ਫਗਵਾੜਾ, 15 ਜੂਨ (ਹਰਜੋਤ ਸਿੰਘ ਚਾਨਾ)-ਬੀਤੀ ਰਾਤ ਇੱਥੋਂ ਦੇ ਮੁਹੱਲਾ ਸੁਭਾਸ਼ ਨਗਰ ਵਿਖੇ ਇੱਕ 27 ਸਾਲਾ ਨੌਜਵਾਨ ਵਲੋਂ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ | ਮਿ੍ਤਕ ਨੌਜਵਾਨ ਦੀ ਪਛਾਣ ਭਰਤ ਸ਼ਰਮਾ ਵਜੋਂ ਹੋਈ ਹੈ | ਥਾਣਾ ਸਿਟੀ ਦੇ ਜਾਂਚ ਅਧਿਕਾਰੀ ਜਤਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਤੇ ਮੌਕੇ ‘ਤੇ ਜਾ ਕੇ ਦੇਖਿਆ ਤਾਂ ਨੌਜਵਾਨ ਨੇ ਪੱਖੇ ਨਾਲ ਲਟਕ ਕੇ ਆਤਮ ਹੱਤਿਆ ਕੀਤੀ ਸੀ | ਉਨ੍ਹਾਂ ਦੱਸਿਆ ਕਿ ਮਿ੍ਤਕ ਦਾ ਕਰੀਬ ਡੇਢ ਮਹੀਨਾ ਪਹਿਲਾ ਵਿਆਹ ਹੋਇਆ ਸੀ ਤੇ ਦੋ ਭੈਣਾ ਦਾ ਇਕੱਲਾ ਭਰਾ ਸੀ ਤੇ ਮਾਤਾ ਪਿਤਾ ਦੀ ਪਹਿਲਾ ਹੀ ਮੌਤ ਹੋ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰੱਖਵਾ ਦਿੱਤਾ ਗਿਆ ਹੈ ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ | ਜਾਂਚ ਅਧਿਕਾਰੀ ਨੇ ਦੱਸਿਆ ਕਿ ਮਿ੍ਤਕ ਦੀਆਂ ਭੈਣਾਂ ਦੇ ਵਿਦੇਸ਼ ਤੋਂ ਪੁੱਜਣ ਉਪਰੰਤ ਬਿਆਨ ਲੈ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ | ਨੌਜਵਾਨ ਦੀ ਆਤਮ ਹੱਤਿਆ ਦੀ ਖ਼ਬਰ ਫੈਲਣ ਤੋਂ ਬਾਅਦ ਮੁਹੱਲੇ ‘ਚ ਸੋਗ ਛਾਂ ਗਿਆ |