31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਸ਼੍ਰੋਮਣੀ ਅਕਾਲੀ ਦਲ (ਅ) ਤੇ ਜੈ ਭੀਮ ਟੀਮ ਪੰਜਾਬ ਵਲੋਂ ਕਰਵਾਏ ਬੇਗਮਪੁਰਾ ਪੰਥਕ ਇਕੱਠ ’ਚ ਸੰਗਤਾਂ ਦਾ ਉਮੜਿਆ ਸੈਲਾਬ

Ad Position 21
No active advertisement
ਅਜੀਤ ਡੈਸਕ 14-06-2026

ਫਗਵਾੜਾ 13 ਜੂਨ (ਅਸ਼ੋਕ ਕੁਮਾਰ ਵਾਲੀਆ ) ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਅਤੇ ਜੈ ਭੀਮ ਟੀਮ ਪੰਜਾਬ ਵੱਲੋਂ ਸਾਂਝੇ ਤੌਰ ‘ਤੇ ਫਗਵਾੜਾ ਦੀ ਦਾਣਾ ਮੰਡੀ ਵਿਖੇ ਵਿਸ਼ਾਲ ਬੇਗਮਪੁਰਾ ਪੰਥਕ ਇਕੱਠ ਕਰਵਾਇਆ ਗਿਆ | ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਬੇਗਮਪੁਰਾ ਖ਼ਾਲਸਾ ਲਹਿਰ ਸ਼ੁਰੂ ਕਰਨ ਦਾ ਮੁੱਖ ਮੰਤਵ ਸਿੱਖ ਅਤੇ ਦਲਿਤ ਸਮਾਜ ਵਿਚਕਾਰ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਕੇ ਪੰਜਾਬ ਅੰਦਰ ਪੰਥਕ ਸਰਕਾਰ ਦਾ ਗਠਨ ਕਰਨਾ ਹੈ | ਉਨ੍ਹਾਂ ਕਿਹਾ ਕਿ ਪਾਰਟੀ ਆਗੂ ਇਸ ਲਹਿਰ ਨੂੰ ਸੂਬੇ ਦੇ ਹਰ ਸ਼ਹਿਰ, ਹਰ ਪਿੰਡ ਅਤੇ ਹਰ ਘਰ ਤੱਕ ਲੈ ਕੇ ਜਾਣ ਤਾਂ ਜੋ ਗੁਰੂ ਸਾਹਿਬਾਨ ਦੀ ਸੋਚ ਅਨੁਸਾਰ ਬੇਗਮਪੁਰਾ ਖ਼ਾਲਸਾ ਰਾਜ ਦੀ ਸਥਾਪਨਾ ਕੀਤੀ ਜਾ ਸਕੇ | ਸ. ਮਾਨ ਨੇ ਦੋਸ਼ ਲਗਾਇਆ ਕਿ ਸਮੇਂ ਦੀਆਂ ਸਰਕਾਰਾਂ ਸਿੱਖਾਂ, ਦਲਿਤਾਂ ਅਤੇ ਘੱਟ-ਗਿਣਤੀਆਂ ਨੂੰ ਦਬਾਉਣ ਦੀ ਨੀਤੀ ‘ਤੇ ਕੰਮ ਕਰ ਰਹੀਆਂ ਹਨ, ਜਿਨ੍ਹਾਂ ਨੂੰ ਸੱਤਾ ਤੋਂ ਦੂਰ ਕਰਨਾ ਸਮੇਂ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਰਬੱਤ ਦੇ ਭਲੇ ਵਾਲੀ ਪੰਥਕ ਸਰਕਾਰ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਹਰ ਸੰਭਵ ਯਤਨ ਕਰੇਗਾ | ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਬੇਗਮਪੁਰਾ ਖ਼ਾਲਸਾ ਲਹਿਰ ਨਾਲ ਜੁੜ ਕੇ ਮਰਦਮਸ਼ੁਮਾਰੀ ਵਿਚ ਆਪਣਾ ਧਰਮ ਸਿੱਖ ਲਿਖਾਉਣ ਤਾਂ ਜੋ ਪੰਜਾਬ ਅਤੇ ਪੰਥ ਦੇ ਹਿਤਾਂ ਦੀ ਰੱਖਿਆ ਕੀਤੀ ਜਾ ਸਕੇ | ਇਸ ਦੌਰਾਨ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਨੇ ਕਿਹਾ ਕਿ ਪੰਜਾਬ, ਪੰਥ, ਸਿੱਖ ਅਤੇ ਦਲਿਤ ਵਿਰੋਧੀ ਨੀਤੀਆਂ ਅਪਣਾਉਣ ਵਾਲੀ ਭਗਵੰਤ ਮਾਨ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਪੰਥਕ ਏਕਤਾ ਵਾਸਤੇ ਪਹਿਲਕਦਮੀ ਕਰੇਗਾ | ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪੰਜਾਬ ਵਿਚ ਹਿੰਦੂਤਵ ਏਜੰਡਾ ਲਾਗੂ ਕਰਨਾ ਚਾਹੁੰਦੀ ਹੈ, ਪਰ ਪੰਥਕ ਧਿਰਾਂ ਇਸ ਨੂੰ ਕਦੇ ਸਫ਼ਲ ਨਹੀਂ ਹੋਣ ਦੇਣਗੀਆਂ | ਇਮਾਨ ਸਿੰਘ ਮਾਨ ਨੇ ਡਾ. ਹਰਜਿੰਦਰ ਸਿੰਘ ਜੱਖੂ ਵੱਲੋਂ ਕਰਵਾਏ ਬੇਗਮਪੁਰਾ ਪੰਥਕ ਇਕੱਠ ਨੂੰ ਸਿੱਖ ਅਤੇ ਦਲਿਤ ਸਮਾਜ ਦੀ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਵੱਲ ਇੱਕ ਸ਼ਲਾਘਾਯੋਗ ਉਪਰਾਲਾ ਦੱਸਿਆ ਅਤੇ ਸਮੂਹ ਭਾਈਚਾਰੇ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਯੋਗਾ ਦਿਵਸ ਦੀ ਬਜਾਏ ਗਤਕਾ ਦਿਵਸ ਵਜੋਂ ਮਨਾਇਆ ਜਾਵੇ | ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਅਤੇ ਸਿੱਖ-ਦਲਿਤ ਸਮਾਜ ਦੇ ਮੁੱਦਿਆਂ ਦੇ ਹੱਲ ਲਈ ਪੰਜਾਬ ਵਿਚ ਪੰਥਕ ਸਰਕਾਰ ਦਾ ਗਠਨ ਬਹੁਤ ਜ਼ਰੂਰੀ ਹੈ | ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਪੰਜਾਬ, ਪੰਜਾਬੀਅਤ ਅਤੇ ਸਰਬੱਤ ਦੇ ਭਲੇ ਲਈ ਪੰਥਕ ਸਰਕਾਰ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ | ਇਸ ਮੌਕੇ ਬੇਗਮਪੁਰਾ ਖ਼ਾਲਸਾ ਲਹਿਰ ਦੇ ਕੋਆਰਡੀਨੇਟਰ, ਪਾਰਟੀ ਦੇ ਮੁੱਖ ਬੁਲਾਰੇ ਅਤੇ ਦੋਆਬਾ ਜ਼ੋਨ ਦੇ ਇੰਚਾਰਜ ਡਾ. ਹਰਜਿੰਦਰ ਸਿੰਘ ਜੱਖੂ ਨੇ ਕਿਹਾ ਕਿ ਸ. ਸਿਮਰਨਜੀਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਬੇਗਮਪੁਰਾ ਖ਼ਾਲਸਾ ਲਹਿਰ ਦਾ ਹਰ ਪੰਜਾਬੀ ਨੂੰ ਹਿੱਸਾ ਬਣਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਇਸ ਲਹਿਰ ਨੂੰ ਪੰਜਾਬ ਦੇ ਹਰ ਕੋਨੇ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਪੰਜਾਬ ਵਿਚ ਗੁਰੂ ਸਾਹਿਬਾਨਾਂ ਦੀ ਸੋਚ ਅਨੁਸਾਰ ਪੰਥਕ ਸਰਕਾਰ ਬਣ ਸਕੇ | ਇਸ ਮੌਕੇ ਬੁਲਾਰਿਆਂ ਨੇ 6 ਜੂਨ ਨੂੰ ਦਮਦਮੀ ਟਕਸਾਲ ਮੁਖੀ ਵੱਲੋਂ ਭਾਜਪਾ ਆਗੂ ਅਤੇ ਮੰਤਰੀ ਗਿਰੀਸ਼ ਮਹਾਜਨ ਨੂੰ ਸੱਦਾ ਦੇਣ ਦੀ ਨਿਖੇਧੀ ਕੀਤੀ | ਸਮਾਗਮ ਦੌਰਾਨ ਜੈ ਭੀਮ ਯੂਨਾਈਟਿਡ ਵਾਇਸ ਆਫ ਪੰਜਾਬ ਦੇ ਸਟੇਟ ਕੋਆਰਡੀਨੇਟਰ ਇੰਜੀਨੀਅਰ ਹੈਪੀ ਕੌਲ ਨੇ ਬੇਗਮਪੁਰਾ ਖ਼ਾਲਸਾ ਲਹਿਰ ਦੀ ਸ਼ੁਰੂਆਤ ਦਾ ਸਵਾਗਤ ਕਰਦਿਆਂ ਸਮਾਗਮ ਵਿਚ ਪੁੱਜੀ ਸੰਗਤ ਦਾ ਧੰਨਵਾਦ ਕੀਤਾ ਅਤੇ ਸਭ ਨੂੰ ਜੀ ਆਇਆਂ ਆਖਿਆ | ਇਸ ਮੌਕੇ ਗੁਰਦੀਪ ਸਿੰਘ ਖੁਣਖੁਣ, ਸੰਦੀਪ ਸਿੰਘ ਖ਼ਾਲਸਾ, ਬੀਬੀ ਸੁਖਜੀਤ ਕੌਰ ਭਬਿਆਣਾ ਮੈਂਬਰ ਪੀ.ਏ.ਸੀ., ਮੁਖ਼ਤਿਆਰ ਸਿੰਘ ਸੁਲਤਾਨਪੁਰ, ਗੁਰਨਾਮ ਸਿੰਘ ਸਿੰਗੜੀਵਾਲ, ਬਾਬਾ ਜਸਵੀਰ ਸਿੰਘ ਜ਼ਿਲ੍ਹਾ ਪ੍ਰਧਾਨ ਨਵਾਂਸ਼ਹਿਰ, ਸੁਖਜੀਤ ਸਿੰਘ ਡਰੋਲੀ, ਬਾਬਾ ਬਲਦੇਵ ਸਿੰਘ, ਨਿਰਮਲ ਸਿੰਘ ਸਮਰਾ, ਹਰਵਿੰਦਰ ਸਿੰਘ ਹੀਰਾ, ਮਾ.ਕੁਲਦੀਪ ਸਿੰਘ, ਜਗਦੀਸ਼ ਸਿੰਘ ਚੱਬੇਵਾਲ, ਜਸਵੰਤ ਸਿੰਘ ਫੋਜੀ, ਸੰਜੀਵ ਮੂਲ ਨਿਵਾਸੀ, ਸ਼ੋਕੀਨ ਕੁਮਾਰ ਮਾਹੀ, ਗੁਰਦਿਆਲ ਸਿੰਘ ਮਾਨਾਂਵਾਲੀ, ਸੋਨੂੰ ਕੌਰ, ਰਾਜੇਸ ਕੁਮਾਰ ਲਵੀ ਪੰਚ, ਬੀਬੀ ਬਲਜੀਤ ਕੌਰ, ਸਰਪੰਚ ਸਤਪਾਲ, ਸੋਨੂੰ ਜੇਠਪੁਰ, ਬਲਵੀਰ ਕੌਰ ਪਠਲਾਵਾ, ਬਲਵੀਰ ਸਿੰਘ ਬਸਰਾ, ਉਂਕਾਰ ਸਿੰਘ ਜੌਹਲ, ਗੁਰਮੁਖ ਸਿੰਘ ਬਾਜਵਾ, ਦਵਿੰਦਰ ਸਿੰਘ ਖ਼ਾਲਸਾ, ਭੁਪਿੰਦਰ ਸਿੰਘ ਫਤਿਹਪੁਰ, ਸਰਬਜੀਤ ਖ਼ਾਲਸਾ, ਬੀਬੀ ਕੁਲਵੰਤ ਕੌਰ ਟੂਰਾ, ਬੀਬੀ ਮਨਜੀਤ ਕੌਰ, ਡਾ. ਅਵਨੀਤ ਕੌਰ ਜੱਖੂ, ਕਮਲਜੀਤ ਕੌਰ, ਜੱਸੀ ਕੋਟਰਾਣੀ, ਗੁਰਦੀਪ ਗੁਰਾਇਆ, ਰਾਹੁਲ ਭੁੱਲਾਰਾਈ, ਮੈਡਮ ਮਨਜੀਤ ਕੌਰ, ਅੰਜਲੀ ਰਾਜਪੂਤ, ਧਰਮ ਸਿੰਘ ਕਲੋਟ, ਸ਼ਿੰਗਾਰਾ ਸਿੰਘ ਬੱਡਲਾ, ਬਲਜਿੰਦਰ ਪਾਂਗਲੀ, ਰੇਸ਼ਮ ਸਿੰਘ ਪੱਪੀ, ਪ੍ਰੀਤਮ ਸਿੰਘ ਮਾਨਗੜ੍ਹ, ਕਾਕਾ ਸਿੰਘ ਗਿੱਲ ਤੋਂ ਇਲਾਵਾ ਹਜ਼ਾਰਾ ਦੀ ਵਰਕਰ ਸਮਰਥਕ ਹਾਜ਼ਰ ਸਨ

Ad Position 22
No active advertisement
ਪਿਛਲੀ ਖ਼ਬਰ ਦਾਤਰ ਵਿਖਾ ਕੇ ਮਹਿਲਾ ਤੋਂ ਮੋਬਾਈਲ ਖੋਹਣ ਦੀ ਕੋਸ਼ਿਸ਼ ਕਰਨ ਵਾਲਾ ਲੁਟੇਰਾ ਕਾਬੂ ਅਗਲੀ ਖ਼ਬਰ ਪਲਾਹੀ ਵਿਖੇ ਗੁਰਤਾਗੱਦੀ ਦਿਵਸ ਮੌਕੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਸੰਪੰਨ
Ad Position 24