10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

100 ਗ੍ਰਾਮ ਹੈਰੋਇਨ ਤੇ ਸਕੂਟਰੀ ਸਮੇਤ ਇਕ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 22-06-2026

ਕਪੂਰਥਲਾ, 21 ਜੂਨ (ਅਮਰਜੀਤ ਕੋਮਲ)-ਸੀ.ਆਈ.ਏ. ਸਟਾਫ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਗੁਰਦੁਆਰਾ ਸੰਤਸਰ ਸਾਹਿਬ ਸੁਭਾਨਪੁਰ ਰੋਡ ‘ਤੇ ਐਕਟਿਵਾ ਸਮੇਤ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 100 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਹੈ | ਐਸ.ਐਸ.ਪੀ. ਕਪੂਰਥਲਾ ਗੌਰਵ ਤੂਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡੀ.ਐਸ.ਪੀ. ਡੀ. ਕਪੂਰਥਲਾ ਹਰਿੰਦਰ ਸਿੰਘ ਗਿੱਲ ਤੇ ਸੀ.ਆਈ.ਏ. ਸਟਾਫ ਸਬ ਇੰਸਪੈਕਟਰ ਰਮਨ ਕੁਮਾਰ ਦੀ ਦੇਖ ਰੇਖ ਹੇਠ ਸੀ.ਆਈ.ਏ. ਸਟਾਫ ਦੇ ਏ.ਐਸ.ਅਈ ਸੁਖਚੈਨ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਸੁਭਾਨਪੁਰ ਰੋਡ ਤੋਂ ਗੁਰਦੁਆਰਾ ਸੰਤਸਰ ਵੱਲ ਜਾਂਦੀ ਸੜਕ ‘ਤੇ ਇਕ ਐਕਟਿਵਾ ਨੰਬਰ ਪੀ.ਬੀ.2 ਡੀ.ਐਸ. 2670 ਨੂੰ ਰੋਕ ਜਦੋਂ ਉਸਦੀ ਤਲਾਸ਼ੀ ਲਈ ਤਾਂ ਸਕੂਟਰੀ ਸਵਾਰ ਵਿਅਕਤੀ ਵਰਿੰਦਰ ਸਿੰਘ ਵਾਸੀ ਛੱਜਲਵਿੰਡੀ ਥਾਣਾ ਖਲਚੀਆਂ ਜ਼ਿਲ੍ਹਾ ਅੰਮਿ੍ਤਸਰ ਦੇ ਕਬਜ਼ੇ ਵਿਚੋਂ ਕਥਿਤ ਤੌਰ ‘ਤੇ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਐਸ.ਐਸ.ਪੀ. ਨੇ ਦੱਸਿਆ ਕਿ ਪੁਲਿਸ ਨੇ ਥਾਣਾ ਸੁਭਾਨਪੁਰ ਵਿਚ ਕੇਸ ਦਰਜ ਕਰਕੇ ਸਬੰਧਿਤ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਉਸ ਕੋਲੋਂ ਅਹਿਮ ਖੁਲਾਸੇ ਹੋਣ ਦੇ ਆਸਾਰ ਹਨ | ਦੱਸਿਆ ਜਾਂਦਾ ਹੈ ਕਿ ਕਥਿਤ ਦੋਸ਼ੀ ਵਿਰੁੱਧ ਪਹਿਲਾਂ ਵੀ ਰੇਲਵੇ ਐਕਟ ਤਹਿਤ ਥਾਣਾ ਆਰ.ਪੀ.ਐਫ. ਪੁਲਿਸ ਕਮਿਸ਼ਨਰੇਟ ਜਲੰਧਰ ਵਿਚ ਕੇਸ ਦਰਜ ਹੈ |

 

Ad Position 22
No active advertisement
ਪਿਛਲੀ ਖ਼ਬਰ ਫਗਵਾੜਾ ਦੇ ਲੋਕਾਂ ਲਈ ਵੱਡਾ ਫ਼ੈਸਲਾ, ਏ.ਡੀ.ਸੀ. ਹੁਣ ਕਰਨਗੇ ਸਰਕਾਰੀ ਦਫ਼ਤਰਾਂ ਦੀ ਨਿਗਰਾਨੀ ਅਗਲੀ ਖ਼ਬਰ ਰੀਜ਼ਨਲ ਟਰਾਂਸਪੋਰਟ ਅਫ਼ਸਰ ਨੇ ਕੀਤੀ ਅੱਜ �ਓਵਰਲੋਡ ਗੱਡੀਆਂ ਦੀ ਜਾਂਚ
Ad Position 24