10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਫਗਵਾੜਾ ਦੇ ਲੋਕਾਂ ਲਈ ਵੱਡਾ ਫ਼ੈਸਲਾ, ਏ.ਡੀ.ਸੀ. ਹੁਣ ਕਰਨਗੇ ਸਰਕਾਰੀ ਦਫ਼ਤਰਾਂ ਦੀ ਨਿਗਰਾਨੀ

Ad Position 21
No active advertisement
ਅਜੀਤ ਡੈਸਕ 22-06-2026

ਫਗਵਾੜਾ, 21 ਜੂਨ (ਹਰਜੋਤ ਸਿੰਘ ਚਾਨਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਬ ਡਵੀਜ਼ਨ ਪੱਧਰ ‘ਤੇ ਹੀ ਅਹਿਮ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਵਾਅਦੇ ਨੂੰ ਪੂਰਾ ਕਰਦਿਆਂ ਅੱਜ ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਨੂੰ ਕਈ ਅਹਿਮ ਪ੍ਰਸ਼ਾਸਨਿਕ ਕਾਰਜਾਂ ਲਈ ਨਿਯੁਕਤ ਕੀਤਾ ਗਿਆ ਹੈ ਜਿਸ ਨਾਲ ਹੁਣ ਸ਼ਹਿਰ ਵਾਸੀਆਂ ਨੂੰ ਇਨ੍ਹਾਂ ਕਾਰਜਾਂ ਲਈ ਜ਼ਿਲ੍ਹਾ ਹੈੱਡਕੁਆਟਰ ਕਪੂਰਥਲਾ ਵਿਖੇ ਨਹੀਂ ਜਾਣਾ ਪਵੇਗਾ | ਵਰਨਣਯੋਗ ਹੈ ਕਿ ਪਿਛਲੇ ਦਿਨੀਂ ਫਗਵਾੜਾ ਵਿਖੇ ਲੋਕ ਮਿਲਣੀ ਦੌਰਾਨ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਲੋਕਾਂ ਦੀ ਇਸ ਸਮੱਸਿਆ ਨੂੰ ਰੱਖਿਆ ਜਿਸ ‘ਤੇ ਮੁੱਖ ਮੰਤਰੀ ਨੇ ਮੰਗ ਨੂੰ ਤੁਰੰਤ ਸਵੀਕਾਰ ਕਰਦਿਆਂ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਮੌਕੇ ‘ਤੇ ਹੀ ਸਬ ਡਵੀਜ਼ਨ ਪੱਧਰ ‘ਤੇ ਵਧੀਕ ਡਿਪਟੀ ਕਮਿਸ਼ਨਰ ਨੂੰ ਲੋੜੀਂਦੇ ਅਧਿਕਾਰ ਦੇਣ ਲਈ ਹੁਕਮ ਦਿੱਤੇ ਸਨ | ਜਿਸ ‘ਤੇ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਐਡੀਸ਼ਨਲ ਡਿਪਟੀ ਕਮਿਸ਼ਨਰ (ਜਨਰਲ) ਨੂੰ ਸਬ ਡਵੀਜ਼ਨ ਅਧੀਨ ਆਉਣ ਵਾਲੀਆਂ ਕਈ ਮਹੱਤਵਪੂਰਨ ਨਾਗਰਿਕ ਸੇਵਾਵਾਂ ਲੋਕਾਂ ਨੂੰ ਪ੍ਰਦਾਨ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ | ਇਸ ਨਾਲ ਸ਼ਹਿਰ ਵਾਸੀਆਂ ਨੂੰ ਨਾ ਸਿਰਫ਼ ਵੱਡੀ ਰਾਹਤ ਮਿਲੇਗੀ ਸਗੋਂ ਉਨ੍ਹਾਂ ਦੇ ਰੋਜ਼ਾਨਾ ਦੇ ਕੰਮ ਇੱਥੇ ਹੀ ਹੋ ਜਾਣ ਨਾਲ ਸਮੇਂ ਦੀ ਵੀ ਬੱਚਤ ਹੋਵੇਗੀ ਤੇ ਏ.ਡੀ.ਸੀ. (ਜਨਰਲ) ਹੁਣ ਫਗਵਾੜਾ ਅਧੀਨ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ ਦੀ ਕਾਰਗੁਜ਼ਾਰੀ ਦੀ ਨਿਗਰਾਨੀ ਕਰਨਗੇ ਤੇ ਵਿਕਾਸ ਕਾਰਜਾਂ ਦੀ ਸਮੇਂ ਸਿਰ ਮੁਕੰਮਲਤਾ ਨੂੰ ਯਕੀਨੀ ਬਣਾਉਣਗੇ | ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਏ.ਡੀ.ਸੀ. (ਜਨਰਲ) ਨੂੰ ਹੁਕਮ ਦਿੱਤੇ ਕਿ ਸਾਰੀਆਂ ਸੇਵਾਵਾਂ ਲੋਕਾਂ ਨੂੰ ਚੰਗੇ ਢੰਗ ਨਾਲ ਮੁਹੱਈਆ ਕਰਵਾਈਆਂ ਜਾਣ | ਉਨ੍ਹਾਂ ਦੱਸਿਆ ਕਿ ਇਸ ਨਵੇਂ ਪ੍ਰਬੰਧ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰ ਨੂੰ ਵਾਧੂ ਸਟਾਫ਼ ਦੀ ਮੰਗ ਲਈ ਵੀ ਲਿਖਿਆ ਗਿਆ ਹੈ | ਜ਼ਿਕਰਯੋਗ ਹੈ ਕਿ ਇਹ ਫ਼ੈਸਲਾ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰੇਗਾ ਅਤੇ ਫਗਵਾੜਾ ਵਾਸੀਆਂ ਨੂੰ ਜ਼ਰੂਰੀ ਸਰਕਾਰੀ ਸੇਵਾਵਾਂ ਲਈ ਕਪੂਰਥਲਾ ਜ਼ਿਲ੍ਹਾ ਮੁੱਖ ਦਫ਼ਤਰ ਜਾਣ ਦੀ ਲੋੜ ਨਹੀਂ ਰਹੇਗੀ |

Ad Position 22
No active advertisement
ਪਿਛਲੀ ਖ਼ਬਰ ਘਰ ’ਚੋਂ ਸਾਮਾਨ ਚੋਰੀ ਹੋਣ ਸੰਬੰਧੀ ਦੋ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ 100 ਗ੍ਰਾਮ ਹੈਰੋਇਨ ਤੇ ਸਕੂਟਰੀ ਸਮੇਤ ਇਕ ਗਿ੍ਫ਼ਤਾਰ
Ad Position 24