09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਨਹਿਰੂ ਨਗਰ ਵਿਖੇ ਚੋਰਾਂ ਨੇ ਦੁਕਾਨ ਨੂੰ ਨਿਸ਼ਾਨਾ ਬਣਾਇਆ, ਸਾਮਾਨ ਚੋਰੀ

Ad Position 21
No active advertisement
ਅਜੀਤ ਡੈਸਕ 15-06-2026

ਫਗਵਾੜਾ, 14 ਜੂਨ (ਹਰਜੋਤ ਸਿੰਘ ਚਾਨਾ)- ਇੱਥੋਂ ਦੇ ਨਹਿਰੂ ਨਗਰ ਵਿਖੇ ਚੋਰਾਂ ਨੇ ਇੱਕ ਦੁਕਾਨ ਨੂੰ ਨਿਸ਼ਾਨਾ ਬਣਾਇਆ ਤੇ ਸਾਮਾਨ ਚੋਰੀ ਕਰਕੇ ਲੈ ਗਏ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਹ ਅਕਾੳਾੂਟਸ ਦਾ ਕੰਮ ਕਰਦਾ ਹੈ ਤੇ ਉਸਦਾ ਨਹਿਰੂ ਨਗਰ ਵਿਖੇ ਦਫ਼ਤਰ ਹੈ ਤੇ ਉਹ ਆਪਣਾ ਦਫ਼ਤਰ ਰੋਜ਼ਾਨਾ ਦੀ ਤਰ੍ਹਾਂ ਬੰਦ ਕਰਕੇ ਚਲਾ ਗਿਆ ਤੇ ਜਦੋਂ ਸਵੇਰੇ ਆ ਕੇ ਦੇਖਿਆ ਤਾਂ ਸ਼ਟਰ ਖੋਲਿ੍ਹਆ ਹੋਇਆ ਸੀ ਤੇ ਦਫ਼ਤਰ ਦਾ ਸ਼ੀਸ਼ਾ ਤੋੜਿਆ ਹੋਇਆ ਸੀ | ਉਸਨੇ ਦੱਸਿਆ ਕਿ ਚੋਰ ਅੰਦਰੋਂ ਲੈੱਪਟਾਪ, ਏਸੀ ਤੇ ਹੋਰ ਸਾਮਾਨ ਚੋਰੀ ਕਰਕੇ ਲੈ ਗਏ ਹਨ | ਘਟਨਾ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ ਪਰ ਸੂਚਨਾ ਦੇਣ ਦੇ ਬਾਵਜੂਦ ਵੀ ਅਜੇ ਤੱਕ ਪੁਲਿਸ ਨੇ ਉਸਦੀ ਸਾਰ ਨਹੀਂ ਲਈ ਹੈ | ਪੀੜਤ ਨੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਉਸਨੂੰ ਇਨਸਾਫ਼ ਦੁਆਇਆ ਜਾਵੇ |

 

Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਚ ਸਾਈਕਲਿੰਗ ਨੂੰ ਬੁਲੰਦੀਆਂ ’ਤੇ ਲੈ ਕੇ ਜਾਣਾ ਐਸੋਸੀਏਸ਼ਨ ਦਾ ਮੁੱਖ ਟੀਚਾ-ਜਗਦੀਪ ਸਿੰਘ ਕਾਹਲੋਂ ਅਗਲੀ ਖ਼ਬਰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਲਈ ਕਿਸਾਨ ਫਾਰਮਰਜ਼ ਆਈ.ਡੀ. ਬਣਾਉਣ-ਅਕਾਸ਼ ਬਾਂਸਲ
Ad Position 24