02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਪਟਵਾਰ ਯੂਨੀਅਨ ਤੇ ਤਹਿਸੀਲ ਦਫ਼ਤਰ ਵਲੋਂ ਨਾਇਬ ਤਹਿਸੀਲਦਾਰ ਸੁਨੀਲ ਪ੍ਰਭਾਕਰ ਦਾ ਵਿਸ਼ੇਸ਼ ਸਨਮਾਨ

Ad Position 21
No active advertisement
ਅਜੀਤ ਡੈਸਕ 20-06-2026


ਕਪੂਰਥਲਾ, 19 ਜੂਨ (ਵਿ.ਪ੍ਰ.)-ਤਹਿਸੀਲ ਕੰਪਲੈਕਸ ਵਿਖੇ ਅੱਜ ਪਟਵਾਰ ਯੂਨੀਅਨ ਤੇ ਤਹਿਸੀਲ ਦਫ਼ਤਰ ਦੇ ਸਮੂਹ ਸਟਾਫ਼ ਵੱਲੋਂ ਨਾਇਬ ਤਹਿਸੀਲਦਾਰ ਸੁਨੀਲ ਪ੍ਰਭਾਕਰ ਦਾ ਉਨ੍ਹਾਂ ਦੀਆਂ ਸ਼ਾਨਦਾਰ ਅਤੇ ਨਿਸ਼ਕਾਮ ਸੇਵਾਵਾਂ ਲਈ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ | ਸਮਾਗਮ ਦੌਰਾਨ ਹਾਜ਼ਰ ਅਧਿਕਾਰੀਆਂ ਅਤੇ ਯੂਨੀਅਨ ਆਗੂਆਂ ਨੇ ਸੁਨੀਲ ਪ੍ਰਭਾਕਰ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਤਹਿਸੀਲਦਾਰ ਗੁਰਦੀਪ ਸਿੰਘ ਤੇ ਨਾਇਬ ਤਹਿਸੀਲਦਾਰ ਰਾਜੀਵ ਖੋਸਲਾ ਨੇ ਸੁਨੀਲ ਪ੍ਰਭਾਕਰ ਦੇ ਤਹਿਸੀਲ ਕਪੂਰਥਲਾ ਵਿਚ ਕੀਤੇ ਗਏ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਆਪਣੀ ਡਿਊਟੀ ਪੂਰੀ ਤਨਦੇਹੀ, ਇਮਾਨਦਾਰੀ ਤੇ ਪਾਰਦਰਸ਼ਤਾ ਨਾਲ ਨਿਭਾਈ ਹੈ | ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਨਿਪਟਾਉਣਾ ਅਤੇ ਸਟਾਫ਼ ਨਾਲ ਮਿਲਣਸਾਰ ਸੁਭਾਅ ਰੱਖਣਾ ਉਨ੍ਹਾਂ ਦੀ ਸ਼ਖ਼ਸੀਅਤ ਦਾ ਸਭ ਤੋਂ ਅਹਿਮ ਹਿੱਸਾ ਰਿਹਾ ਹੈ | ਇਸ ਸਨਮਾਨ ਸਮਾਗਮ ਵਿਚ ਪਟਵਾਰ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਮਨਦੀਪ ਸਿੰਘ ਬਲੇਰ, ਪੰਜਾਬ ਦੇ ਨੁਮਾਇੰਦੇ ਜਸਪਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਜੋਗਿੰਦਰ ਸਿੰਘ ਸ਼ੇਰ ਅਤੇ ਡੀ.ਸੀ. ਦਫ਼ਤਰ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸੰਧੂ ਨੇ ਵੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ | ਇਸ ਮੌਕੇ ਸੰਜੀਵ ਕੁਮਾਰ, ਤਹਿਸੀਲ ਪ੍ਰਧਾਨ ਰਮਨਜੋਤ, ਜਨਰਲ ਸਕੱਤਰ ਪ੍ਰੀਤੋਸ਼ ਚੋਪੜਾ, ਵਿੱਤ ਸਕੱਤਰ ਹਰਪ੍ਰੀਤ ਸਿੰਘ, ਬੇਅੰਤ ਕੌਰ, ਰੁਪਾਲੀ ਗਰਗ, ਮਨਪ੍ਰੀਤ ਕੌਰ, ਸੰਦੀਪ ਕੌਰ, ਰੇਨੂੰ ਰਾਣੀ, ਪਵਨ ਕੁਮਾਰ, ਲਵਪ੍ਰੀਤ ਸਿੰਘ, ਸੌਰਵ ਕੁਮਾਰ, ਯੋਗੇਸ਼ ਕੁਮਾਰ, ਪ੍ਰੀਤਪਾਲ ਸਿੰਘ, ਵਰਿੰਦਰ ਸਿੰਘ, ਰਜਿੰਦਰ ਸਿੰਘ, ਅਮਨਦੀਪ ਸਿੰਘ ਸਮੇਤ ਸਮੂਹ ਪਟਵਾਰੀ ਅਤੇ ਹੋਰ ਕਰਮਚਾਰੀ ਵੱਡੀ ਗਿਣਤੀ ਵਿਚ ਮੌਜੂਦ ਸਨ |

 

Ad Position 22
No active advertisement
ਪਿਛਲੀ ਖ਼ਬਰ ਕਾਮਰੇਡ ਐਡਵੋਕੇਟ ਰਜਿੰਦਰ ਮੰਡ ਦੇ ਦਿਹਾਂਤ ’ਤੇ ਕਮਿਊਨਿਸਟ ਸਾਥੀਆਂ ਵਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਪੱਤਰਕਾਰ ਨਰੇਸ਼ ਹੈਪੀ ਦੀ ਧਰਮ ਪਤਨੀ ਸਵਰਗੀ ਪ੍ਰਵੀਨ ਕੁਮਾਰੀ ਨਮਿਤ ਅੰਤਿਮ ਅਰਦਾਸ ਭਲਕੇ
Ad Position 24
No active advertisement