ਖਲਵਾੜਾ, 18 ਜੂਨ (ਮਨਦੀਪ ਸਿੰਘ ਸੰਧੂ)-ਅਕਾਲੀ ਗੁਰਦੁਆਰਾ ਸਾਹਿਬ ਪਿੰਡ ਭੁੱਲਾਰਾਈ ਵਿਖੇ ਸ਼ਹੀਦਾਂ ਦੇ ਸਿਰਤਾਜ ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸ੍ਰੀ ਸਹਿਜ ਪਾਠ ਦੇ ਭੋਗ ਤੇ ਉਪਰੰਤ ਕੀਰਤਨ ਦਰਬਾਰ ਸਜਾਏ ਗਏ | ਭਾਈ ਗੁਰਜੀਤ ਸਿੰਘ ਟੱਲੇਵਾਲ ਦੇ ਕਵਿਸ਼ਰੀ ਜਥੇ ਨੇ ਸੰਗਤਾਂ ਨੂੰ ਕਵਿਤਾਵਾਂ ਰਾਹੀਂ ਗੁਰ ਇਤਿਹਾਸ ਸਰਬਣ ਕਰਾਇਆ | ਬੀਬੀਆਂ ਦੇ ਜਥੇ ਨੇ ਸ਼ਬਦ ਕੀਰਤਨ ਰਾਹੀਂ ਹਾਜ਼ਰੀ ਭਰੀ |ਠੰਡੇ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ‘ਤੇ ਭਾਈ ਹਰਪਾਲ ਸਿੰਘ ਜੀ ਹੈੱਡ ਗ੍ਰੰਥੀ, ਮਾਸਟਰ ਹਰਭਜਨ ਸਿੰਘ, ਜਰਨੈਲ ਸਿੰਘ, ਪਲਵਿੰਦਰ ਸਿੰਘ, ਸਤਨਾਮ ਸਿੰਘ, ਬਲਦੀਪ ਸਿੰਘ, ਸੁਰਿੰਦਰ ਸਿੰਘ, ਭੁਪਿੰਦਰ ਸਿੰਘ, ਬੀਬੀ ਮਨਜਿੰਦਰ ਕੌਰ, ਤਰਸੇਮ ਕੌਰ, ਗੁਰਦੇਵ ਕੌਰ, ਭੁਪਿੰਦਰ ਕੌਰ, ਰਾਜਵਿੰਦਰ ਕੌਰ, ਪਰਮਜੀਤ ਕੌਰ ਅਤੇ ਹੋਰ ਬਹੁਤ ਸਾਰੀਆਂ ਸੰਗਤਾਂ ਨੇ ਹਾਜ਼ਰੀ ਭਰੀ |