31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਵਾਅਦਾ ਖ਼ਿਲਫ਼ੀ ਕਾਰਨ ਆਊਟਸੋਰਸ ਕਾਮੇ 16 ਤੋਂ ਮੁੜ ਹੜਤਾਲ ’ਤੇ

Ad Position 21
No active advertisement
ਅਜੀਤ ਡੈਸਕ 14-06-2026

ਤਰਨ ਤਾਰਨ, 13 ਜੂਨ ( ਹਰਿੰਦਰ ਸਿੰਘ)� ਆਊਟਸੋਰਸ ਇੰਪਲਾਈਜ਼ ਫੈਡਰੇਸ਼ਨ ਪੰਜਾਬ ਪੀ.ਐੱਸ.ਪੀ.ਸੀ.ਐੱਲ ਅਤੇ ਆਊਟਸੋਰਸ ਇੰਪਲਾਈਜ਼ ਫੈਡਰੇਸ਼ਨ ਪੰਜਾਬ ਦੀ ਸੂਬਾ ਕਮੇਟੀ ਦੀ ਇਕ ਅਹਿਮ ਅਤੇ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਕੁਲਜੀਤ ਸਿੰਘ ਲੌਹਕਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਪੰਜਾਬ ਸਰਕਾਰ ਅਤੇ ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਵਲੋਂ 24 ਮਈ 2026 ਨੂੰ ਆਊਟਸੋਰਸ ਜਥੇਬੰਦੀਆਂ ਨਾਲ ਕੀਤੇ ਗਏ ਸਮਝੌਤੇ ਅਤੇ ਉਸਦੀ ਮੌਜੂਦਾ ਸਥਿਤੀ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਇਹ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ ਕਿ 24 ਮਈ 2026 ਨੂੰ ਪੰਜਾਬ ਸਰਕਾਰ ਅਤੇ ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਵਲੋਂ ਸਪੱਸ਼ਟ ਭਰੋਸਾ ਦਿੱਤਾ ਗਿਆ ਸੀ ਕਿ 15 ਜੂਨ 2026 ਤੱਕ ਸਾਰੇ ਆਊਟਸੋਰਸ ਕਰਮਚਾਰੀਆਂ ਨੂੰ ਮਹਿਕਮੇ ਵਿਚ ਸਿੱਧੇ ਕੰਟਰੈਕਟ ‘ਤੇ ਲਿਆ ਜਾਵੇਗਾ, ਉਨ੍ਹਾਂ ਦੀਆਂ ਤਨਖਾਹਾਂ ਵਿਚ ਉਚਿਤ ਵਾਧਾ ਕੀਤਾ ਜਾਵੇਗਾ ਅਤੇ ਇਹ ਸਾਰੀ ਪ੍ਰਕਿਰਿਆ ਹਰ ਹਾਲਤ ਵਿਚ 15 ਜੂਨ ਤੱਕ ਮੁਕੰਮਲ ਕਰ ਲਈ ਜਾਵੇਗੀ। ਪਰੰਤੂ ਮੈਨੇਜਮੈਂਟ ਵਲੋਂ ਹੁਣ ਤੱਕ ਕੀਤੀਆਂ ਜਾ ਰਹੀਆਂ ਢਿੱਲਮੁੱਲ ਅਤੇ ਗੈਰ-ਗੰਭੀਰ ਕਾਰਵਾਈਆਂ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਮਹਿਕਮਾ ਆਪਣੇ ਵਾਅਦੇ ਨੂੰ ਨਿਰਧਾਰਿਤ ਸਮੇਂ ਅੰਦਰ ਪੂਰਾ ਕਰਨ ਲਈ ਗੰਭੀਰ ਨਹੀਂ ਹੈ। ਵਾਰ-ਵਾਰ ਕੇਵਲ ਮੀਟਿੰਗਾਂ ਦੇ ਕੇ ਸਮਾਂ ਬਿਤਾਇਆ ਜਾ ਰਿਹਾ ਹੈ। ਹੈਰਾਨੀਜਨਕ ਗੱਲ ਇਹ ਹੈ ਕਿ ਮੈਨੇਜਮੈਂਟ ਜੋ ਪਹਿਲਾਂ ਆਪਣੇ ਹੀ ਪਾਸ ਕੀਤੇ ਗਏ ਮਤੇ ਅਨੁਸਾਰ ਆਊਟਸੋਰਸ ਕਾਮਿਆਂ ਨੂੰ ਸਿੱਧੇ ਕੰਟਰੈਕਟ ‘ਤੇ ਲੈਣ ਲਈ ਸਹਿਮਤੀ ਬਣਾ ਚੁੱਕੀ ਸੀ, ਹੁਣ ਪੰਜਾਬ ਸਰਕਾਰ ਵਲੋਂ ਲਿਆਂਦੇ ਜਾ ਰਹੇ ਆਰਡੀਨੈਂਸ ਨੂੰ ਆਧਾਰ ਬਣਾ ਕੇ ਨਵੀਂ ਨੀਤੀ ਤਹਿਤ ਆਊਟਸੋਰਸ ਕਰਮਚਾਰੀਆਂ ਨੂੰ ਮਹਿਕਮੇ ਵਿਚ ਸਿੱਧੇ ਕੰਟਰੈਕਟ ‘ਤੇ ਲੈਣ ਅਤੇ ਸਮਾਉਣ ਦੀ ਗੱਲ ਕਰ ਰਹੀ ਹੈ। ਫੈਡਰੇਸ਼ਨ ਨੇ ਇਸ ਨੂੰ ਗੈਰ-ਵਾਜਬ, ਗੈਰ-ਜ਼ਰੂਰੀ ਅਤੇ ਸਪੱਸ਼ਟ ਵਾਅਦਾ ਖ਼ਿਲਾਫ਼ੀ ਕਰਾਰ ਦਿੱਤਾ ਹੈ। ਮੀਟਿੰਗ ਵਿੱਚ ਕਿਹਾ ਗਿਆ ਕਿ ਜੇਕਰ ਮੈਨੇਜਮੈਂਟ ਨੇ ਪਹਿਲਾਂ ਹੀ ਆਊਟਸੋਰਸ ਕਰਮਚਾਰੀਆਂ ਨੂੰ ਸਿੱਧੇ ਕੰਟਰੈਕਟ ‘ਤੇ ਲੈਣ ਸਬੰਧੀ ਸਹਿਮਤੀ ਬਣਾ ਲਈ ਸੀ ਤਾਂ ਹੁਣ ਨਵੇਂ ਬਹਾਨੇ ਘੜ ਕੇ ਪ੍ਰਕਿਰਿਆ ਨੂੰ ਲਟਕਾਉਣਾ ਕਿਸੇ ਵੀ ਹਾਲਤ ਵਿਚ ਸਵੀਕਾਰ ਨਹੀਂ ਕੀਤਾ ਜਾਵੇਗਾ। ਇਸ ਕਾਰਨ ਸਮੂਹ ਆਊਟਸੋਰਸ ਕਰਮਚਾਰੀਆਂ ਅਤੇ ਜਥੇਬੰਦੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਫੈਡਰੇਸ਼ਨ ਨੂੰ ਵੱਖ-ਵੱਖ ਜ਼ਿਲ੍ਹਿਆਂ ਅਤੇ ਸਰਕਲਾਂ ਤੋਂ ਸਾਥੀਆਂ ਵਲੋਂ ਲਗਾਤਾਰ ਇਹ ਮੰਗ ਪ੍ਰਾਪਤ ਹੋ ਰਹੀ ਹੈ ਕਿ 15 ਜੂਨ ਦਾ ਕੀਤਾ ਗਿਆ ਵਾਅਦਾ ਹਰ ਹਾਲਤ ਵਿਚ ਲਾਗੂ ਕਰਵਾਇਆ ਜਾਵੇ ਅਤੇ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਮਜਬੂਰ ਕੀਤਾ ਜਾਵੇ। ਸੂਬਾ ਕਮੇਟੀ ਨੇ ਆਪਣੇ ਸਾਥੀਆਂ ਦੀਆਂ ਭਾਵਨਾਵਾਂ ਅਤੇ ਵੱਧ ਰਹੇ ਰੋਸ ਨੂੰ ਦੇਖਦੇ ਹੋਏ ਸਰਬਸੰਮਤੀ ਨਾਲ ਫੈਸਲਾ ਕੀਤਾ ਹੈ ਕਿ ਜੇਕਰ ਪੰਜਾਬ ਸਰਕਾਰ ਅਤੇ ਪੀ.ਐਸ.ਪੀ.ਸੀ.ਐਲ. ਮੈਨੇਜਮੈਂਟ 15 ਜੂਨ 2026 ਤੱਕ ਆਊਟਸੋਰਸ ਕਰਮਚਾਰੀਆਂ ਨੂੰ ਸਿੱਧੇ ਕੰਟਰੈਕਟ ‘ਤੇ ਲਿਆਉਣ ਅਤੇ ਤਨਖਾਹ ਵਾਧੇ ਦੀ ਪ੍ਰਕਿਰਿਆ ਨੂੰ ਮੁਕੰਮਲ ਨਹੀਂ ਕਰਦੀਆਂ ਤਾਂ 16 ਜੂਨ ਤੋਂ ਸਮੂਹ ਆਊਟਸੋਰਸ ਕਰਮਚਾਰੀ ਪੂਰਨ ਤੌਰ ‘ਤੇ ਕੰਮ ਬੰਦ ਕਰਕੇ ਰੋਸ ਪ੍ਰਦਰਸ਼ਨ, ਧਰਨੇ ਅਤੇ ਮੁਜ਼ਾਹਰੇ ਸ਼ੁਰੂ ਕਰਨਗੇ। ਇਸ ਤੋਂ ਇਲਾਵਾ 17 ਜੂਨ ਨੂੰ ਪਟਿਆਲਾ ਵਿਖੇ ਵਿਸ਼ਾਲ ਪੱਧਰ ‘ਤੇ ਪੱਕਾ ਧਰਨਾ ਲਗਾਇਆ ਜਾਵੇਗਾ। ਇਸ ਮੌਕੇ ਜਨਰਲ ਸਕੱਤਰ ਤਰਨਜੀਤ ਸਿੰਘ ਬੋਦਲ, ਮੀਤ ਪ੍ਰਧਾਨ ਅਮਿਤ ਕੁਮਾਰ ਸ਼ਰਮਾ, ਸੂਬਾ ਖਜ਼ਾਨਚੀ ਤਰਨਦੀਪ ਸਿੰਘ ਵਿਰਦੀ, ਮੁੱਖ ਸਲਾਹਕਾਰ ਵਿਸ਼ਾਲ ਸ਼ਰਮਾ, ਪ੍ਰੈਸ ਸਕੱਤਰ ਅਮਨਦੀਪ ਸਿੰਘ, ਬਾਰਡਰ ਜ਼ੋਨ ਪ੍ਰਧਾਨ ਪਵਨਦੀਪ ਸਿੰਘ ਪੱਟੀ ਅਤੇ ਐਗਜ਼ੀਕਿਊਟਿਵ ਮੈਂਬਰ ਅਸ਼ਵਨੀ ਕੁਮਾਰ, ਦਵਿੰਦਰ ਸਿੰਘ ਸੰਨੀ, ਅਮਨਦੀਪ ਕੌਰ ਭੁੱਲਰ, ਉਪਾਸਨਾ ਸੈਣੀ, ਮੈਡਮ ਟੀਨਾ ਅਤੇ ਮਨਦੀਪ ਕੌਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪਿੰਡ ਖਾਲੜਾ ਦੇ ਕਰੀਬ 7 ਕਿਸਾਨਾਂ ਦੀਆਂ ਮੋਟਰਾਂ ਤੋਂ ਕੇਬਲ ਤਾਰਾਂ ਵੱਢ ਕੇ ਲੈ ਗਏ ਚੋਰ ਅਗਲੀ ਖ਼ਬਰ ਪਿੰਡ ਦੀ ਗਲੀ ਵਿਚੋਂ ਟਰੈਕਟਰ ਲੰਘਾਉਣ ਨੂੰ ਲੈ ਕੇ ਹੋਏ ਵਿਵਾਦ ’ਚ ਦੋ ਧਿਰਾਂ ’ਚ ਗੋਲੀਆ ਤੇ ਇੱਟਾਂ ਰੋੜੇ ਚੱਲੇ
Ad Position 24