09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਨਿਊ ਕੈਂਟ ਵਿਚ ਪਰੇਡ ਦੌਰਾਨ ਇਕ ਫ਼ੌਜੀ ਦੀ ਹੋਈ ਮੌਤ

Ad Position 21
No active advertisement
ਅਜੀਤ ਡੈਸਕ 23-06-2026
ਕਪੂਰਥਲਾ, 22 ਜੂਨ (ਅਮਨਜੋਤ ਸਿੰਘ ਵਾਲੀਆ)-ਨਿਊ ਕੈਂਟ ਵਿਚ ਅੱਜ ਸਵੇਰੇ ਪਰੇਡ ਦੌਰਾਨ ਇਕ ਫ਼ੌਜੀ ਬੇਹੋਸ਼ ਹੋ ਕੇ ਹੇਠਾਂ ਡਿਗ ਗਿਆ, ਜਿਸ ਨੂੰ ਕਪੂਰਥਲਾ ਦੇ ਆਰਮੀ ਹਸਪਤਾਲ ਵਿਚ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਦੇ ਏ.ਐਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਨਾਇਕ ਅਜੇ ਰਾਣਾ ਪੁੱਤਰ ਅਸ਼ੋਕ ਕੁਮਾਰ ਵਾਸੀ ਛੋਟਾ ਬਾਘੂਵਾਲਾ ਜ਼ਿਲ੍ਹਾ ਹੁਸ਼ਿਆਰਪੁਰ ਜੋ ਕਿ ਨਿਊ ਕੈਂਟ ਵਿਚ ਡਿਊਟੀ ‘ਤੇ ਤਾਇਨਾਤ ਸੀ | ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਪਰੇਡ ਦੌਰਾਨ ਉਹ ਉਸ ਦੀ ਅਚਾਨਕ ਸਿਹਤ ਵਿਗੜ ਗਈ ਅਤੇ ਬੇਹੋਸ਼ ਹੋ ਕੇ ਹੇਠਾਂ ਡਿਗ ਗਿਆ, ਜਿਸ ਨੂੰ ਇਲਾਜ ਲਈ ਆਰਮੀ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਮਿ੍ਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ ‘ਤੇ ਬੀ.ਐਨ.ਐਸ. 194 ਦੀ ਕਾਰਵਾਈ ਕਰਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਆਵਾਰਾਗਰਦੀ ਕਰਦਾ ਇਕ ਨੌਜਵਾਨ ਕਾਬੂ ਅਗਲੀ ਖ਼ਬਰ 6 ਦਿਨ ਬਾਅਦ ਵੀ ਚੱਕ ਕੋਟਲਾ ਚੋਰੀ ਕਾਂਡ ਵਿਚ ਪੁਲਿਸ ਦੇ ਹੱਥ ਖ਼ਾਲੀ
Ad Position 24