ਫਗਵਾੜਾ, 20 ਜੂਨ (ਅਸ਼ੋਕ ਕੁਮਾਰ ਵਾਲੀਆ)-ਪਿੰਡ ਮਲਕਪੁਰ ਦੇ ਦਰਬਾਰ ਜੈ ਬਾਬਾ ਪੰਜ ਪੀਰ-ਜਠੇਰੇ ਲੀਰ ਵਿਖੇ ਸਾਲਾਨਾ ਛਿੰਝ ਮੇਲਾ ਪ੍ਰਬੰਧਕ ਕਮੇਟੀ ਵਲੋਂ ਐਨ.ਆਰ.ਆਈ. ਵੀਰਾਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਜਿਸ ਵਿਚ ਇਲਾਕੇ ਭਰ ਦੇ ਨਾਮਵਰ ਪਹਿਲਵਾਨਾਂ ਨੇ ਜ਼ੋਰ ਅਜ਼ਮਾਇਸ਼ ਕੀਤੀ | ਪਟਕੇ ਦੀ ਕੁਸ਼ਤੀ ‘ਚ ਪਹਿਲਵਾਨ ਲਾਲੀ ਮਲਕਪੁਰ ਨੇ ਜਤਿੰਦਰ ਪਥਰੇੜੀ ਨੂੰ ਚਿੱਤ ਕਰਦੇ ਹੋਏ ਗੁਰਜ ਅਤੇ ਨਗਦ ਰਾਸ਼ੀ ਆਪਣੇ ਨਾਮ ਕੀਤੀ | ਛਿੰਝ ਮੇਲੇ ਦੇ ਪ੍ਰਬੰਧਕਾਂ ਸਤਵਿੰਦਰ ਸਿੰਘ ਘੁੰਮਣ, ਜਸਵਿੰਦਰ ਸਿੰਘ ਘੁੰਮਣ, ਬਲਜੀਤ ਸਿੰਘ ਬਾਜਵਾ, ਲਖਵਿੰਦਰ ਸਿੰਘ ਬਦੇਸ਼ਾ , ਪਰਮਜੀਤ ਸਿੰਘ ਥਾਣੇਦਾਰ, ਬਲਵਿੰਦਰ ਸਿੰਘ ਬਦੇਸ਼ਾ, ਗੁਰਦੀਪ ਸਿੰਘ ਬਦੇਸ਼ਾ ਜੇ.ਈ. ਪੰਜਾਬ ਮੰਡੀ ਬੋਰਡ ਨੇ ਦੱਸਿਆ ਕਿ ਹਰੇਕ ਸਾਲ ਇਹ ਛਿੰਝ ਮੇਲਾ ਕਰਵਾਇਆ ਜਾਂਦਾ ਹੈ | ਜਿਸਦਾ ਮਕਸਦ ਪੰਜਾਬ ਦੀ ਰਵਾਇਤੀ ਖੇਡ ਕੁਸ਼ਤੀ ਨੂੰ ਪ੍ਰਫੁੱਲਿਤ ਕਰਨਾ ਅਤੇ ਅਜੋਕੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਦੇ ਹੋਏ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਾ ਹੈ | ਉਨ੍ਹਾਂ ਦੱਸਿਆ ਕਿ ਇਸ ਛਿੰਝ ਮੇਲੇ ਵਿਚ 100 ਤੋਂ ਵੱਧ ਪਹਿਲਵਾਨਾਂ ਨੇ ਕੁਸ਼ਤੀ ਦੇ ਜੌਹਰ ਦਿਖਾਏ | ਇਸ ਮੌਕੇ ਸਤਵਿੰਦਰ ਸਿੰਘ ਘੁੰਮਣ, ਮਹਿੰਦਰ ਸਿੰਘ ਘੁੰਮਣ, ਸੁਰਿੰਦਰ ਸਿੰਘ ਜੇ.ਈ. ਪੰਚ, ਬਲਜੀਤ ਸਿੰਘ ਬਾਜਵਾ, ਜਸਵਿੰਦਰ ਸਿੰਘ ਬਾਜਵਾ, ਦਲਜਿੰਦਰ ਸਿੰਘ ਬਾਜਵਾ, ਭੁਪਿੰਦਰ ਸਿੰਘ ਘੁੰਮਣ, ਗੁਰਦੀਪ ਸਿੰਘ ਬਦੇਸ਼ਾ, ਜਤਿੰਦਰ ਸਿੰਘ ਲਾਡੀ, ਸੋਨੂੰ, ਹਰਿੰਦਰ ਸਿੰਘ ਮੱਲੀ, ਹਰਮਨ ਸਿੰਘ, ਭਜਨ ਲਾਲ, ਲਖਵਿੰਦਰ ਸਿੰਘ ਫੌਜੀ, ਮਹਿੰਦਰ ਸਿੰਘ, ਗਿਆਨ ਸਿੰਘ, ਸਤਨਾਮ ਸਿੰਘ, ਬਲਵੀਰ ਲਾਲ, ਸੁਖਵਿੰਦਰ ਸਿੰਘ ਸਾਬਕਾ ਸਰਪੰਚ, ਸੁਕੇਤਨ ਸਿੰਘ, ਹਰਵਿੰਦਰ ਸਿੰਘ ਬਦੇਸ਼ਾ ਆਦਿ ਹਾਜ਼ਰ ਸਨ |