10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਲੋਕ ਸਿਹਤਮੰਦ ਜੀਵਨ ਬਤੀਤ ਕਰਨ ਲਈ ਯੋਗ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ-ਅਕਾਸ਼ ਬਾਂਸਲ

Ad Position 21
No active advertisement
ਅਜੀਤ ਡੈਸਕ 22-06-2026


ਕਪੂਰਥਲਾ, 21 ਜੂਨ (ਅਮਰਜੀਤ ਕੋਮਲ)-ਜ਼ਿਲ੍ਹੇ ਦੇ ਲੋਕ ਸਿਹਤਮੰਦ ਤੇ ਤਣਾਅ ਮੁਕਤ ਜੀਵਨ ਬਤੀਤ ਕਰਨ ਲਈ ਯੋਗ ਨੂੰ ਆਪਣੀ ਰੋਜਮਰਾ ਜ਼ਿੰਦਗੀ ਦਾ ਹਿੱਸਾ ਬਣਾਉਣ | ਇਹ ਗੱਲ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਕੌਮਾਂਤਰੀ ਯੋਗ ਦਿਵਸ ‘ਤੇ ਸਥਾਨਕ ਐਮ.ਜੀ.ਐਨ. ਪਬਲਿਕ ਸਕੂਲ ਵਿਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਯੋਗ ਸਾਧਕਾਂ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਯੋਗ ਨਾ ਸਿਰਫ਼ ਜੀਵਨ ਸ਼ੈਲੀ ਨਾਲ ਸਬੰਧਿਤ ਬਿਮਾਰੀਆਂ ਤੋਂ ਬਚਾਉਂਦਾ ਹੈ ਸਗੋਂ ਸਰੀਰਕ ਤੰਦਰੁਸਤੀ ਤੇ ਮਾਨਸਿਕ ਸੰਤੁਲਨ ਲਈ ਵੀ ਅਤਿ ਜ਼ਰੂਰੀ ਹੈ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਜੋਕੀ ਭੱਜ ਦੌੜ ਦੀ ਜ਼ਿੰਦਗੀ ਦੌਰਾਨ ਮਾਨਸਿਕ ਸ਼ਾਂਤੀ ਤੇ ਤਣਾਅ ਪ੍ਰਬੰਧਨ ਲਈ ਰੋਜ਼ਾਨਾ ਘੱਟੋ ਘੱਟ ਇਕ ਯੋਗ ਸਾਧਨਾ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਤੰਦਰੁਸਤ ਸਰੀਰ ਅਤੇ ਸੁਚੱਜੇ ਮਨ ਲਈ ਨਿਯਮਿਤ ਯੋਗ ਅਭਿਆਸ ਬੇਹੱਦ ਜ਼ਰੂਰੀ ਹੈ | ਭਾਰਤ ਦੀ ਅਮੀਰ ਯੋਗ ਪ੍ਰੰਪਰਾ ਦਾ ਖ਼ੁਲਾਸਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਦੀਆਂ ਤੋਂ ਯੋਗ ਸਾਡੇ ਦੇਸ਼ ਦੀ ਵਿਰਾਸਤ ਦਾ ਅਨਿੱਖੜਵਾਂ ਅੰਗ ਰਿਹਾ ਹੈ ਤੇ ਇਹ ਇਕ ਸਿਹਤਮੰਦ ਤੇ ਅਗਾਂਹ ਵਧੂ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਦਾ ਆਇਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੀ.ਐਮ. ਦੀ ਯੋਗਸ਼ਾਲ ਤਹਿਤ ਚਲਾਈਆਂ ਜਾ ਰਹੀਆਂ ਮੁਫ਼ਤ ਯੋਗ ਕਲਾਸਾਂ ਵਿਚ ਸਿਖਲਾਈ ਪ੍ਰਾਪਤ ਯੋਗ ਇੰਸਟਰਕਟਰ ਲੋਕਾਂ ਨੂੰ ਯੋਗ ਦੇ ਲਾਭ ਬਾਰੇ ਜਾਗਰੂਕ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਵੱਖ-ਵੱਖ ਆਸਣਾ ਦੀ ਸਿਖਲਾਈ ਵੀ ਦਿੰਦੇ ਹਨ | ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੀ.ਐਮ ਦੀ ਯੋਗਸ਼ਾਲਾ ਤਹਿਤ ਚਲਾਈਆਂ ਜਾ ਰਹੀਆਂ ਮੁਫ਼ਤ ਯੋਗ ਕਲਾਸਾਂ ਦਾ ਵੱਧ ਤੋਂ ਵੱਧ ਲਾਭ ਲੈਣ | ਆਯੂਸ਼ ਮੰਤਰਾਲੇ ਦੇ ਸਹਿਯੋਗ ਨਾਲ ਕਰਵਾਏ ਇਸ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸਫ਼ਲ ਬਣਾਉਣ ਵਿਚ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਕਪੂਰਥਲਾ ਨੇ ਵਿਸ਼ੇਸ਼ ਯੋਗਦਾਨ ਪਾਇਆ |

Ad Position 22
No active advertisement
ਪਿਛਲੀ ਖ਼ਬਰ ਜਾਅਲੀ ਰਿਪੋਰਟ ਤਿਆਰ ਕਰਨ ਵਾਲੇ ਲੈਬਾਂ ਦੇ ਮਾਲਕਾਂ ਤੋਂ ਗੁੜਗਾਉਂ ਪੁਲਿਸ ਨੇ ਕੀਤੀ ਪੁੱਛਗਿੱਛ- ਖਹਿਰਾ ਅਗਲੀ ਖ਼ਬਰ ਫਾਲਕਨ ਇੰਟਰਨੈਸ਼ਨਲ ਸਕੂਲ ’ਚ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
Ad Position 24