ਕਪੂਰਥਲਾ, 19 ਜੂਨ (ਅਮਰਜੀਤ ਕੋਮਲ)-ਮਾਨਸੂਨ ਤੋਂ ਪਹਿਲਾਂ ਜ਼ਿਲ੍ਹੇ ਵਿਚ ਚੱਲ ਰਹੇ ਹੜ੍ਹ ਰੋਕੂ ਕੰਮ, ਨਾਲਿਆਂ ਦੀ ਸਫ਼ਾਈ ਕਰਵਾਉਣੀ ਯਕੀਨੀ ਬਣਾਈ ਜਾਵੇ | ਇਹ ਗੱਲ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਅੱਜ ਮਾਨਸੂਨ ਦੀਆਂ ਤਿਆਰੀਆਂ ਤੇ ਹੜ੍ਹਾਂ ਦੇ ਪ੍ਰਬੰਧ ਸਬੰਧੀ ਜ਼ਿਲ੍ਹੇ ਵਿਚ ਚੱਲ ਰਹੀ ਨਿਕਾਸੀ ਨਾਲਿਆਂ ਅਤੇ ਸੀਵਰੇਜ ਦੀ ਸਫ਼ਾਈ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਡਰੇਨਜ਼, ਨਗਰ ਨਿਗਮ ਕਪੂਰਥਲਾ, ਨਗਰ ਨਿਗਮ ਫਗਵਾੜਾ, ਨਗਰ ਕੌਂਸਲ ਸੁਲਤਾਨਪੁਰ ਲੋਧੀ ਅਤੇ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਨਿਕਾਸੀ ਨਾਲਿਆਂ ਤੇ ਨਗਰ ਕੌਂਸਲ ਤੇ ਨਗਰ ਨਿਗਮਾਂ ਅਧੀਨ ਪੈਂਦੇ ਸੀਵਰੇਜ, ਸੀਵਰੇਜ ਨੈੱਟਵਰਕ, ਸਟੋਰਮ ਸੀਵਰੇਜ ਪ੍ਰਣਾਲੀਆਂ ਦੀ ਸਫ਼ਾਈ 30 ਜੂਨ ਤੱਕ ਹਰ ਹਾਲਤ ਵਿਚ ਕਰਵਾਉਣੀ ਯਕੀਨੀ ਬਣਾਈ ਜਾਵੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਰੇਨਜ਼ ਤੇ ਸੀਵਰੇਜ ਦੀ ਸਫ਼ਾਈ ਦੇ ਕੰਮਾਂ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਇਕ ਨਿਗਰਾਨੀ ਪ੍ਰਣਾਲੀ ਸਥਾਪਿਤ ਕੀਤੇ ਜਾਵੇ ਤਾਂ ਜੋ ਬਰਸਾਤ ਦੇ ਮੌਸਮ ਵਿਚ ਲੋਕਾਂ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਕਿਹਾ ਕਿ ਮਾਨਸੂਨ ਦੌਰਾਨ ਹੜ੍ਹਾਂ ਦੀ ਰੋਕਥਾਮ ਅਤੇ ਜਨਤਕ ਸੁਰੱਖਿਆ ਲਈ ਪ੍ਰਭਾਵਸ਼ਾਲੀ ਡਰੇਨਜ਼ ਅਤੇ ਸੀਵਰੇਜ ਪ੍ਰਬੰਧਨ ਬੇਹੱਦ ਜ਼ਰੂਰੀ ਹੈ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸੰਵੇਦਨਸ਼ੀਲ ਸਥਾਨਾਂ ਦੀ ਨਿਰੰਤਰ ਨਿਗਰਾਨੀ ਕਰਨ ‘ਤੇ ਜ਼ੋਰ ਦਿੱਤਾ | ਮੀਟਿੰਗ ਵਿਚ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਵਿਭਾਗ ਵਲੋਂ 1 ਕਰੋੜ 62 ਲੱਖ ਰੁਪਏ ਦੀ ਲਾਗਤ ਨਾਲ ਜ਼ਿਲ੍ਹੇ ਵਿਚ ਪੈਂਦੇ ਖੁੱਲੇ ਨਾਲਿਆਂ ਦੀ ਸਫ਼ਾਈ ਦਾ ਕੰਮ ਮੁਕੰਮਲ ਹੋਣ ਵਾਲਾ ਹੈ ਤੇ ਇਨ੍ਹਾਂ ਕੰਮਾਂ ਵਿਚ ਨਾਲਿਆਂ ਵਿਚੋਂ ਸਰਕੰਡਾ, ਨਦੀਨ, ਜੰਗਲੀ ਬਨਸਪਤੀ, ਜਾਲਾ ਬੂਟੀ ਤੇ ਜਲ ਕੰੁਭੀ ਨੂੰ ਹਟਾਉਣਾ ਵੀ ਸ਼ਾਮਲ ਹੈ | ਅਧਿਕਾਰੀਆਂ ਨੇ ਦੱਸਿਆ ਕਿ ਸਫ਼ਾਈ ਮੁਹਿੰਮ ਤਹਿਤ ਪੱਛਮੀ ਵੇਈਾ, ਪਵਿੱਤਰ ਕਾਲੀ ਵੇਈਾ, ਚਿੱਟੀ ਵੇਈਾ, ਭੁਲੱਥ, ਕਪੂਰਥਲਾ, ਸੁਲਤਾਨਪੁਰ ਲੋਧੀ ਤੇ ਫਗਵਾੜਾ ਤਹਿਸੀਲਾਂ ਵਿਚ ਪੈਂਦੇ ਨਾਲਿਆਂ ਦੀ ਸਫ਼ਾਈ ਤੇਜੀ ਨਾਲ ਕੀਤੀ ਜਾ ਰਹੀ ਹੈ |
ਮੌਨਸੂਨ ਤੋਂ ਪਹਿਲਾਂ ਜ਼ਿਲ੍ਹੇ ਵਿਚ ਚੱਲ ਰਹੇ ਹੜ੍ਹ ਰੋਕੂ ਕੰਮ, ਨਾਲਿਆਂ ਦੀ ਸਫ਼ਾਈ ਕਰਵਾਉਣੀ ਯਕੀਨੀ ਬਣਾਈ ਜਾਵੇ-ਅਕਾਸ਼ ਬਾਂਸਲ
ਅਜੀਤ ਡੈਸਕ
20-06-2026