10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਯੋਗ ਕਲਾਸ ਲਗਾਈ

Ad Position 21
No active advertisement
ਅਜੀਤ ਡੈਸਕ 22-06-2026


ਫਗਵਾੜਾ, 21 ਜੂਨ (ਹਰਜੋਤ ਸਿੰਘ ਚਾਨਾ)-ਅੰਤਰਰਾਸ਼ਟਰੀ ਯੋਗ ਦਿਵਸ ਦੇ ਸਬੰਧ ਵਿਚ ਹਿੰਦੁਸਤਾਨ ਵੈੱਲਫੇਅਰ ਬਲੱਡ ਡੋਨਰਜ਼ ਕਲੱਬ (ਰਜਿ.) ਤੇ ਮੇਰਾ ਯੁਵਾ ਭਾਰਤ ਕਪੂਰਥਲਾ ਵੱਲੋਂ, ਭਾਰਤੀ ਯੋਗ ਸੰਸਥਾਨ ਫਗਵਾੜਾ ਦੇ ਸਹਿਯੋਗ ਨਾਲ ਲਾਰਡ ਮਹਾਂਵੀਰ ਜੈਨ ਪਬਲਿਕ ਸਕੂਲ ਵਿਖੇ ਵਿਸ਼ੇਸ਼ ਯੋਗ ਕਲਾਸ ਦਾ ਆਯੋਜਨ ਕੀਤਾ ਗਿਆ | ਸਮਾਗਮ ਦੌਰਾਨ ਭਾਰਤੀ ਯੋਗ ਸੰਸਥਾਨ ਦੇ ਜ਼ਿਲ੍ਹਾ ਪ੍ਰਧਾਨ ਅਨਿਲ ਕੋਛੜ ਤੇ ਹੋਰ ਯੋਗ ਅਧਿਆਪਕਾਂ ਵੱਲੋਂ ਭਾਗੀਦਾਰਾਂ ਨੂੰ ਵੱਖ-ਵੱਖ ਯੋਗ ਆਸਣ, ਪ੍ਰਾਣਾਯਾਮ ਅਤੇ ਧਿਆਨ ਦੀਆਂ ਕਿਰਿਆਵਾਂ ਕਰਵਾਈਆਂ ਗਈਆਂ | ਉਨ੍ਹਾਂ ਯੋਗ ਨੂੰ ਸਿਹਤਮੰਦ ਜੀਵਨ ਦੀ ਕੁੰਜੀ ਦੱਸਦਿਆਂ ਰੋਜ਼ਾਨਾ ਜੀਵਨ ਵਿਚ ਯੋਗ ਅਪਣਾਉਣ ਦਾ ਸੰਦੇਸ਼ ਦਿੱਤਾ | ਇਸ ਮੌਕੇ ਹਿੰਦੁਸਤਾਨ ਵੈੱਲਫੇਅਰ ਬਲੱਡ ਡੋਨਰਜ਼ ਕਲੱਬ ਦੇ ਉਪ ਪ੍ਰਧਾਨ ਹਰਜਿੰਦਰ ਗੋਗਨਾ, ਜਨਰਲ ਸਕੱਤਰ ਵਿਤਿਨ ਪੁਰੀ, ਮੇਰਾ ਯੁਵਾ ਭਾਰਤ ਦੀ ਜ਼ਿਲ੍ਹਾ ਯੂਥ ਅਫ਼ਸਰ ਗਗਨਦੀਪ ਕੌਰ ਅਤੇ ਹੋਰ ਸਮਾਜ ਸੇਵੀ ਬੁਲਾਰਿਆਂ ਨੇ ਕਿਹਾ ਕਿ ਯੋਗ ਸਿਰਫ਼ ਸਰੀਰਕ ਤੰਦਰੁਸਤੀ ਹੀ ਨਹੀਂ ਬਲਕਿ ਮਾਨਸਿਕ ਸ਼ਾਂਤੀ ਤੇ ਆਤਮਿਕ ਵਿਕਾਸ ਦਾ ਵੀ ਮਹੱਤਵਪੂਰਨ ਸਾਧਨ ਹੈ | ਪ੍ਰੋਜੈਕਟ ਡਾਇਰੈਕਟਰਾਂ ਨੰਦ ਕਿਸ਼ੋਰ ਸ਼ਰਮਾ ਅਤੇ ਅਸ਼ਵਨੀ ਸ਼ਰਮਾ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਯੋਗ ਅਤੇ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ | ਅਨਿਲ ਕੋਛੜ ਨੇ ਯੱਗ ਦੀ ਮਹੱਤਤਾ ਤੇ ਭਾਰਤੀ ਯੋਗ ਸੰਸਥਾਨ ਵਲੋਂ ਸਮਾਜ ‘ਚ ਯੋਗ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਪ੍ਰਭਜੋਤ ਸਿੰਘ, ਰਣਵੀਰ ਪਰਮਾਰ, ਹੇਮ ਰਾਜ ਜੋਸ਼ੀ, ਰਾਜਿੰਦਰ ਰਾਜਪੂਤ, ਰਮਨ ਬਹਿਲ ਵੀ ਸ਼ਾਮਿਲ ਸਨ |

 

Ad Position 22
No active advertisement
ਪਿਛਲੀ ਖ਼ਬਰ ਅਰਬਨ ਅਸਟੇਟ ਵਿਖੇ ਦੋ ਮੋਟਰਸਾਈਕਲ ਸਵਾਰ �ਔਰਤ ਦੀ ਵਾਲੀ ਝਪਟ ਕੇ ਫ਼ਰਾਰ ਅਗਲੀ ਖ਼ਬਰ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਐੱਲ.ਪੀ.ਯੂ. ਵਿਖੇ ਯੋਗ ਦਿਵਸ ਸਮਾਰੋਹ ਵਿੱਚ ਹੋਏ ਸ਼ਾਮਿਲ
Ad Position 24