03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਟਰੱਕ ਤੇ ਛੋਟੇ ਹਾਥੀ ਦੀ ਟੱਕਰ ’ਚ ਦੋ ਵਿਅਕਤੀ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 25-06-2026


ਕਪੂਰਥਲਾ, 24 ਜੂਨ (ਅਮਨਜੋਤ ਸਿੰਘ ਵਾਲੀਆ)-ਸਾਇੰਸ ਸਿਟੀ ਨੇੜੇ ਛੋਟੇ ਹਾਥੀ ਤੇ ਟਰੱਕ ਦੀ ਟੱਕਰ ਵਿਚ ਦੋ ਨੌਜਵਾਨ ਗੰਭੀਰ ਰੂਪ ਵਿਚ ਜ਼ਖਮ ਹੋ ਗਏ ਜਿਨ੍ਹਾਂ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਦਾਖਲ ਕਰਵਾਇਆ | ਜੇਰੇ ਇਲਾਜ ਪ੍ਰਗਟ ਸਿੰਘ ਪੁੱਤਰ ਪਿਸ਼ੋਰ ਸਿੰਘ ਵਾਸੀ ਪਰਮਜੀਤ ਗੰਜ ਨੇ ਦੱਸਿਆ ਕਿ ਉਹ ਆਪਣੇ ਸਾਥੀ ਕਿਸ਼ਨ ਨਾਲ ਛੋਟੇ ਹਾਥੀ ‘ਤੇ ਜਾ ਰਿਹਾ ਸੀ | ਜਦੋਂ ਉਨ੍ਹਾਂ ਫਲਾਈਓਵਰ ਪਾਰ ਕੀਤਾ ਤਾਂ ਸਾਹਮਣੇ ਜਾ ਰਹੇ ਟਰੱਕ ਨੇ ਅਚਾਨਕ ਬਰੇਕ ਮਾਰ ਦਿੱਤੀ ਤੇ ਛੋਟਾ ਹਾਥੀ ਟਰੱਕ ਦੇ ਮਗਰ ਜਾ ਵੱਜਾ | ਜਿਸ ਕਾਰਨ ਉਹ ਦੋਵੇਂ ਜ਼ਖਮੀ ਹੋ ਗਏ | ਜਿਨ੍ਹਾਂ ਦਾ ਇਲਾਜ ਸਿਵਲ ਹਸਪਤਾਲ ਵਿਚ ਡਿਊਟੀ ਡਾ. ਸੈਲਜ਼ਾ ਵਲੋਂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਚੋਰੀਸ਼ੁਦਾ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ ਇੱਕ ਨੌਜਵਾਨ ਗਿ੍ਫ਼ਤਾਰ ਅਗਲੀ ਖ਼ਬਰ ਵਿਧਾਨ ਸਭਾ ਚੋਣਾਂ ਸਮੇਂ ਪੰਥ ਦੋਖੀ ਸਿਆਸਤਦਾਨਾਂ ਤੋਂ ਸੁਚੇਤ ਰਹਿਣ ਸੰਗਤਾਂ- ਸਾਈਂ
Ad Position 24
No active advertisement