06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਮੋਟਰਸਾਈਕਲ ਤੋਂ ਹੇਠਾਂ ਡਿਗਣ ਕਾਰਨ ਪਤੀ-ਪਤਨੀ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 19-06-2026
ਕਪੂਰਥਲਾ, 18 ਜੂਨ (ਅਮਨਜੋਤ ਸਿੰਘ ਵਾਲੀਆ)-ਪਿੰਡ ਖਾਲ਼ੂ ਨੇੜੇ ਮੋਟਰਸਾਈਕਲ ਤੋਂ ਹੇਠਾਂ ਡਿਗ ਕੇ ਪਤੀ ਪਤਨੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਅਜੀਤ ਸਿੰਘ ਪੁੱਤਰ ਮੁਨਸ਼ੀ ਰਾਮ ਨੇ ਦੱਸਿਆ ਕਿ ਉਹ ਆਪਣੀ ਪਤਨੀ ਰੋਜੀ ਵਾਸੀ ਦੂਲੋਵਾਲ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਕਪੂਰਥਲਾ ਆ ਰਹੇ ਸੀ, ਜਦੋਂ ਉਹ ਪਿੰਡ ਖਾਲ਼ੂ ਨੇੜੇ ਪਹੁੰਚੇ ਤਾਂ ਬਿਜਲੀ ਵਿਭਾਗ ਦੇ ਮੁਲਾਜ਼ਮ ਤਾਰਾਂ ਦੀ ਮੁਰੰਮਤ ਕਰ ਰਹੇ ਸਨ ਤਾਂ ਤਾਰਾਂ ਵਿਚ ਮੋਟਰਸਾਈਕਲ ਫਸਣ ਕਾਰਨ ਉਹ ਹੇਠਾਂ ਡਿਗ ਗਏ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਵੰਦਨਾ ਵਲੋਂ ਉਨ੍ਹਾਂ ਦਾ ਇਲਾਜ ਜਾਰੀ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਣੇ ਦੋ ਵਿਅਕਤੀ ਕਾਬੂ ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਝੂਠ ਬੋਲਣ ਵਾਲੇ ਕਿਸੇ ਦੇ ਵਫ਼ਦਾਰ ਨਹੀਂ-ਭਗਵੰਤ ਮਾਨ
Ad Position 24
No active advertisement