09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਹਰਿਆਣਾ ਸਰਕਾਰ ਵਲੋਂ 8ਵੀਂ ਜਮਾਤ ਦੇ ਪਾਠਕ੍ਰਮ ਵਿਚ ਸਿੱਖ ਇਤਿਹਾਸ ਨੂੰ ਸ਼ਾਮਿਲ ਕਰਨ ਦਾ ਫੈਸਲਾ ਸ਼ਲਾਘਾਯੋਗ-ਰਣਜੀਤ ਸਿੰਘ ਖੋਜੇਵਾਲ

Ad Position 21
No active advertisement
ਅਜੀਤ ਡੈਸਕ 15-06-2026


ਕਪੂਰਥਲਾ, 14 ਜੂਨ (ਸਡਾਨਾ)-ਹਰਿਆਣਾ ਸਰਕਾਰ ਵਲੋਂ ਸਿੱਖ ਇਤਿਹਾਸ ਅਤੇ ਗੁਰੂ ਸਾਹਿਬ ਜੀ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਸਕੂਲ ਪਾਠਕ੍ਰਮ ਦਾ ਹਿੱਸਾ ਬਣਾਉਣ ਦੇ ਲਏ ਗਏ ਫ਼ੈਸਲੇ ਦਾ ਹਰ ਪਾਸੇ ਸਵਾਗਤ ਕੀਤਾ ਜਾ ਰਿਹਾ ਹੈ | ਇਸ ਸਬੰਧੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਇਸ ਨੂੰ ਹਰਿਆਣਾ ਸਰਕਾਰ ਦਾ ਚੰਗਾ ਕਦਮ ਦੱਸਦਿਆਂ ਇਸ ਫ਼ੈਸਲੇ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵਲੋਂ 8ਵੀਂ ਜਮਾਤ ਦੇ ਸਿਲੇਬਸ ਵਿਚ ਸਿੱਖ ਇਤਿਹਾਸ ਨੂੰ ਸ਼ਾਮਿਲ ਕਰਨ ਦਾ ਫੈਸਲਾ ਬਹੁਤ ਵਧੀਆ ਹੈ | ਉਨ੍ਹਾਂ ਇਸ ਫ਼ੈਸਲੇ ਲਈ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਤਹਿਦਿਲੋਂ ਧੰਨਵਾਦ ਕੀਤਾ | ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਸਕੂਲੀ ਬੱਚਿਆਂ ਨੂੰ ਛੋਟੀ ਉਮਰ ਵਿਚ ਹੀ ਗੁਰੂ ਸਾਹਿਬਾਨ ਅਤੇ ਮਹਾਨ ਸਿੱਖ ਯੋਧਿਆਂ ਦੇ ਜੀਵਨ ਬਾਰੇ ਸਿਖਾਉਣ ਨਾਲ ਉਨ੍ਹਾਂ ਵਿਚ ਦੇਸ਼ ਭਗਤੀ ਅਤੇ ਨੈਤਿਕ ਕਦਰਾਂ ਕੀਮਤਾਂ ਦੀ ਭਾਵਨਾ ਹੋਰ ਮਜ਼ਬੂਤ ਹੋਵੇਗੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਆਉਣ ਵਾਲੀਆਂ ਪੀੜੀਆਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਦਾ ਚੰਗਾ ਯਤਨ ਕੀਤਾ ਹੈ | ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਭਾਜਪਾ ਦੀ ਸਰਕਾਰ ਨੇ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਅਤੇ ਸਾਹਿਬਜ਼ਾਦਿਆਂ ਨੂੰ ਵੀਰ ਬਾਲ ਦਿਵਸ ਵਜੋਂ ਯਾਦ ਕਰਕੇ ਸਿੱਖਾਂ ਪ੍ਰਤੀ ਸਨਮਾਨ ਦਾ ਸਬੂਤ ਦਿੱਤਾ ਹੈ ਅਤੇ ਆਪਸੀ ਭਾਈਚਾਰੇ ਨੂੰ ਵਧਾਉਣ ਦੀ ਇਕ ਚੰਗੀ ਕੋਸ਼ਿਸ਼ ਕੀਤੀ ਹੈ | ਉਨ੍ਹਾਂ ਹਰਿਆਣਾ ਸਰਕਾਰ ਦੇ ਇਸ ਫ਼ੈਸਲੇ ਦੀ ਇਕ ਵਾਰ ਫਿਰ ਜ਼ੋਰਦਾਰ ਸ਼ਲਾਘਾ ਕੀਤੀ ਤੇ ਇਸ ਨੂੰ ਇਕ ਇਤਿਹਾਸਕ ਫੈਸਲਾ ਕਰਾਰ ਦਿੱਤਾ |

 

Ad Position 22
No active advertisement
ਪਿਛਲੀ ਖ਼ਬਰ ਛੋਟੀ ਹਵੇਲੀ ਦੇ ਪੁਰਾਣੇ ਟੋਭੇ ਦੀ ਸਫ਼ਾਈ ਵਿਧਾਇਕ ਦਿਨੇਸ਼ ਚੱਢਾ ਨੇ ਖ਼ੁਦ ਪਹੁੰਚ ਕਰਵਾਈ ਆਰੰਭ ਅਗਲੀ ਖ਼ਬਰ ਦੋਆਬਾ ਸਾਹਿਤ ਅਤੇ ਸਮਾਜਿਕ ਕੇਂਦਰ ਨੇ ਵਾਤਾਵਰਨ ਸੁਰੱਖਿਆ ਵਿਸ਼ੇ ‘ਤੇ ਕਰਵਾਇਆ ਵਿਸ਼ੇਸ਼ ਸੈਮੀਨਾਰ
Ad Position 24