03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਪੰਜਾਬ ਵਿਚ ਕਾਨੂੰਨ ਦਾ ਰਾਜ ਸਥਾਪਿਤ ਕਰਨ ਤੇ ਵਿਕਾਸ ਲਈ ਅਕਾਲੀ ਭਾਜਪਾ ਗੱਠਜੋੜ ਦੀ ਲੋੜ-ਜੀਆ ਲਾਲ ਨਾਹਰ

Ad Position 21
No active advertisement
ਅਜੀਤ ਡੈਸਕ 20-06-2026

ਕਪੂਰਥਲਾ, 19 ਜੂਨ (ਵਿ.ਪ੍ਰ.)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਐਸ.ਸੀ. ਵਿੰਗ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਜੀਆ ਲਾਲ ਨਾਹਰ ਨੇ ਕਿਹਾ ਕਿ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਿਚ ਪਾਰਦਰਸ਼ੀ, ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ ਤੇ ਗੈਂਗਸਟਰਵਾਦ ਦੇ ਖ਼ਾਤਮੇ ਲਈ ਸ਼ੋ੍ਰਮਣੀ ਅਕਾਲੀ ਦਲ ਬਾਦਲ ਤੇ ਭਾਰਤੀ ਜਨਤਾ ਪਾਰਟੀ ਦਾ ਗੱਠਜੋੜ ਹੋਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਜੇਕਰ ਭਾਰਤੀ ਜਨਤਾ ਪਾਰਟੀ ਸੱਚਮੁੱਚ ਪੰਜਾਬ ਵਿਚ ਸ਼ਾਂਤੀ, ਵਿਕਾਸ ਤੇ ਕਾਨੂੰਨ ਦਾ ਰਾਜ ਸਥਾਪਿਤ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਸ਼ੋ੍ਰਮਣੀ ਅਕਾਲੀ ਦਲ ਨਾਲ ਮਿਲ ਕੇ ਚੋਣ ਮੈਦਾਨ ਵਿਚ ਉੱਤਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਵਾਰ-ਵਾਰ ਵੱਡੇ ਭਰਾ ਦੀ ਭੂਮਿਕਾ ਨਿਭਾਉਣ ਦੀਆਂ ਗੱਲਾਂ ਕਰਨ ਦੀ ਬਜਾਏ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਇਸ ਸਮੇਂ ਸਮਝਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਇੱਛਾ ਹੈ ਕਿ ਰਾਜ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣੇ | ਜੀਆ ਲਾਲ ਨਾਹਰ ਨੇ ਕਿਹਾ ਕਿ ਇਸ ਸਮੇਂ ਪੰਜਾਬ ਕਈ ਗੰਭੀਰ ਚੁਨੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਇਸ ਲਈ ਪੰਜਾਬ ਨੂੰ ਮਜ਼ਬੂਤ, ਤਜਰਬੇਕਾਰ ਤੇ ਲੋਕ ਹਿਤੈਸ਼ੀ ਲੀਡਰਸ਼ਿਪ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਜਿਹੀ ਸਰਕਾਰ ਚਾਹੁੰਦੇ ਹਨ, ਜੋ ਸੂਬੇ ਦੇ ਹਿਤਾਂ ਨੂੰ ਪਹਿਲ ਦੇਵੇ, ਨੌਜਵਾਨਾਂ ਤੇ ਹਰ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕਰ ਸਕੇ |

Ad Position 22
No active advertisement
ਪਿਛਲੀ ਖ਼ਬਰ ਬੀ.ਐੱਲ.�ਓ. ਯੂਨੀਅਨ ਵਲੋਂ ਮੁੱਖ ਚੋਣ ਅਫ਼ਸਰ ਪੰਜਾਬ ਨਾਲ ਮੀਟਿੰਗ ’ਚ ਵੱਖ-ਵੱਖ ਮੰਗਾਂ ਬਾਰੇ ਵਿਚਾਰ ਚਰਚਾ ਅਗਲੀ ਖ਼ਬਰ ਮੌਨਸੂਨ ਤੋਂ ਪਹਿਲਾਂ ਜ਼ਿਲ੍ਹੇ ਵਿਚ ਚੱਲ ਰਹੇ ਹੜ੍ਹ ਰੋਕੂ ਕੰਮ, ਨਾਲਿਆਂ ਦੀ ਸਫ਼ਾਈ ਕਰਵਾਉਣੀ ਯਕੀਨੀ ਬਣਾਈ ਜਾਵੇ-ਅਕਾਸ਼...
Ad Position 24
No active advertisement