09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਨਿਰਮਲ ਕੁਟੀਆ ਡੁਮੇਲੀ ਵਿਖੇ ਗੁਰਮਤਿ ਸਮਾਗਮ ਕਰਵਾਏ

Ad Position 21
No active advertisement
ਅਜੀਤ ਡੈਸਕ 23-06-2026
ਫਗਵਾੜਾ, 22 ਜੂਨ (ਅਸ਼ੋਕ ਕੁਮਾਰ ਵਾਲੀਆ)-ਸੰਤ ਬਾਬਾ ਦਲੀਪ ਸਿੰਘ, ਸੰਤ ਬਾਬਾ ਜਵਾਲਾ ਸਿੰਘ, ਸੰਤ ਬਾਬਾ ਮਸਤ ਸਿੰਘ, ਸੰਤ ਬਾਬਾ ਹਰਬੰਸ ਸਿੰਘ ਅਤੇ ਸੰਤ ਬਾਬਾ ਸਰਵਣ ਸਿੰਘ ਜੀ ਦੇ ਤਪ ਅਸਥਾਨ ਨਿਰਮਲ ਕੁਟੀਆ ਡੁਮੇਲੀ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਤਿੰਨ ਦਿਨਾਂ ਗੁਰਮਤਿ ਸਮਾਗਮ ਸੰਤ ਪ੍ਰੀਤਮ ਸਿੰਘ ਡੁਮੇਲੀ ਵਾਲਿਆਂ ਦੀ ਦੇਖ ਰੇਖ ਹੇਠ ਕਰਵਾਏ ਗਏ | ਇਸ ਤਿੰਨ ਦਿਨਾਂ ਸਮਾਗਮ ਵਿਚ ਪਹਿਲੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕੀਤੇ ਗਏ ਤੇ ਰਾਤ ਵੇਲੇ ਧਾਰਮਿਕ ਦੀਵਾਨ ਸਜੇ | ਦੂਜੇ ਦਿਨ ਪੰਥ ਪ੍ਰਸਿੱਧ ਜਥਿਆਂ ਨੇ ਸੰਗਤਾਂ ਨੂੰ ਗੁਰਇਤਿਹਾਸ ਸਰਵਣ ਕਰਵਾਇਆ | ਸਮਾਗਮ ਦੇ ਤੀਸਰੇ ਅਤੇ ਆਖ਼ਰੀ ਦਿਨ ਪਿਛਲੇ ਤਿੰਨ ਰੋਜ਼ਾ ਤੋਂ ਅਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਖੁੱਲੇ੍ਹ ਪੰਡਾਲ ਵਿਚ ਧਾਰਮਿਕ ਦੀਵਾਨ ਸਜੇ ਜਿਸ ਵਿਚ ਸੰਤ ਪ੍ਰੀਤਮ ਸਿੰਘ ਡੁਮੇਲੀ ਵਾਲਿਆਂ ਨੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ ਅਤੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਣ ਵਾਲਾ ਹਮੇਸ਼ਾ ਹੀ ਚੜ੍ਹਦੀ ਕਲਾ ਵਿਚ ਰਹਿੰਦਾ ਹੈ ਉਪਰੰਤ ਭਾਈ ਮਲਕੀਤ ਸਿੰਘ ਖ਼ਾਨਪੁਰ ਥਿਆੜੇ ਵਾਲੇ, ਸੰਤ ਬਾਬਾ ਜੀਵਨ ਸਿੰਘ ਬਗੀਚੀ ਵਾਲੇ, ਭਾਈ ਅਮਰਜੀਤ ਸਿੰਘ ਗਾਲਿਬ ਤੋਂ ਇਲਾਵਾ ਪੰਜਾਬ ਭਰ ਤੋਂ ਪੁੱਜੇ ਮਹਾਪੁਰਸ਼ਾਂ ਨੇ ਆਪਣੇ ਪ੍ਰਵਚਨ ਸੰਗਤਾਂ ਦੇ ਸਨਮੁੱਖ ਕੀਤੇ |ਅੰਤ ਵਿਚ ਸੰਤ ਪ੍ਰੀਤਮ ਸਿੰਘ ਡੁਮੇਲੀ ਵਾਲਿਆਂ ਵਲੋਂ ਪੁੱਜੇ ਹੋਏ ਸਭਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਸੰਤਾਂ ਮਹਾਂਪੁਰਸ਼ ਅਤੇ ਸਹਿਯੋਗੀਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ‘ਤੇ ਸੰਤ ਪ੍ਰੀਤਮ ਸਿੰਘ ਬਾੜੀਆ, ਸ਼ੋ੍ਰਮਣੀ ਅਕਾਲੀ ਦਲ ਦਿਹਾਤੀ ਦੇ ਹਲਕਾ ਇੰਚਾਰਜ ਰਜਿੰਦਰ ਸਿੰਘ ਚੰਦੀ, ਗੁਰਦੀਪ ਸੰਘ ਖੇੜਾ, ਬਿੰਦਰ ਸਿੰਘ ਰਾਵਲਪਿੰਡੀ, ਐਸ.ਐਚ.ਓ. ਮੇਜਰ ਸਿੰਘ ਰਾਵਲਪਿੰਡੀ, ਜਥੇਦਾਰ ਜਸਵਿੰਦਰ ਸਿੰਘ, ਜਥੇਦਾਰ ਹਰਜੀਤ ਸਿੰਘ, ਬੂਟਾ ਸਿੰਘ, ਹਰਦੀਪ ਸਿੰਘ ਦੀਪਾ, ਗੁਰਸਿੰਦਰ ਸਿੰਘ ਰਿਹਾਣਾ ਜੱਟਾ, ਪਰਮਜੀਤ ਸਿੰਘ ਸੰਘਾ, ਬਲਜੀਤ ਸਿੰਘ ਬੱਲੀ ਮੀਰਾਪੁਰ, ਕੁਲਦੀਪ ਸਿੰਘ ਕੈਂਥ, ਨੰਬਰਦਾਰ ਪਰਮਿੰਦਰ ਸਿੰਘ ਡੁਮੇਲੀ, ਸਤਨਾਮ ਸਿੰਘ, ਗੁਰਮੁਖ ਸਿੰਘ, ਜੋਗਾ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਰੰਜਿਸ਼ ਤਹਿਤ ਇਕ ਵਿਅਕਤੀ ਦੀ ਤੇਜ਼ਧਾਰ ਹਥਿਆਰ ਨਾਲ ਉਂਗਲ ਵੱਢੀ ਅਗਲੀ ਖ਼ਬਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਸਪਾ ਆਗੂ ਸੈਕਟਰ ਤੇ ਬੂਥ ਪੱਧਰੀ ਕਮੇਟੀਆਂ ਦਾ ਗਠਨ ਕਰਨ-ਰਾਮ ਜੀ ਗੌਤਮ
Ad Position 24