ਫਗਵਾੜਾ, 18 ਜੂਨ (ਅਸ਼ੋਕ ਕੁਮਾਰ ਵਾਲੀਆ)-ਗੁਰਦੁਆਰਾ ਸਿੰਘ ਸਭਾ ਅਰਬਨ ਅਸਟੇਟ ਫਗਵਾੜਾ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ| ਇਸ ਮੌਕੇ ‘ਤੇ ਪਿਛਲੇ ਤਿੰਨ ਰੋਜ਼ਾ ਤੋ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਸਜੇ ਦੀਵਾਨਾ ਵਿਚ ਗੁਰਦੁਆਰਾ ਸੁਖਚੈਨਆਣਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ਮਸ਼ੇਰ ਸਿੰਘ, ਕਥਾਵਾਚਕ ਭਾਈ ਕਾਰਜ ਸਿੰਘ ਆਦਿ ਜਥਿਆਂ ਨੇ ਸੰਗਤਾਂ ਨੂੰ ਗੁਰਇਤਿਹਾਸ ਸਰਵਣ ਕਰਵਾਇਆ | ਅੰਤ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਵਿੰਦਰ ਸਿੰਘ ਲਵਲੀ ਵਾਲੀਆ ਨੇ ਪੁੱਜੇ ਹੋਏ ਸਭਨਾਂ ਦਾ ਧੰਨਵਾਦ ਕੀਤਾ ਅਤੇ ਸਹਿਯੋਗੀਆਂ ਨੂੰ ਗੁਰੂ ਘਰ ਦੀ ਬਖਸਿਸ਼ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ‘ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਦੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਤੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕੈਂਥ, ਸ਼ੋ੍ਰਮਣੀ ਅਕਾਲੀ ਦਲ (ਬ) ਦੇ ਸ਼ਹਿਰੀ ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ, ਹਰਵਿੰਦਰ ਸਿੰਘ ਵਾਲੀਆ, ਬਹਾਦਰ ਸਿੰਘ ਸੰਗਤਪੁਰ, ਸੁਖਬੀਰ ਸਿੰਘ ਕਿੰਨੜਾ, ਸ਼ਰਨਜੀਤ ਸਿੰਘ ਸੋਢੀ, ਸਤਨਾਮ ਸਿੰਘ ਧਾਲੀਵਾਲ, ਦਵਿੰਦਰ ਸਿੰਘ, ਅਵਤਾਰ ਸਿੰਘ, ਜਗਤਾਰ ਸਿੰਘ, ਇਕਬਾਲ ਸਿੰਘ ਪਰਮਾਰ, ਸ਼ਰਨਜੀਤ ਸਿੰਘ, ਸੁਖਜਿੰਦਰ ਸਿੰਘ ਆਦਿ ਹਾਜ਼ਰ ਸਨ |