ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਮਾਈਨਿੰਗ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ 42 ਕੇਸ ਦਰਜ ਕਰਕੇ 110 ਵਾਹਨ ਜ਼ਬਤ ਕੀਤੇ ਗਏ-ਅਕਾਸ਼ ਬਾਂਸਲ

Ad Position 21
No active advertisement
ਅਜੀਤ ਡੈਸਕ 13-06-2026

ਕਪੂਰਥਲਾ, 12 ਜੂਨ (ਅਮਰਜੀਤ ਕੋਮਲ)-ਜ਼ਿਲ੍ਹੇ ਵਿਚ ਗੈਰ ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਰਲੈੈਂਸ ਨੀਤੀ ਨੂੰ ਅਪਣਾਉਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਮਾਈਨਿੰਗ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ 42 ਕੇਸ ਦਰਜ ਕਰਕੇ 110 ਵਾਹਨ ਜ਼ਬਤ ਕੀਤੇ ਗਏ ਹਨ ਤੇ ਸਬੰਧਿਤ ਵਿਅਕਤੀਆਂ ਨੂੰ 1.25 ਕਰੋੜ ਤੋਂ ਵੱਧ ਦਾ ਜੁਰਮਾਨਾ ਲਗਾਇਆ ਜਾ ਚੁੱਕਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਇਹ ਕਾਰਵਾਈ 1 ਅਪ੍ਰੈਲ 2022 ਤੋਂ ਲੈ ਕੇ 31 ਮਾਰਚ 2026 ਦਰਮਿਆਨ ਕੀਤੀ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਕੀਮਤ ‘ਤੇ ਜ਼ਿਲ੍ਹੇ ਵਿਚ ਗੈਰ ਕਾਨੂੰਨੀ ਮਾਈਨਿੰਗ ਨਹੀਂ ਹੋਣ ਦੇਵੇਗਾ ਤੇ ਮਾਈਨਿੰਗ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਕਿਹਾ ਕਿ ਮਾਈਨਿੰਗ ਵਿਭਾਗ, ਪੰਜਾਬ ਪੁਲਿਸ ਤੇ ਮਾਲ ਵਿਭਾਗ ਦੀਆਂ ਸਾਂਝੀਆਂ ਟੀਮਾਂ ਮਾਈਨਿੰਗ ਦੀ ਉਲੰਘਣਾ ਨੂੰ ਸਖ਼ਤੀ ਨਾਲ ਰੋਕਣ ਲਈ ਨਿਰੰਤਰ ਨਿਰੀਖਣ ਕਰ ਰਹੀਆਂ ਹਨ ਤੇ ਸੰਵੇਦਨਸ਼ੀਲ ਖੇਤਰਾਂ ਵਿਚ ਪ੍ਰਸ਼ਾਸਨ ਵਲੋਂ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ | ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਗੈਰ ਕਾਨੂੰਨੀ ਮਾਈਨਿੰਗ ਸਬੰਧੀ ਕੋਈ ਸ਼ਿਕਾਇਤ ਹੋਵੇ ਤਾਂ ਉਹ ਬਿਨਾਂ ਕਿਸੇ ਝਿਜਕ ਦੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ ‘ਤੇ ਸੰਪਰਕ ਕਰ ਸਕਦੇ ਹਨ |

Ad Position 22
No active advertisement
ਪਿਛਲੀ ਖ਼ਬਰ ਬਾਮੂਵਾਲ ਦੇ ਨੌਜਵਾਨ ਦੀ ਸੜਕ ਹਾਦਸੇ ਵਿਚ ਦਰਦਨਾਕ ਮੌਤ ਅਗਲੀ ਖ਼ਬਰ ਨੌਜਵਾਨ ’ਤੇ ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ
Ad Position 24
No active advertisement