ਕਪੂਰਥਲਾ, 12 ਜੂਨ (ਵਿ.ਪ੍ਰ.)-ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚੜਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੋਣ ਅਮਲੇ ਦੀ ਦੋ ਰੋਜ਼ਾ ਵਿਸ਼ੇਸ਼ ਟਰੇਨਿੰਗ ਅੱਜ ਸਫ਼ਲਤਾ ਪੂਰਵਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਮੁਕੰਮਲ ਹੋਈ। ਟਰੇਨਿੰਗ ਦੌਰਾਨ ਚੋਣ ਅਮਲੇ ਨੂੰ ਐੱਸ.ਆਈ.ਆਰ. ਨਾਲ ਸਬੰਧਿਤ ਬਰੀਕੀਆਂ ਤੇ ਤਕਨੀਕੀ ਪਹਿਲੂਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਸ਼ ਬਾਂਸਲ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਦੋ ਰੋਜ਼ਾ ਇਸ ਵਿਸ਼ੇਸ਼ ਟਰੇਨਿੰਗ ਦੌਰਾਨ ਜ਼ਿਲ੍ਹੇ ਚਾਰੇ ਵਿਧਾਨ ਸਭਾ ਹਲਕਿਆਂ ਦੇ 40 ਅਸੰਬਲੀ ਲੇਵਲ ਮਾਸਟਰ ਟਰੇਨਰ, ਡੀ.ਈ.�. ਦਫ਼ਤਰ ਦੇ 10 ਸਟਾਫ ਮੈਂਬਰਾਂ ਅਤੇ ਸਾਰੇ ਈ.ਆਰ.�ਜ਼, ਏ.ਈ.ਆਰ.�ਜ਼ ਦੇ 20 ਟੈਕਨੀਕਲ ਤੇ ਕਲੈਰੀਕਲ ਸਟਾਫ ਤੇ ਦੂਜੇ ਦਿਨ ਸਾਰੇ ਵਿਧਾਨ ਸਭਾ ਹਲਕਿਆਂ ਦੇ ਸੁਪਰਵਾਈਜ਼ਰਾਂ ਨੂੰ ਸਿਖਲਾਈ ਦਿੱਤੀ ਗਈ। ਜ਼ਿਲ੍ਹਾ ਚੋਣ ਅਫ਼ਸਰ ਨੇ ਚੋਣ ਅਮਲੇ ਨੂੰ ਸਖ਼ਤ ਹਦਇਤ ਕੀਤੀ ਕਿ ਐਸ.ਆਈ.ਆਰ. ਦੇ ਕੰਮ ਨੂੰ ਪੂਰੀ ਪਾਰਦਰਸ਼ਤਾ, ਜਿੰਮੇਵਾਰੀ ਤੇ ਤਨਦੇਹੀ ਨਾਲ ਨਿਭਾਇਆ ਜਾਵੇ। ਉਨ੍ਹਾਂ ਕਿਹਾ ਕਿ ਡਿਊਟੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਤੇ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਐਸ.ਆਈ.ਆਰ. ਜਾਂ ਵੋਟਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਹਾਇਤਾ, ਜਾਣਕਾਰੀ ਜਾਂ ਸ਼ਿਕਾਇਤ ਲਈ ਹੈਲਪ ਲਾਈਨ 1950 ਜਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਟੈਲੀਫੋਨ ਨੰਬਰ 01822 23377 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਐੱਸ.ਆਈ.ਆਰ. ਸੰਬੰਧੀ ਚੋਣ ਅਮਲੇ ਦੀ ਟਰੇਨਿੰਗ ਸਫ਼ਲਤਾ ਪੂਰਵਕ ਮੁਕੰਮਲ ਹੋਈ-ਅਕਾਸ਼ ਬਾਂਸਲ
ਅਜੀਤ ਡੈਸਕ
13-06-2026