ਹੁਸੈਨਪੁਰ, 18 ਜੂਨ (ਤਰਲੋਚਨ ਸਿੰਘ ਸੋਢੀ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਖੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 498ਵੇਂ ਜੋਤੀ ਜੋਤ ਦਿਵਸ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਵਿਚ ਸ਼ਾਮ ਨੂੰ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਵਲੋਂ ਸ੍ਰੀ ਸੁਖਮਨੀ ਜੀ ਦੇ ਪਾਠ ਕੀਤੇ ਗਏ ਅਤੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਕਰਨ ਉਪਰੰਤ ਬਾਅਦ ਭਾਈ ਸੁਖਵਿੰਦਰ ਸਿੰਘ ਦੇ ਨਾਗਵੰਸ਼ੀ ਕੀਰਤਨੀ ਜਥੇ ਵਲੋਂ ਕਥਾ ਕੀਰਤਨ ਕਰਕੇ ਇਕੱਤਰ ਵੱਡੀ ਗਿਣਤੀ ਵਿਚ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ | ਉਨ੍ਹਾਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਦਰਸਾਏ ਮਾਰਗ ਤੇ ਚੱਲਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਸਾਨੂੰ ਮਨੁੱਖਾ ਜੀਵਨ ਸਫਲ ਬਣਾਉਣ ਲਈ ਪਵਿੱਤਰ ਗੁਰਬਾਣੀ ਦਾ ਜਾਪ ਅਤੇ ਗੁਰੂ ਘਰ ਵਿਚ ਸੇਵਾ ਸਿਮਰਨ ਕਰਨ ਲਈ ਪ੍ਰੇਰਿਆ ਹੈ, ਜਿਸ ਤੇ ਸਾਨੂੰ ਅਮਲ ਕਰਨਾ ਚਾਹੀਦਾ ਹੈ | ਇਸ ਦੌਰਾਨ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫ਼ੈਕਟਰੀ ਕਪੂਰਥਲਾ ਦੇ ਪ੍ਰਧਾਨ ਹਰਬੰਸ ਸਿੰਘ ਅਤੇ ਸੈਕਟਰੀ ਨਰੇਸ਼ ਕੁਮਾਰ ਨੇ ਕੀਰਤਨੀ ਜਥੇ ਅਤੇ ਗੁਰੂ ਘਰ ਦੇ ਸੇਵਾਦਾਰਾਂ ਨੂੰ ਸਿਰੋਪਾ� ਦੇ ਕੇ ਸਨਮਾਨਿਤ ਕੀਤਾ | ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਅਰੰਭ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਸਮਾਗਮ ਨੂੰ ਸਫਲ ਬਣਾਉਣ ਵਿਚ ਪ੍ਰਧਾਨ ਹਰਬੰਸ ਸਿੰਘ, ਸੈਕਟਰੀ ਨਰੇਸ਼ ਕੁਮਾਰ, ਕੈਸ਼ੀਅਰ ਪਿ੍ਥੀ ਸਿੰਘ, ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ, ਸਮਾਜਸੇਵੀ ਸੰਧੂਰਾ ਸਿੰਘ, ਵੈਦ ਪ੍ਰਕਾਸ਼, ਸਾਬਕਾ ਮੀਤ ਪ੍ਰਧਾਨ ਅਮਰਜੀਤ ਸਿੰਘ ਰੁੜਕੀ, ਗੁਰਸੇਵਕ ਸਿੰਘ, ਰਜਿੰਦਰ ਸਿੰਘ, ਦਲਜੀਤ ਸਿੰਘ, ਰਜਿੰਦਰ ਸਿੰਘ, ਹਰਦੀਪ ਸਿੰਘ, ਵੀਰ ਸਿੰਘ, ਤਰਸੇਮ ਸਿੰਘ, ਰੂਪ ਲਾਲ, ਗੁਰਮੁਖ ਸਿੰਘ, ਕਰਮ ਚੰਦ, ਦਵਿੰਦਰ ਸਿੰਘ, ਰਜਿੰਦਰ ਸਿੰਘ, ਵਿੱਕੀ ਕੁਮਾਰ, ਬਹਾਦਰ ਸਿੰਘ, ਪਰਮਜੀਤ ਲਾਲ ਰੱਤੂ, ਸਤਵੰਤ ਸਿੰਘ, ਤਰਲੋਚਨ ਸਿੰਘ, ਮਨਮੋਹਣ ਲਾਲ, ਅੰਮਿ੍ਤਪਾਲ ਸਿੰਘ, ਮਹਿੰਦਰ ਸਿੰਘ, ਮਨਪ੍ਰੀਤ ਸਿੰਘ, ਰਾਮਪਾਲ, ਮੰਗਤ ਸਿੰਘ, ਸਤਪਾਲ ਅਤੇ ਸਮੂਹ ਸੰਗਤਾਂ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ |