31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਖੇਤਾਂ ਵਿਚ ਕੰਮ ਕਰਦੇ ਮਜ਼ਦੂਰ ਨੂੰ ਸੱਪ ਨੇ ਡੱਸਿਆ

Ad Position 21
No active advertisement
ਅਜੀਤ ਡੈਸਕ 14-06-2026

ਕਪੂਰਥਲਾ, 13 ਜੂਨ (ਅਮਨਜੋਤ ਸਿੰਘ ਵਾਲੀਆ)-ਖੇਤਾਂ ਵਿਚ ਕੰਮ ਕਰਦੇ ਇਕ ਪ੍ਰਵਾਸੀ ਮਜ਼ਦੂਰ ਨੂੰ ਸੱਪ ਨੇ ਡੱਸ ਲਿਆ, ਜਿਸ ਦੀ ਸਿਹਤ ਖ਼ਰਾਬ ਹੋਣ ‘ਤੇ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾਕਟਰ ਜਸ਼ਨ ਨੇ ਦੱਸਿਆ ਕਿ ਦਿੱਪੂ ਰੰਜਨ ਕੁਮਾਰ ਪੁੱਤਰ ਡਬਲੂ ਵਾਸੀ ਮੇਤਲਾ ਜੋ ਕਿ ਖੇਤਾਂ ਵਿਚ ਕੰਮ ਕਰ ਰਿਹਾ ਸੀ ਅਤੇ ਅਚਾਨਕ ਇਕ ਸੱਪ ਨੇ ਉਸ ਨੂੰ ਡੱਸ ਲਿਆ, ਜਿਸ ਨੂੰ ਉਨ੍ਹਾਂ ਸਾਥੀਆਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ | ਉਨ੍ਹਾਂ ਦੱਸਿਆ ਕਿ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਅੰਮਿ੍ਤਸਰ ਦੇ ਮੈਡੀਕਲ ਕਾਲਜ ਵਿਖੇ ਰੈਫਰ ਕਰ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਗੋਲੀ ਚਲਾਉਣ ਅਤੇ ਕੁੱਟਮਾਰ ਕਰਨ ਦੇ ਦੋਸ਼ ਵਿਚ ਦੋ ਵਿਅਕਤੀਆਂ ’ਤੇ ਕੇਸ ਦਰਜ
Ad Position 24