06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਗੁਰਦੁਆਰਾ ਸ੍ਰੀ ਕਲਗੀਧਰ ਸੇਵਕ ਸਭਾ ’ਚ ਸ਼ਰਧਾ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 19-06-2026
ਕਪੂਰਥਲਾ, 18 ਜੂਨ (ਵਿਸ਼ੇਸ਼ ਪ੍ਰਤੀਨਿਧ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਕਲਗੀਧਰ ਸੇਵਕ ਸਭਾ ਰਜਿ. ਦੇਵੀ ਤਲਾਬ ਕਪੂਰਥਲਾ ਵਿਖੇ ਇਕ ਧਾਰਮਿਕ ਸਮਾਗਮ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ | ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਰੈਣ ਸਿੰਘ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ | ਉਪਰੰਤ ਭਾਈ ਗੁਰਪ੍ਰੀਤ ਸਿੰਘ ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦਾਂ ਵਾਲਿਆਂ ਨੇ ਕਥਾ ਵਿਚਾਰਾਂ ਰਾਹੀਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ, ਇਤਿਹਾਸ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਸਮਾਗਮ ਦੌਰਾਨ ਸਟੇਜ ਸਕੱਤਰ ਦੇ ਫ਼ਰਜ਼ ਮਾਸਟਰ ਗੁਰਬਿੰਦਰ ਸਿੰਘ ਨੇ ਨਿਭਾਏ ਤੇ ਉਨ੍ਹਾਂ ਸਮਾਗਮ ਵਿਚ ਸ਼ਾਮਿਲ ਹੋਈਆਂ ਸੰਗਤਾਂ ਦਾ ਤਹਿਦਿਲੋਂ ਧੰਨਵਾਦ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਨਿਰਮਲ ਸਿੰਘ ਪੱਤੜ, ਜਸਬੀਰ ਸਿੰਘ ਨਾਰਵੇ, ਸਾਬਕਾ ਕੌਂਸਲਰ ਇੰਜ. ਛੱਜਾ ਸਿੰਘ, ਪਿ੍ੰਸੀਪਲ ਕੇਵਲ ਸਿੰਘ, ਉਂਕਾਰ ਸਿੰਘ, ਕੁਲਵਿੰਦਰ ਸਿੰਘ, ਇੰਜ. ਰਤਨ ਸਿੰਘ, ਇੰਜ. ਅਵਤਾਰ ਸਿੰਘ, ਜਸਪਾਲ ਸਿੰਘ ਚੱਢਾ, ਇੰਜ. ਦਵਿੰਦਰ ਸਿੰਘ, ਕਰਨੈਲ ਸਿੰਘ ਘੱਗ, ਹਰਬਿੰਦਰ ਸਿੰਘ, ਹਰਜੀਤ ਸਿੰਘ ਬਾਜਵਾ, ਹਰਭਜਨ ਸਿੰਘ ਭਸੀਨ, ਜਸਬੀਰ ਸਿੰਘ ਆਨੰਦ, ਲਖਬੀਰ ਸਿੰਘ ਕਾਹਲੋਂ, ਸ਼ਮਸ਼ੇਰ ਸਿੰਘ ਐਡਵੋਕੇਟ, ਡਾ. ਰਾਜੀਵ ਧੀਰ, ਮਨਜੀਤ ਸਿੰਘ ਗਾੜਾ, ਚਰਨ ਸਿੰਘ ਵੜੈਚ, ਪਰਮਜੀਤ ਸਿੰਘ ਕਲੇਰ, ਬਲਵਿੰਦਰ ਸਿੰਘ ਰੰਧਾਵਾ, ਗੁਰਦਿਆਲ ਸਿੰਘ ਕਰੀਰ, ਮੱਸਾ ਸਿੰਘ, ਪਿ੍ੰਸੀਪਲ ਹਰਚਰਨ ਸਿੰਘ, ਜਸਪਾਲ ਸਿੰਘ ਖੁਰਾਣਾ, ਭਜਨ ਸਿੰਘ ਖੁਰਾਣਾ, ਸੋਨੂੰ ਖੁਰਾਣਾ, ਰਮਨਦੀਪ ਸਿੰਘ ਵਾਲੀਆ, ਝਿਰਮਲ ਸਿੰਘ ਮੁਲਤਾਨੀ, ਜਸਵੰਤ ਸਿੰਘ ਪੱਡਾ, ਅਮਰਿੰਦਰ ਸਿੰਘ ਭੰਡਾਲ, ਹੀਰਾ ਲਾਲ, ਗੁਰਮੀਤ ਸਿੰਘ, ਕਰਨ ਦੀਵਾਨ ਸਿੰਘ, ਕਰਤਾਰ ਸਿੰਘ ਬੀਰ ਐਡਵੋਕੇਟ, ਕਿਰਪਾਲ ਸਿੰਘ, ਬਲਦੇਵ ਸਿੰਘ ਸਾਬਕਾ ਪ੍ਰਧਾਨ, ਬਲਜਿੰਦਰ ਸਿੰਘ, ਮਹਿੰਦਰ ਕੌਰ, ਬੀਬੀ ਦਵਿੰਦਰ ਕੌਰ ਕਾਲੜਾ, ਬੀਬੀ ਕੁਲਦੀਸ਼ ਕੌਰ, ਬੀਬੀ ਦਲਜੀਤ ਕੌਰ, ਬੀਬੀ ਰਾਜਵਿੰਦਰ ਕੌਰ, ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਗਵਾਨ ਸਿੰਘ, ਭਾਈ ਰੁਪਿੰਦਰ ਸਿੰਘ, ਮਨਦੀਪ ਸਿੰਘ ਤੋਂ ਇਲਾਵਾ ਹੋਰ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ | ਸਮਾਗਮ ਦੀ ਸਮਾਪਤੀ ‘ਤੇ ਗੁਰੂ ਕੇ ਲੰਗਰ ਤੇ ਛਬੀਲ ਅਤੁੱਟ ਵਰਤਾਈ ਗਈ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਗੁਰਦੁਆਰਾ ਸਾਹਿਬ ਪਿੰਡ ਭੁੱਲਾਰਾਈ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮ... ਅਗਲੀ ਖ਼ਬਰ ਕਿਸਾਨ ਵੀਰ ਖੇਤਾਂ ਨਾਲ ਲਗਦੀਆਂ ਸੜਕਾਂ ਦੇ ਬਰਮਾਂ ’ਤੇ ਮਿੱਟੀ ਜ਼ਰੂਰ ਪਾਉਣ-ਐੱਸ.ਡੀ.ਐੱਮ
Ad Position 24
No active advertisement