਸੜਕਾਂ ਦਾ ਨਿਰਮਾਣ ਕਰਵਾਉਣ ਦੀ ਮੰਗ ਕੀਤੀ ਸੀ | ਲੋਕਾਂ ਦੀ ਇਸ ਮੰਗ ਨੂੰ ਉਨ੍ਹਾਂ ਨੇ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਤੱਕ ਪਹੁੰਚਾਇਆ | ਜਿਸ ਤੋਂ ਬਾਅਦ ਪਹਿਲਾਂ ਪਲਾਹੀ ਰੋਡ ਦੀ ਸੜਕ ਨੂੰ ਮਨਜ਼ੂਰ ਕਰਵਾ ਕੇ ਉਸ ਦਾ ਨਿਰਮਾਣ ਕਾਰਜ ਮੁਕੰਮਲ ਕਰਵਾਇਆ ਗਿਆ ਅਤੇ ਹੁਣ ਬੰਗਾ ਰੋਡ ਦੀ ਸੜਕ ਦੇ ਨਿਰਮਾਣ ਕਾਰਜ ਨੂੰ ਮਨਜ਼ੂਰੀ ਮਿਲ ਗਈ ਹੈ | ਸੰਸਦ ਮੈਂਬਰ ਨੇ ਦੱਸਿਆ ਕਿ ਇਸ ਸੜਕ ਦਾ ਨਿਰਮਾਣ ਕਾਰਜ ਅਗਲੇ ਹਫ਼ਤੇ ਤੱਕ ਸ਼ੁਰੂ ਹੋ ਜਾਵੇਗਾ | ਉਨ੍ਹਾਂ ਦੱਸਿਆ ਕਿ 5.20 ਕਿੱਲੋਮੀਟਰ ਲੰਬੀ ਬਣਨ ਵਾਲੀ ਇਸ ਸੜਕ 'ਤੇ 5 ਕਰੋੜ 20 ਲੱਖ ਰੁਪਏ ਖ਼ਰਚ ਹੋਣਗੇ |
Ad Position 22
No active advertisement
ਪਿਛਲੀ ਖ਼ਬਰ ਪੰਡਿਤ ਨਹਿਰੂ ਨੇ ਪੰਜਾਬ ਨੂੰ ਖੇਤੀਬਾੜੀ ਯੂਨੀਵਰਸਿਟੀ ਦੇ ਕੇ ਖੇਤੀਬਾੜੀ ਨੂੰ ਨਵੀਂ ਦਿਸ਼ਾ ਦਿੱਤੀ-ਰੰਧਾਵਾ ਅਗਲੀ ਖ਼ਬਰ ਪੰਜਾਬ ਕਾਂਗਰਸ ਦਾ ਐੱਸ.ਸੀ. ਵਿੰਗ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਵਿਸ਼ਾਲ ਸਮਾਗਮ ਚੰਡੀਗੜ੍ਹ 'ਚ ਕਰਵਾਏਗ...
Ad Position 24