ਸੁਲਤਾਨਪੁਰ ਲੋਧੀ, 12 ਜੂਨ (ਥਿੰਦ)-ਤਹਿਸੀਲ ਕੰਪਲੈਕਸ ਦੇ ਚੱਲ ਰਹੇ ਨਿਰਮਾਣ ਕਾਰਜਾਂ ਨੂੰ ਲੈ ਕੇ ਬੀਤੇ ਦਿਨ ਵਕੀਲ ਭਾਈਚਾਰੇ ਅਤੇ ਹੋਰ ਹਲਕੇ ਦੇ ਲੋਕਾਂ ਨੇ ਸਵਾਲ ਉਠਾਏ ਸਨ, ਜਿਸ ਤੋਂ ਹਲਕਾ ਇੰਚਾਰਜ ਅਤੇ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਨੇ ਆਪਣੀ ਟੀਮ ਸਮੇਤ ਤਹਿਸੀਲ ਕੰਪਲੈਕਸ ਵਿਚ ਚੱਲ ਰਹੇ ਨਿਰਮਾਣ ਕਾਰਜਾਂ ਦਾ ਬਹੁਤ ਡੂੰਘਾਈ ਨਾਲ ਨਿਰੀਖਣ ਕੀਤਾ | ਇਸ ਮੌਕੇ ਉਨ੍ਹਾਂ ਨੇ ਉਨ੍ਹਾਂ ਨੇ ਪੂਰੇ ਕੰਪਲੈਕਸ ਦਾ ਦੌਰਾ ਕਰਦਿਆਂ ਆਪ ਖ਼ੁਦ ਕੰਧਾਂ ‘ਤੇ ਪਲੱਸਤਰ ਕੀਤੇ ਗਏ ਸੀਮੈਂਟ ਦੀ ਜਾਂਚ ਕੀਤੀ | ਉਨ੍ਹਾਂ ਨੇ ਸੀਵਰੇਜ ਸਿਸਟਮ ਦਾ ਨਿਰੀਖਣ ਕੀਤਾ ਅਤੇ ਉਸ ਵਿਚ ਵਰਤੇ ਗਏ ਮੈਟੀਰੀਅਲ ਦੀ ਵੀ ਘੋਖ ਕੀਤੀ | ਇਸ ਤੋਂ ਇਲਾਵਾ ਉਨ੍ਹਾਂ ਨੇ ਕੋਰਟ ਕਮਰਿਆਂ ਦੀ ਦਾ ਵੀ ਨਿਰੀਖਣ ਕਰਦਿਆਂ ਉਸ ਵਿਚ ਲੱਕੜ ਸਮੇਤ ਵਰਤੇ ਗਏ ਹੋਰ ਸਾਮਾਨ ਨੂੰ ਵੀ ਘੋਖਿਆ |ਇਸ ਮੌਕੇ ਉਨ੍ਹਾਂ ਨੇ ‘ਅਜੀਤ’ ਨਾਲ਼ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀ ਸਪੱਸ਼ਟ ਨੀਤੀ ਹੈ ਸਰਕਾਰੀ ਕਾਰਜਾਂ ਵਿਚ ਜੇਕਰ ਕੋਈ ਠੇਕੇਦਾਰ ਅਤੇ ਵਿਭਾਗ ਦਾ ਅਧਿਕਾਰੀ ਕੁਤਾਹੀ ਕਰਦਾ ਹੈ ਤਾਂ ਉਸ ਨੂੰ ਕਿਸੇ ਵੀ ਹਾਲਤ ਵਿਚ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਨੇ ਕਿਹਾ ਤਹਿਸੀਲ ਕੰਪਲੈਕਸ ਦੇ ਨਿਰਮਾਣ ਕਾਰਜਾਂ ਸੰਬੰਧੀ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਸੰਬੰਧਿਤ ਮੰਤਰੀ ਨਾਲ ਵੀ ਗੱਲਬਾਤ ਕਰਨਗੇ | ਉਨ੍ਹਾਂ ਨੇ ਕਿਹਾ ਉਹ ਸੁਲਤਾਨਪੁਰ ਲੋਧੀ ਹਲਕੇ ਨੂੰ ਨਮੂਨੇ ਦਾ ਹਲਕਾ ਬਣਾਉਣਾ ਚਾਹੁੰਦੇ ਹਨ ਅਤੇ ਉਹ ਕਿਸੇ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕਰਨਗੇ | ਗੰਭੀਰ ਚਿੰਤਾ ਪ੍ਰਗਟ ਕੀਤੀ ਹੈ | ਉਨ੍ਹਾਂ ਨੇ ਕਿਹਾ ਕਿ ਨਵਾਂ ਤਹਿਸੀਲ ਕੰਪਲੈਕਸ ਡੇਢ ਮਹੀਨੇ ਤੱਕ ਹਲਕਾ ਨਿਵਾਸੀਆਂ ਲਈ ਬਣ ਕੇ ਤਿਆਰ ਹੋ ਜਾਵੇਗਾ | ਇਸ ਦਾ ਹਲਕਾ ਨਿਵਾਸੀਆਂ ਨੂੰ ਬਹੁਤ ਵੱਡਾ ਫ਼ਾਇਦਾ ਹੋਵੇਗਾ | ਇਸ ਤੋਂ ਚੇਅਰਮੈਨ ਸੱਜਣ ਸਿੰਘ ਚੀਮਾ ਨੇ ਖ਼ਜ਼ਾਨਾ ਦਫ਼ਤਰ ਦਾ ਵੀ ਦੌਰਾ ਕੀਤਾ ਅਤੇ ਉੱਥੇ ਮੌਜੂਦ ਕਰਮਚਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ | ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਜੇ ਈ ਸਿਕੰਦਰ ਸਿੰਘ, ਸੀਨੀਅਰ ਕੌਂਸਲਰ ਜਤਿੰਦਰ ਸੇਠੀ, ਐਡਵੋਕੇਟ ਸਤਨਾਮ ਸਿੰਘ ਮੋਮੀ, ਐਡਵੋਕੇਟ ਗੁਰਮੀਤ ਸਿੰਘ ਢਿੱਲੋਂ, ਬਿੱਕਰ ਸਿੰਘ, ਗੋਰਖ ਸਿੰਘ, ਐਡਵੋਕੇਟ ਵਿਕਾਸ, ਮਲਕੀਤ ਸਿੰਘ, ਲਵਪ੍ਰੀਤ ਸਿੰਘ, ਮਨਿੰਦਰ ਕੁਮਾਰ, ਨਰਿੰਦਰ ਸਿੰਘ ਸੋਨੀਆ ਸੀਨੀਅਰ ਪੱਤਰਕਾਰ, ਬਲਵਿੰਦਰ ਸਿੰਘ ਧਾਲੀਵਾਲ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |
ਨਵੇਂ ਬਣ ਰਹੇ ਤਹਿਸੀਲ ਕੰਪਲੈਕਸ ਦੇ ਨਿਰਮਾਣ ਕਾਰਜਾਂ ਦਾ ਸੱਜਣ ਸਿੰਘ ਚੀਮਾ ਨੇ ਕੀਤਾ ਨਿਰੀਖਣ
ਅਜੀਤ ਡੈਸਕ
13-06-2026