15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਇਹ ਕਿਹੋ ਜਿਹੀ ਲੋਕ ਮਿਲਣੀ, ਜਿੱਥੇ ਲੋਕਾਂ ਦੀ ਕੋਈ ਗੱਲ ਨਾ ਸੁਣੀ ਤੇ ਆਪਣੀ ਕਹਿ ਕੇ ਤੁਰਦੇ ਬਣੇ ਮੁੱਖ ਮੰਤਰੀ-ਸੁਖਵਿੰਦਰ ਸਿੰਘ ਸ਼ੇਰਗਿੱਲ

Ad Position 21
No active advertisement
ਅਜੀਤ ਡੈਸਕ 21-06-2026
ਫਗਵਾੜਾ 20 ਜੂਨ (ਅਸ਼ੋਕ ਕੁਮਾਰ ਵਾਲੀਆ)-ਬਹੁਜਨ ਸਮਾਜ ਪਾਰਟੀ ਫਗਵਾੜਾ ਦੇ ਹਲਕਾ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਸ਼ੇਰਗਿੱਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਫਗਵਾੜਾ ਫੇਰੀ ਅਤੇ ਲੋਕ ਮਿਲਣੀ ਪ੍ਰੋਗਰਾਮ ਨੂੰ ਲੈ ਕੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਲੋਕ ਮਿਲਣੀ ਨਹੀਂ, ਸਗੋਂ ਇਕ ਪੱਖੀ ਸਰਕਾਰੀ ਸਮਾਗਮ ਸੀ, ਜਿੱਥੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੀ ਬਜਾਏ ਆਪਣੀ ਗੱਲ ਕਹਿ ਕੇ ਤੁਰਦੇ ਬਣੇ | ਜੇਕਰ ਅਜਿਹਾ ਹੀ ਕਰਨਾ ਸੀ ਤਾਂ ਆਮ ਲੋਕਾਂ ਨੂੰ ਘੰਟਿਆਂ ਇੰਤਜ਼ਾਰ ਕਰਾਉਣ ਦੀ ਬਜਾਏ ਇਸ਼ਤਿਹਾਰਾਂ ਰਾਹੀਂ ਵੀ ਗੱਲਾਂ ਕਹੀਆਂ ਜਾ ਸਕਦੀਆਂ ਸਨ | ਸ਼ੇਰਗਿੱਲ ਨੇ ਕਿਹਾ ਕਿ ਜਿਹੜੇ ਲੋਕ ਸ਼ਹਿਰ ਦੀਆਂ ਬੁਨਿਆਦੀ ਸਮੱਸਿਆਵਾਂ ਅਤੇ ਆਮ ਆਦਮੀ ਪਾਰਟੀ ਵੱਲੋਂ ਕੀਤੇ ਚੋਣ ਵਾਅਦਿਆਂ ਦੀ ਯਾਦ ਮੁੱਖ ਮੰਤਰੀ ਨੂੰ ਦਿਵਾਉਣਾ ਚਾਹੁੰਦੇ ਸਨ, ਉਨ੍ਹਾਂ ਨੂੰ ਜਾਂ ਤਾਂ ਘਰਾਂ ਵਿਚ ਨਜ਼ਰਬੰਦ ਕਰ ਦਿੱਤਾ ਗਿਆ ਜਾਂ ਫਿਰ ਲੋਕ ਮਿਲਣੀ ਵਾਲੀ ਥਾਂ ਦੇ ਨੇੜੇ ਵੀ ਨਹੀਂ ਜਾਣ ਦਿੱਤਾ ਗਿਆ | ਜੇਕਰ ਲੋਕਾਂ ਨੂੰ ਆਪਣੇ ਚੁਣੇ ਹੋਏ ਮੁੱਖ ਮੰਤਰੀ ਤੱਕ ਪਹੁੰਚਣ ਦਾ ਮੌਕਾ ਹੀ ਨਾ ਮਿਲੇ ਤਾਂ ਅਜਿਹੇ ਪ੍ਰੋਗਰਾਮਾਂ ਦਾ ਕੋਈ ਅਰਥ ਨਹੀਂ ਰਹਿ ਜਾਂਦਾ |
Ad Position 22
No active advertisement
ਪਿਛਲੀ ਖ਼ਬਰ ਖੇਤੀ ਕਾਨੂੰਨਾਂ ਨੂੰ ਲੈ ਕੇ ਭਾਜਪਾ ਕਿਸਾਨਾਂ ਦਾ ਭਰੋਸਾ ਜਿੱਤਣ ’ਚ ਨਾਕਾਮ ਰਹੀ-ਧਾਲੀਵਾਲ ਅਗਲੀ ਖ਼ਬਰ ਵਿਆਹ ਸਮਾਗਮ ਵਿਚ ਦੋ ਧਿਰਾਂ ਦੀ ਲੜਾਈ ਵਿਚ ਦੋ ਨੌਜਵਾਨ ਗੰਭੀਰ ਜ਼ਖ਼ਮੀ
Ad Position 24