ਕਪੂਰਥਲਾ, 24 ਜੂਨ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹਾ ਭਾਸ਼ਾ ਦਫ਼ਤਰ ਕਪੂਰਥਲਾ ਵਲੋਂ ਉਰਦੂ ਅਮੋਜ ਸਿਖਲਾਈ ਕੋਰਸ ਜੋ 1 ਜੁਲਾਈ ਤੋਂ ਆਰੰਭ ਹੋ ਰਿਹਾ ਹੈ ਲਈ ਦਾਖਲਾ ਸ਼ੁਰੂ ਕਰ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਜਸਪ੍ਰੀਤ ਕੌਰ ਨੇ ਦੱਸਿਆ ਕਿ ਇਹ ਛੇ ਮਹੀਨੇ ਦੇ ਕੋਰਸ ਗੁਰੂ ਨਾਨਕ ਜ਼ਿਲ੍ਹਾ ਲਾਇਬ੍ਰੇਰੀ ਕਪੂਰਥਲਾ ਵਿਚ ਸ਼ਾਮ 5 ਤੋਂ 6 ਵਜੇ ਤੱਕ ਹੋਵੇਗਾ | ਉਨ੍ਹਾਂ ਕਿਹਾ ਕਿ ਜਿਹੜੇ ਵਿਅਕਤੀ ਉਰਦੂ ਸਿੱਖਣ ਦੇ ਚਾਹਵਾਨ ਹਨ ਉਹ ਇਸ ਕੋਰਸ ਵਿਚ ਦਾਖਲਾ ਲੈਣ ਲਈ ਜ਼ਿਲ੍ਹਾ ਭਾਸ਼ਾ ਦਫ਼ਤਰ ਕਪੂਰਥਲਾ ਨਾਲ ਸੰਪਰਕ ਕਰਨ | ਉਨ੍ਹਾਂ ਕਿਹਾ ਕਿ ਇਸ ਕੋਰਸ ਲਈ ਕੇਵਲ ਇਕਵਾਰ 500 ਰੁਪਏ ਦਾਖਲਾ ਫ਼ੀਸ ਲਈ ਜਾਵੇਗੀ ਤੇ ਕੋਰਸ ਪੂਰਾ ਹੋਣ ਉਪਰੰਤ ਭਾਸ਼ਾ ਵਿਭਾਗ ਵਲੋਂ ਪ੍ਰਮਾਣਿਤ ਸਰਟੀਫਿਕੇਟ ਸਬੰਧਿਤ ਵਿਅਕਤੀ ਨੂੰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕੋਰਸ ਵਿਚ ਦਾਖਲਾ ਲੈਣ ਵਾਲੇ ਵਿਅਕਤੀ ਆਪਣਾ ਆਧਾਰ ਕਾਰਡ, ਦਸਵੀਂ ਜਮਾਤ ਦਾ ਸਰਟੀਫਿਕੇਟ, ਦੋ ਪਾਸਪੋਰਟ ਸਾਈਜ਼ ਦੀਆਂ ਫ਼ੋਟੋਆਂ ਲੈ ਕੇ ਜ਼ਿਲ੍ਹਾ ਭਾਸ਼ਾ ਦਫ਼ਤਰ ਕਪੂਰਥਲਾ ਨਾਲ ਸੰਪਰਕ ਕਰਨ | ਉਨ੍ਹਾਂ ਕਿਹਾ ਕਿ ਇਸ ਸਬੰਧੀ ਫਾਰਮ ਗੁਰੂ ਨਾਨਕ ਲਾਇਬ੍ਰੇਰੀ ਜਾਂ ਜ਼ਿਲ੍ਹਾ ਭਾਸ਼ਾ ਦਫ਼ਤਰ ਕਪੂਰਥਲਾ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ | ਉਨ੍ਹਾਂ ਜ਼ਿਲ੍ਹੇ ਦੇ ਸਮੂਹ ਸਰਕਾਰੀ, ਨਿੱਜੀ ਅਦਾਰਿਆਂ ਦੇ ਅਧਿਕਾਰੀਆਂ, ਕਰਮਚਾਰੀਆਂ ਤੇ ਵੱਖ-ਵੱਖ ਵਿਭਾਗਾਂ ਤੋਂ ਸੇਵਾ ਮੁਕਤ ਅਧਿਕਾਰੀਆਂ, ਕਰਮਚਾਰੀਆਂ ਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਉਹ ਇਸ ਕੋਰਸ ਵਿਚ ਦਾਖਲਾ ਲੈ ਕੇ ਲਾਭ ਉਠਾਉਣ |
ਜ਼ਿਲ੍ਹਾ ਭਾਸ਼ਾ ਦਫ਼ਤਰ ਵਲੋਂ ਉਰਦੂ ਆਮੋਜ਼ ਸਿਖਲਾਈ ਕੋਰਸ ਲਈ ਦਾਖਲਾ ਸ਼ੁਰੂ-ਜਸਪ੍ਰੀਤ ਕੌਰ
ਅਜੀਤ ਡੈਸਕ
25-06-2026