ਕਪੂਰਥਲਾ, 20 ਜੂਨ (ਅਮਰਜੀਤ ਕੋਮਲ)-ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਸ਼ੋ੍ਰਮਣੀ ਅਕਾਲੀ ਦਲ (ਬ) ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਕਥਿਤ ਵੀਡੀ� ਨੂੰ ਲੈ ਕੇ ਉਨ੍ਹਾਂ ਦਾ ਅਕਸ ਖ਼ਰਾਬ ਕਰਨ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅੱਜ ਸ਼ਹੀਦ ਭਗਤ ਸਿੰਘ ਚੌਂਕ ਵਿਚ ਸ਼ੋ੍ਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਪੁਤਲਾ ਜਲਾ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਬੋਲਦਿਆਂ ‘ਆਪ’ ਦੇ ਸੀਨੀਅਰ ਆਗੂ ਤੇ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਵਿਰੋਧੀ ਮੁੱਖ ਮੰਤਰੀ ਦੀ ਸ਼ਵੀ ਖ਼ਰਾਬ ਕਰਨ ਲਈ ਘਟੀਆ ਹੱਥਕੰਡੇ ਅਪਨਾ ਰਹੇ ਹਨ | ਉਨ੍ਹਾਂ ਸਪਸ਼ਟ ਕੀਤਾ ਕਿ ਮੁੱਖ ਮੰਤਰੀ ਤੇ ਪੰਜਾਬ ਦੇ ਵਿੱਤ ਮੰਤਰੀ ਪਹਿਲਾਂ ਹੀ ਇਸ ਵੀਡੀ� ਦੀ ਸੱਚਾਈ ਲੋਕਾਂ ਸਾਹਮਣੇ ਰੱਖ ਚੁੱਕੇ ਹਨ ਤੇ ਪੰਜਾਬ ਸਰਕਾਰ ਨੇ ਦਾਅਵਾ ਵੀ ਕੀਤਾ ਹੈ ਕਿ ਪੰਜਾਬ ਤੋਂ ਬਾਹਰ ਦੋ ਨਾਮੀ ਲੈਬ ਤੋਂ ਇਸ ਵੀਡੀ� ਦੀ ਜਾਂਚ ਕਰਵਾਈ ਗਈ ਹੈ, ਜੋ ਪੂਰੀ ਤਰ੍ਹਾਂ ਫ਼ਰਜ਼ੀ ਪਾਈ ਗਈ ਹੈ | ਡਾ. ਚੱਬੇਵਾਲ ਨੇ ਕਿਹਾ ਕਿ ਵਾਇਰਲ ਵੀਡੀ� ਵਿਚ ਜਿਹੜੇ ਵਿਅਕਤੀ ਨਜ਼ਰ ਆ ਰਹੇ ਹਨ, ਉਸ ਦਾ ਮੁੱਖ ਮੰਤਰੀ ਨਾਲ ਕੋਈ ਲੈਣਾ ਦੇਣਾ ਨਹੀਂ ਤੇ ਇਹ ਵੀਡੀ� ਏ.ਆਈ. ਤਕਨੀਕ ਨਾਲ ਤਿਆਰ ਕਰਵਾਈ ਗਈ ਹੈ | ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਤੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਮਿਲ ਕੇ ਏ.ਆਈ. ਤਕਨੀਕ ਦੀ ਗਲਤ ਵਰਤੋਂ ਕਰਕੇ ਝੂਠੀਆਂ ਤਸਵੀਰਾਂ ਪੇਸ਼ ਕਰਕੇ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ | ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਤਰ੍ਹਾਂ ਦੀਆਂ ਵੀਡੀ� ਤੋਂ ਸੁਚੇਤ ਰਹਿਣ | ਡਾ. ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਪਹਿਲਾਂ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਪੇਸ਼ ਹੋ ਕੇ ਆਪਣਾ ਪੱਖ ਰੱਖ ਚੁੱਕੇ ਹਨ | ਇਸ ਮੌਕੇ ਪਾਰਟੀ ਦੇ ਹੋਰ ਆਗੂਆਂ ਨੇ ਸੰਬੋਧਨ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਵਲੋਂ ਵਰਤੇ ਜਾ ਰਹੇ ਹੱਥਕੰਡਿਆਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਇਸ ਮੌਕੇ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸਰਬਜੀਤ ਸਿੰਘ ਲੁਬਾਣਾ, ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਪਰਸਨ ਕੰਵਰ ਇਕਬਾਲ ਸਿੰਘ, ‘ਆਪ’ ਦੇ ਕਿਸਾਨ ਆਗੂ ਸੁਖਵੰਤ ਸਿੰਘ ਪੱਡਾ, ਸਾਬਕਾ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ‘ਆਪ’ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ, ਮਾਰਕੀਟ ਕਮੇਟੀ ਦੇ ਚੇਅਰਮੈਨ ਜਗਜੀਤ ਸਿੰਘ ਬਿੱਟੂ, ਆਪ ਦੇ ਜ਼ਿਲ੍ਹੇ ਦੇ ਮੀਡੀਆ ਇੰਚਾਰਜ ਇੰਦਰਜੀਤ ਸਿੰਘ ਜੁਗਨੂੰ ਤੋਂ ਇਲਾਵਾ ਪਾਰਟੀ ਨਾਲ ਸਬੰਧਿਤ ਹੋਰ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ |