21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਆਬਕਾਰੀ ਵਿਭਾਗ ਵੱਲੋਂ ਪਿੰਡ ਤੋਤੀ ਅਤੇ ਲਾਟੀਆਂਵਾਲ ਤੋਂ 2000 ਲੀਟਰ ਲਾਹਣ ਅਤੇ 70 ਲੀਟਰ ਨਾਜਾਇਜ਼ ਸ਼ਰਾਬ ਬਰਾਮਦ

Ad Position 21
No active advertisement
ਅਜੀਤ ਡੈਸਕ 16-06-2026
ਡਡਵਿੰਡੀ, 15 ਜੂਨ (ਦਿਲਬਾਗ ਸਿੰਘ ਝੰਡ)- ਨਾਜਾਇਜ਼ ਸ਼ਰਾਬ ਬਣਾਉਣ, ਸਟੋਰ ਕਰਨ ਅਤੇ ਵੇਚਣ ਦੇ ਧੰਦੇ ਨੂੰ ਨੱਥ ਪਾਉਣ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਆਬਕਾਰੀ ਵਿਭਾਗ ਵੱਲੋਂ ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਦੇ ਪਿੰਡ ਤੋਤੀ ਅਤੇ ਲਾਟੀਆਂਵਾਲ ਵਿੱਚ ਸਖ਼ਤ ਛਾਪੇਮਾਰੀ ਕਰਕੇ ਭਾਰੀ ਮਾਤਰਾ ਵਿੱਚ ਲਾਹਣ, ਨਾਜਾਇਜ਼ ਸ਼ਰਾਬ ਅਤੇ ਇਸ ਨੂੰ ਤਿਆਰ ਕਰਨ ਵਾਲਾ ਸਾਮਾਨ ਬਰਾਮਦ ਕੀਤਾ ਹੈ |ਆਬਕਾਰੀ ਅਫ਼ਸਰ ਸੁਖਜੀਤ ਸਿੰਘ ਚਾਹਲ ਨੇ ਦੱਸਿਆ ਕਿ ਸੁਲਤਾਨਪੁਰ ਸਰਕਲ ਦੇ ਆਬਕਾਰੀ ਇੰਸਪੈਕਟਰ ਜਤਿੰਦਰਪਾਲ ਸਿੰਘ, ਆਬਕਾਰੀ ਪੁਲਿਸ ਮੁਲਾਜ਼ਮਾਂ ਅਤੇ ਸੁਲਤਾਨਪੁਰ ਲੋਧੀ ਦੀ ਸਥਾਨਕ ਪੁਲਿਸ ਦੇ ਸਰਗਰਮ ਸਹਿਯੋਗ ਨਾਲ ਕੀਤੀ ਗਈ ਇਸ ਕਾਰਵਾਈ ਦੌਰਾਨ ਅਧਿਕਾਰੀਆਂ ਨੇ ਪਿੰਡ ਤੋਤੀ ਵਿੱਚ ਇੱਕ ਲਾਵਾਰਿਸ ਜਗ੍ਹਾ ਤੋਂ ਡਰੰਮਾਂ ਵਿੱਚ ਲਕੋ ਕੇ ਰੱਖੀ ਹੋਈ ਲਗਭਗ 2 ਹਜ਼ਾਰ ਲੀਟਰ ਲਾਹਣ ਅਤੇ 20 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ | ਬਰਾਮਦ ਕੀਤੀ ਗਈ ਲਾਹਣ ਅਤੇ ਸ਼ਰਾਬ ਨੂੰ ਨਿਯਮਾਂ ਅਨੁਸਾਰ ਮੌਕੇ ‘ਤੇ ਹੀ ਨਸ਼ਟ ਕਰ ਦਿੱਤਾ ਗਿਆ | ਇਸੇ ਤਰ੍ਹਾਂ ਪਿੰਡ ਲਾਟੀਆਂ ਵਿੱਚ ਕੀਤੀ ਗਈ ਛਾਪੇਮਾਰੀ ਦੌਰਾਨ ਆਬਕਾਰੀ ਵਿਭਾਗ ਨੇ 50 ਲੀਟਰ ਨਾਜਾਇਜ਼ ਸ਼ਰਾਬ ਲਾਵਾਰਿਸ ਹਾਲਤ ਵਿੱਚ ਬਰਾਮਦ ਕੀਤੀ, ਜਿਸ ਨੂੰ ਅੱਗੇ ਸਪਲਾਈ ਹੋਣ ਅਤੇ ਵਰਤੋਂ ਵਿੱਚ ਆਉਣ ਤੋਂ ਰੋਕਣ ਲਈ ਤੁਰੰਤ ਮੌਕੇ ‘ਤੇ ਹੀ ਨਸ਼ਟ ਕਰ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਵਿਭਾਗ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਨੂੰ ਜੜ੍ਹੋਂ ਖ਼ਤਮ ਕਰਕੇ ਹੀ ਸਾਹ ਲਵੇਗਾ | ਉਨ੍ਹਾਂ ਚੇਤਾਵਨੀ ਦਿੱਤੀ ਕਿ ਨਾਜਾਇਜ਼ ਸ਼ਰਾਬ ਬਣਾਉਣ, ਇਸ ਦੀ ਤਸਕਰੀ ਕਰਨ ਅਤੇ ਵੇਚਣ ਵਾਲੇ ਅਨਸਰਾਂ ਖ਼ਿਲਾਫ਼ ਕਾਨੂੰਨ ਮੁਤਾਬਿਕ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਅੱਗੇ ਦੱਸਿਆ ਕਿ ਆਬਕਾਰੀ ਵਿਭਾਗ ਵੱਲੋਂ ਅਜਿਹੇ ਸ਼ੱਕੀ ਇਲਾਕਿਆਂ ਵਿੱਚ ਨਿਗਰਾਨੀ ਵਧਾ ਦਿੱਤੀ ਗਈ ਹੈ ਅਤੇ ਪੂਰੇ ਜ਼ਿਲ੍ਹੇ ਵਿੱਚ ਨਿਯਮਤ ਚੈਕਿੰਗ ਅਤੇ ਅਚਨਚੇਤ ਛਾਪੇਮਾਰੀ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ |
Ad Position 22
No active advertisement
ਪਿਛਲੀ ਖ਼ਬਰ ਸੁਲਤਾਨਪੁਰ ਲੋਧੀ ਵਿੱਚ ਦਿਨ-ਦਿਹਾੜੇ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਮਗਨਰੇਗਾ ਕਰਮਚਾਰੀਆਂ ਵਲੋਂ ਤਨਖ਼ਾਹਾਂ ਦੀ ਅਦਾਇਗੀ ਤੇ ਹੋਰ ਮੰਗਾਂ ਨੂੰ ਲੈ ਕੇ ਬੀ.ਡੀ.ਪੀ.�ਓ. ਦਫ਼ਤਰ ਮੂਹਰੇ ਧਰਨਾ
Ad Position 24