07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਪੰਚਾਇਤ ਦੇ ਉਪਰਾਲੇ ਸਦਕਾ ਪਿੰਡ ਸਾਹਨੀ ਵਿਖੇ ਛੱਪੜ ਦੀ ਸਫ਼ਾਈ ਦਾ ਕੰਮ ਸ਼ੁਰੂ

Ad Position 21
No active advertisement
ਅਜੀਤ ਡੈਸਕ 26-06-2026
ਫਗਵਾੜਾ, 25 ਜੂਨ (ਅਸ਼ੋਕ ਕੁਮਾਰ ਵਾਲੀਆ)-ਪਿੰਡ ਸਾਹਨੀ ਨਜ਼ਦੀਕ ਪੰਚਾਇਤ ਘਰ ਵਿਖੇ ਕਰੀਬ 28 ਕਨਾਲ ਰਕਬੇ ਵਿਚ ਫੈਲੇ ਛੱਪੜ ਦੀ ਕਾਫ਼ੀ ਲੰਮੇ ਸਮੇਂ ਤੋਂ ਸਫ਼ਾਈ ਨਾ ਹੋਣ ਦੇ ਚੱਲਦਿਆਂ ਜਿੱਥੇ ਵਾਤਾਵਰਣ ਦੂਸ਼ਿਤ ਹੋ ਰਿਹਾ ਸੀ, ਉੱਥੇ ਹੀ ਮੱਛਰ, ਮੱਖੀਆਂ ਅਤੇ ਬਰਸਾਤੀ ਕੀੜਿਆਂ ਦੀ ਭਰਮਾਰ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣੀ ਹੋਈ ਸੀ | ਪਿੰਡ ਦੀ ਸਰਪੰਚ ਬੀਬੀ ਬਖਸ਼ਿੰਦਰ ਕੌਰ ਬਾਂਸਲ ਪਤਨੀ ਸੁਖਦੇਵ ਸਿੰਘ ਬਾਂਸਲ ਨੇ ਦੱਸਿਆ ਕਿ ਪਿੰਡ ਵਾਸੀਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਪੰਚਾਇਤ ਵੱਲੋਂ ਛੱਪੜ ਦੀ ਸਫ਼ਾਈ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਛੱਪੜ ਵਿਚ ਜਮਾਂ ਗੰਦਗੀ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਵੱਧ ਜਾਂਦਾ ਹੈ, ਜਿਸ ਕਾਰਨ ਪਿੰਡ ਵਾਸੀਆਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ| ਸਰਪੰਚ ਬਖਸ਼ਿੰਦਰ ਕੌਰ ਨੇ ਕਿਹਾ ਕਿ ਪਿੰਡ ਨੂੰ ਸਾਫ਼-ਸੁਥਰਾ ਅਤੇ ਬਿਮਾਰੀ ਰਹਿਤ ਬਣਾਉਣ ਲਈ ਪੰਚਾਇਤ ਵਚਨਬੱਧ ਹੈ | ਇਸ ਮੌਕੇ ਅਮਰੀਕ ਸਿੰਘ ਮੀਕਾ ਪੰਚ, ਰਾਮ ਸ਼ਰਨ, ਸੁਖਜਿੰਦਰ ਕੁਮਾਰ, ਸਤਨਾਮ ਸਿੰਘ, ਦਵਿੰਦਰ ਪਾਲ ਕੌਸ਼ਲ, ਹਰਨੇਕ ਸਿੰਘ, ਮੇਜਰ ਸਿੰਘ ਤੋਂ ਇਲਾਵਾ ਸੰਨੀ ਕਾਹਲੋਂ, ਬਲਜਿੰਦਰ ਸਿੰਘ, ਰੇਸ਼ਮ ਸਿੰਘ, ਮਨਜਿੰਦਰ ਸਿੰਘ, ਕਮਲਦੀਪ ਸਿੰਘ ਕਾਮਰੇਡ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਾਫ਼ਾ ਬਾਜ਼ਾਰ ’ਚ ਦਿਨ ਦਿਹਾੜੇ ਚੋਰੀ ਅਗਲੀ ਖ਼ਬਰ ਫਗਵਾੜਾ ਫਲਾਈਓਵਰ ’ਤੇ ਪਰਾਲੀ ਨਾਲ ਭਰੀਆਂ ਦੋ ਟਰਾਲੀਆਂ ਪਲਟੀਆਂ, ਲੰਬਾ ਜਾਮ ਲੱਗਾ
Ad Position 24
No active advertisement