ਸੁਲਤਾਨਪੁਰ ਲੋਧੀ, 19 ਜੂਨ (ਥਿੰਦ)-ਸੀਨੀਅਰ ਪੱਤਰਕਾਰ ਨਰੇਸ਼ ਹੈਪੀ ਦੀ ਧਰਮ ਪਤਨੀ ਸਵਰਗੀ ਪ੍ਰਵੀਨ ਕੁਮਾਰੀ, ਜੋ ਬੀਤੇ ਦਿਨੀ ਸੰਖੇਪ ਬਿਮਾਰੀ ਪਿੱਛੋਂ ਅਚਾਨਕ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਨਮਿਤ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਕੱਲ 21 ਜੂਨ ਦਿਨ ਐਤਵਾਰ ਨੂੰ ਬਾਅਦ ਦੁਪਹਿਰ 1 ਤੋਂ 2 ਵਜੇ ਤੱਕ ਮੰਦਿਰ ਮਾਤਾ ਸਿੰਘ ਭਵਾਨੀ, ਨੇੜੇ ਗੁਰਦੁਆਰਾ ਗੁਰੂ ਕਾ ਬਾਗ ਸੁਲਤਾਨਪੁਰ ਲੋਧੀ ਵਿਖੇ ਹੋਵੇਗੀ | ਸਵਰਗੀ ਪ੍ਰਵੀਨ ਕੁਮਾਰੀ ਦੀ ਮੌਤ ਤੇ ਸਾਬਕਾ ਚੇਅਰਮੈਨ ਮਿਲਕਫੈਡ ਕੈਪਟਨ ਹਰਮਿੰਦਰ ਸਿੰਘ, ਅਕਾਲ ਗਰੁੱਪ ਦੇ ਐਮ ਡੀ ਸੁਖਦੇਵ ਸਿੰਘ ਜੱਜ, ਵਾਈਸ ਪ੍ਰਧਾਨ ਕੁਲਵਿੰਦਰ ਸਿੰਘ ਜੱਜ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ਰਣਧੀਰ ਸਿੰਘ ਧੀਰਾ, ਸੀ ਆਈ ਡੀ ਇੰਸਪੈਕਟਰ ਗੁਰਮੀਤ ਸਿੰਘ, ਯੋਗਰਾਜ ਸਿੰਘ ਮੋਮੀ, ਮੁਖਤਾਰ ਸਿੰਘ ਚੰਦੀ ਜਨਰਲ ਸਕੱਤਰ ਸਾਹਿਤ ਸਭਾ, ਅਮਰਜੀਤ ਸਿੰਘ ਈਦਾ ਪ੍ਰਧਾਨ ਸ਼੍ਰੋਮਣੀ ਰੰਗਰੇਟਾ ਦਲ ਟਕਸਾਲੀ, ਸੀਨੀਅਰ ਆਗੂ ਸੰਤੋਖ ਸਿੰਘ ਭੌਰ, ਵੀਰ ਕੁਲਵੰਤ ਸਿੰਘ ਢੰਡੋਵਾਲ ਸੂਬਾ ਪ੍ਰਧਾਨ ਅੰਬੇਡਕਰ ਆਰਮੀ, ਪਰਮਜੀਤ ਸਿੰਘ ਜੱਬੋਵਾਲ, ਚਰਨਜੀਤ ਸਿੰਘ ਸਲੈਚਾਂ, ਕਰਮਜੀਤ ਸਿੰਘ ਬਾਜ ਸ਼ਾਲਾਪੁਰ ਬੇਟ, ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਐਡਵੋਕੇਟ ਜਰਨੈਲ ਸਿੰਘ ਸੰਧਾ, ਸੇਵਾਮੁਕਤ ਐਕਸਾਈਜ਼ ਇੰਸਪੈਕਟਰ ਗੁਰਮੀਤ ਸਿੰਘ, ਮਨਦੀਪ ਸਿੰਘ ਖਿੰਡਾ ਮਾਛੀਜੋਆ, ਸੀਨੀਅਰ ਮਹਿਲਾ ਆਗੂ ਸੁਨੀਤਾ ਧੀਰ, ਪੈੱ੍ਰਸ ਕਲੱਬ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਸੁਰਿੰਦਰ ਪਾਲ ਸਿੰਘ ਸੋਢੀ, ਰੋਟਰੀ ਕਲੱਬ ਸੁਲਤਾਨਪੁਰ ਲੋਧੀ ਗੋਲਡ ਦੇ ਸਾਬਕਾ ਪ੍ਰਧਾਨ ਹੇਮੰਤ ਧੀਰ, ਗੁਰਦੁਆਰਾ ਬੇਬੇ ਨਾਨਕੀ ਦੇ ਮੈਨੇਜਰ ਗੁਰਦਿਆਲ ਸਿੰਘ ਯੂ ਕੇ, ਉਪ ਮੈਨੇਜਰ ਜਸਵੰਤ ਸਿੰਘ ਨੰਡਾ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ, ਨਾਇਬਕੋਟ ਮੇਜਰ ਸਿੰਘ, ਅਮਰਜੀਤ ਸਿੰਘ ਤੇ ਗੁਰਦੀਪ ਸਿੰਘ, ਪੰਚਾਇਤ ਅਫ਼ਸਰ ਪਲਵਿੰਦਰ ਸਿੰਘ, ਪੰਚਾਇਤ ਸਕੱਤਰ ਰਣਜੀਤ ਸਿੰਘ ਤੇ ਪਲਵਿੰਦਰ ਸਿੰਘ, ਜੱਗਾ ਸਿੰਘ ਮੁਨਸ਼ੀ, ਕਰਨਵੀਰ ਸਿੰਘ ਸਾਬਕਾ �ਐਸਡੀ ਟੂ ਸੀ ਐਮ ਤੋ ਇਲਾਵਾ ਕਪੂਰਥਲਾ ਤੇ ਸੁਲਤਾਨਪੁਰ ਦੇ ਪੱਤਰਕਾਰ ਭਾਈਚਾਰੇ ਨੇ ਪੱਤਰਕਾਰ ਨਰੇਸ਼ ਹੈਪੀ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ |