20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਮਗਨਰੇਗਾ ਕਰਮਚਾਰੀਆਂ ਵਲੋਂ ਤਨਖ਼ਾਹਾਂ ਦੀ ਅਦਾਇਗੀ ਤੇ ਹੋਰ ਮੰਗਾਂ ਨੂੰ ਲੈ ਕੇ ਬੀ.ਡੀ.ਪੀ.�ਓ. ਦਫ਼ਤਰ ਮੂਹਰੇ ਧਰਨਾ

Ad Position 21
No active advertisement
ਅਜੀਤ ਡੈਸਕ 16-06-2026
ਕਪੂਰਥਲਾ, 15 ਜੂਨ (ਅਮਰਜੀਤ ਕੋਮਲ)-ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਪਿਛਲੇ ਚਾਰ ਮਹੀਨਿਆਂ ਦੀਆਂ ਬਕਾਇਆ ਤਨਖ਼ਾਹਾਂ ਦੀ ਅਦਾਇਗੀ ਤੇ ਮਗਨਰੇਗਾ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਉਨ੍ਹਾਂ ਦੀ ਹੜਤਾਲ 15ਵੇਂ ਦਿਨ ਵਿਚ ਦਾਖਲ ਹੋ ਗਈ ਹੈ ਤੇ ਅੱਜ ਵੀ ਮੁਲਾਜ਼ਮਾਂ ਨੇ ਬੀ.ਡੀ.ਪੀ.�. ਦਫ਼ਤਰ ਮੂਹਰੇ ਧਰਨਾ ਦੇ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਮਦਿੱਤਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਗਿਆ ਹੈ ਤੇ ਹੜਤਾਲ ‘ਤੇ ਬੈਠੇ ਮਗਨਰੇਗਾ ਕਰਮਚਾਰੀਆਂ ਖ਼ਿਲਾਫ਼ ਸਰਕਾਰ ਤੇ ਅਫ਼ਸਰਸ਼ਾਹੀ ਵਲੋਂ ਇਕ ਪੱਤਰ ਜਾਰੀ ਕੀਤਾ ਗਿਆ ਹੈ ਜਿਸ ਵਿਚ ਪੀ.ਐਸ.ਆਰ.ਐਲ.ਐਮ., ਪੰਚਾਇਤ ਸਕੱਤਰ, ਈ-ਪੰਚਾਇਤ ਕੰਪਿਊਟਰ ਆਪ੍ਰੇਟਰ, ਜੇ.ਈ./ਏ.ਈ. ਨੂੰ ਆਪਣੇ ਕੰਮ ਦੇ ਨਾਲ-ਨਾਲ ਮਗਨਰੇਗਾ ਦਾ ਵਾਧੂ ਕੰਮ ਕਰਨ ਲਈ ਕਿਹਾ ਗਿਆ ਹੈ | ਪਰੰਤੂ ਜ਼ਿਲ੍ਹੇ ਦੇ ਸਮੂਹ ਜੇ.ਈ./ਏ.ਈ., ਈ-ਪੰਚਾਇਤ ਕੰਪਿਊਟਰ ਆਪ੍ਰੇਟਰ ਵਲੋਂ ਮਗਨਰੇਗਾ ਮੁਲਾਜ਼ਮਾਂ ਦੀ ਹੜਤਾਲ ਦਾ ਸਮਰਥਨ ਕਰਦਿਆਂ ਹੜਤਾਲ ਦੌਰਾਨ ਮਗਨਰੇਗਾ ਦੇ ਕੰਮ ਨਾ ਕਰਨ ਦਾ ਯੂਨੀਅਨ ਨੂੰ ਭਰੋਸਾ ਦਿਵਾਇਆ ਹੈ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਮਗਨਰੇਗਾ ਕਰਮਚਾਰੀ ਪਿਛਲੇ 18 ਵਰਿ੍ਹਆਂ ਤੋਂ ਬਹੁਤ ਹੀ ਨਿਗੁਣੀਆਂ ਤਨਖਾਹਾਂ ‘ਤੇ ਕੰਮ ਕਰਨ ਲਈ ਮਜਬੂਰ ਹਨ | ਪੰਜਾਬ ਵਿਚ ਸਮੇਂ ਸਮੇਂ ਬਣੀਆਂ ਸਰਕਾਰਾਂ ਨੇ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਭਰੋਸਾ ਦਿਵਾਇਆ, ਪਰੰਤੂ ਕਿਸੇ ਵੀ ਸਰਕਾਰ ਨੇ ਮਗਨਰੇਗਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਕੋਈ ਠੋਸ ਨੀਤੀ ਤਿਆਰ ਨਹੀਂ ਕੀਤੀ | ਜਿਸ ਕਾਰਨ ਮਗਨਰੇਗਾ ਮੁਲਾਜ਼ਮਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮਗਨਰੇਗਾ ਮੁਲਾਜ਼ਮਾਂ ਨੂੰ ਤਨਖ਼ਾਹਾਂ ਦੀ ਸਮੇਂ ਸਿਰ ਅਦਾਇਗੀ ਨਾ ਹੋਣ ਕਾਰਨ ਉਨ੍ਹਾਂ ਨੂੰ ਆਪਣੇ ਘਰ ਚਲਾਉਣ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪਰ ਸਰਕਾਰ ਸਭ ਕੁੱਝ ਮੂਕ ਦਰਸ਼ਕ ਬਣ ਕੇ ਦੇਖ ਰਹੀ ਹੈ | ਇਸ ਮੌਕੇ ਸੁਨੀਸ਼ ਚੌਧਰੀ, ਮੁਹੰਮਦ ਸਰਬਰ, ਅਮਨਦੀਪ (ਤਿੰਨੇ ਜੇ.ਈ.), ਅਮਨਿੰਦਰ ਸਿੰਘ ਈ-ਪੰਚਾਇਤ ਕੰਪਿਊਟਰ ਆਪ੍ਰੇਟਰ, ਰਘਬੀਰ ਸਿੰਘ, ਸੁਰਜੀਤ ਸਿੰਘ, ਅਮਨ ਅਟਵਾਲ, ਰੋਸ਼ਨੀ, ਕਮਲਜੀਤ, ਗੁਰਪ੍ਰੀਤ ਸਿੰਘ, ਸੀ.ਏ. ਟਿੰਕੂ, ਏ.ਪੀ.ਏ. ਵਿਸ਼ਾਲ ਅਰੋੜਾ, ਏ.ਪੀ.ਏ. ਸੋਨੀਆ, ਈ.ਏ. ਅਨੀ ਸਿੰਗਲਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਬਕਾਰੀ ਵਿਭਾਗ ਵੱਲੋਂ ਪਿੰਡ ਤੋਤੀ ਅਤੇ ਲਾਟੀਆਂਵਾਲ ਤੋਂ 2000 ਲੀਟਰ ਲਾਹਣ ਅਤੇ 70 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਅਗਲੀ ਖ਼ਬਰ ਬੀਬੀ ਫਾਤਿਮਾ ਵਲੋਂ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਨਗਰ ਕੀਰਤਨ ਦਾ ਸਵਾਗਤ
Ad Position 24