ਕਪੂਰਥਲਾ, 20 ਜੂਨ (ਅਮਨਜੋਤ ਸਿੰਘ ਵਾਲੀਆ)-ਪਿੰਡ ਲੱਖਣ ਖੋਲੇ ਵਿਖੇ ਦੋ ਧਿਰਾਂ ਦੀ ਲੜ੍ਹਾਈ ਵਿਚ ਇਕ �ਰਤ ਸਮੇਤ ਚਾਰ ਨੌਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੋਮਲ ਨੇ ਦੱਸਿਆ ਕਿ ਉਨ੍ਹਾਂ ਦਾ ਗੁਆਂਢੀਆਂ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਗਿਆ ਇਸ ਦੌਰਾਨ ਉਨ੍ਹਾਂ ਦੇ ਗੁਆਂਢੀ ਸੁਖਵਿੰਦਰ ਸਿੰਘ ਨੇ ਆਪਣੇ ਸਾਥੀਆਂ ਨਾਲ ਉਨ੍ਹਾਂ ‘ਤੇ ਹਮਲਾ ਕਰ ਦਿੱਤਾ, ਜਿਸ ਵਿਚ ਮੈਂ ਅਤੇ ਮੇਰਾ ਪਤੀ ਬਖਵਿੰਦਰ ਸਿੰਘ ਅਤੇ ਮੇਰਾ ਦਿਉਰ ਜਿੰਦਰ ਸਿੰਘ ਵਾਸੀ ਲੱਖਣ ਖੋਲੇ ਵੀ ਜ਼ਖਮੀ ਹੋ ਗਏ | ਦੂਜੀ ਧਿਰ ਦੇ ਸੁਖਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਬਖਵਿੰਦਰ ਸਿੰਘ ਅਤੇ ਜਿੰਦਰ ਸਿੰਘ ਉਨ੍ਹਾਂ ਦਾ ਝਗੜਾ ਹੋ ਗਿਆ ਸੀ, ਜਿਸ ਵਿਚ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਚ ਦਾਖਲ ਕਰਵਾਇਆ, ਜਿਨ੍ਹਾਂ ਦਾ ਇਲਾਜ ਸਿਵਲ ਹਸਪਤਾਲ ਐਮਰਜੈਂਸੀ ਵਿਚ ਤਾਇਨਾਤ ਡਿਊਟੀ ਡਾਕਟਰ ਵਿਜੇ ਵਲੋਂ ਕੀਤਾ ਜਾ ਰਿਹਾ ਹੈ ਅਤੇ ਦੋਵਾਂ ਧਿਰਾਂ ਦੀ ਐਮ.ਐਲ.ਆਰ. ਕੱਟ ਕੇ ਸਬੰਧਿਤ ਥਾਣੇ ਨੂੰ ਭੇਜ ਦਿੱਤੀ ਗਈ ਹੈ |