09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਦੋਆਬਾ ਸਾਹਿਤ ਅਤੇ ਸਮਾਜਿਕ ਕੇਂਦਰ ਨੇ ਵਾਤਾਵਰਨ ਸੁਰੱਖਿਆ ਵਿਸ਼ੇ ‘ਤੇ ਕਰਵਾਇਆ ਵਿਸ਼ੇਸ਼ ਸੈਮੀਨਾਰ

Ad Position 21
No active advertisement
ਅਜੀਤ ਡੈਸਕ 15-06-2026


ਫਗਵਾੜਾ, 14 ਜੂਨ (ਅਸ਼ੋਕ ਕੁਮਾਰ ਵਾਲੀਆ)-ਦੋਆਬਾ ਸਾਹਿਤ ਅਤੇ ਸਮਾਜਿਕ ਕੇਂਦਰ ਫਗਵਾੜਾ ਵਲੋਂ ਵਾਤਾਵਰਨ ਸੁਰੱਖਿਆ ਵਿਸ਼ੇ ‘ਤੇ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੇਂਦਰ ਦੇ ਪ੍ਰਧਾਨ ਰਵਿੰਦਰ ਸਿੰਘ ਰਾਏ ਅਤੇ ਪੀ.ਆਰ.�. �ਮ ਪ੍ਰਕਾਸ਼ ਪਾਲ ਦੀ ਅਗਵਾਈ ਹੇਠ ਵਰਿੰਦਰ ਨਗਰ ਫਗਵਾੜਾ ਵਿਖੇ ਕਰਵਾਇਆ ਗਿਆ | ਜਿਸ ਵਿਚ ਸੰਸਥਾ ਦੇ ਸਮੂਹ ਮੈਂਬਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਪ੍ਰਧਾਨ ਰਵਿੰਦਰ ਸਿੰਘ ਰਾਏ ਅਤੇ ਡਾਇਰੈਕਟਰ ਡਾ. ਐਸ.ਪੀ. ਮਾਨ ਨੇ ਕੁਦਰਤੀ ਵਾਤਾਵਰਨ ਦੀ ਸੁਰੱਖਿਆ ਵਿਸ਼ੇ ‘ਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਕੁਦਰਤੀ ਸੋਮਿਆਂ ਜਿਵੇਂ ਹਵਾ, ਪਾਣੀ, ਧਰਤੀ, ਦਰਿਆਵਾਂ ਨੂੰ ਪ੍ਰਦੂਸ਼ਣ ਮੁਕਤ ਬਣਾਈ ਰੱਖਣਾ ਸਾਡੇ ਜੀਵਨ ਦੇ ਲਈ ਬਹੁਤ ਜ਼ਰੂਰੀ ਹੈ | ਤਾਂ ਕਿ ਮਨੁੱਖ ਅਤੇ ਜੀਵ-ਜੰਤੂ ਸੁਰੱਖਿਅਤ ਮਹਿਸੂਸ ਕਰ ਸਕਣ | ਡਾ. ਸਾਗਰ ਸਿੰਘ ਡਾਇਰੈਕਟਰ ਹੈਲਥ ਨੇ ਕਿਹਾ ਕਿ ਵਿਕਾਸ ਸਬੰਧੀ ਲੋੜਾਂ ਲਈ ਜਿੰਨੇ ਦਰਖ਼ਤ ਵੱਡੇ ਜਾਂਦੇ ਹਨ, ਉਹਨਾਂ ਨਾਲੋਂ ਵੱਧ ਦਰਖ਼ਤ ਲਗਾ ਕੇ ਤਿਆਰ ਕੀਤੇ ਜਾਣੇ ਚਾਹੀਦੇ ਹਨ ਅਤੇ ਚੰਗੀ ਗੱਲ ਹੈ ਕਿ ਦੋਆਬਾ ਸਾਹਿਤ ਅਤੇ ਸਮਾਜਿਕ ਕੇਂਦਰ ਵਲੋਂ ਹਰ ਸਾਲ ਵੱਖ-ਵੱਖ ਥਾਵਾਂ ਤੇ ਬੂਟੇ ਲਗਾ ਕੇ ਇਸ ਮੁਹਿੰਮ ਵਿਚ ਵਡਮੁੱਲਾ ਯੋਗਦਾਨ ਪਾਇਆ ਜਾਂਦਾ ਹੈ | ਇਸ ਦੌਰਾਨ ਫੁੱਲਾਂ ਵਾਲੇ ਅਤੇ ਛਾਂਦਾਰ ਬੂਟੇ ਵੀ ਵੰਡੇ ਗਏ | ਇਸ ਮੌਕੇ ਕੇਂਦਰ ਦੇ ਸੀਨੀਅਰ ਮੀਤ ਪ੍ਰਧਾਨ ਗੁਰਨਾਮ ਸਿੰਘ ਸੈਣੀ, ਪ੍ਰੈੱਸ ਸਕੱਤਰ ਲਵਪ੍ਰੀਤ ਸਿੰਘ ਰਾਏ, ਖੁਸ਼ਪ੍ਰੀਤ ਕੌਰ ਰਾਏ ਸਮੇਤ ਹੋਰ ਪਤਵੰਤੇ ਹਾਜ਼ਰ ਸਨ |

 

Ad Position 22
No active advertisement
ਪਿਛਲੀ ਖ਼ਬਰ ਹਰਿਆਣਾ ਸਰਕਾਰ ਵਲੋਂ 8ਵੀਂ ਜਮਾਤ ਦੇ ਪਾਠਕ੍ਰਮ ਵਿਚ ਸਿੱਖ ਇਤਿਹਾਸ ਨੂੰ ਸ਼ਾਮਿਲ ਕਰਨ ਦਾ ਫੈਸਲਾ ਸ਼ਲਾਘਾਯੋਗ-ਰਣਜੀਤ ਸਿੰਘ... ਅਗਲੀ ਖ਼ਬਰ ਕਪੂਰਥਲਾ ਜ਼ੋਨ ਦਾ ਜ਼ੋਨਲ ਨਿਰੰਕਾਰੀ ਬਾਲ ਸਮਾਗਮ ਕਰਵਾਇਆ
Ad Position 24