ਭੁਲੱਥ, 25 ਜੂਨ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਸੀਵਰੇਜ ਦੀ ਸਮੱਸਿਆ ਲੰਬੇ ਸਮੇਂ ਤੋਂ ਚੱਲੀ ਆ ਰਹੀ ਹੈ ਤੇ ਬਾਰਿਸ਼ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਗਲੀਆਂ ਬਾਜ਼ਾਰਾਂ ਵਿਚ ਅਕਸਰ ਪਾਣੀ ਭਰ ਜਾਂਦਾ ਹੈ ਤੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਦੀ ਉਦਾਹਰਨ ਅੱਜ ਉਸ ਸਮੇਂ ਦੇਖਣ ਨੂੰ ਮਿਲੀ ਜਦੋਂ ਥੋੜ੍ਹਾ ਸਮਾਂ ਹੀ ਤੇਜ਼ ਬਾਰਸ਼ ਹੋਣ ਕਰਕੇ ਸੜਕਾਂ ਤੇ ਚੌਂਕ ਵਿਚ ਪਾਣੀ ਭਰ ਗਿਆ ਤੇ ਬਾਰਿਸ਼ ਦਾ ਪਾਣੀ ਭਰਨ ਕਰਕੇ ਦੋ ਪਹੀਆਂ ਵਾਹਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ| ਲੋਕਾਂ ਦਾ ਕਹਿਣਾ ਹੈ ਕਿ ਨਗਰ ਪੰਚਾਇਤ ਭੁਲੱਥ ਇਸ ਪਾਸੇ ਧਿਆਨ ਦੇਵੇ ਤੇ ਪਾਣੀ ਦੇ ਨਿਕਾਸ ਦਾ ਪ੍ਰਬੰਧ ਕੀਤਾ ਜਾਵੇ ਤਾਂ ਕਿ ਆਉਣ ਵਾਲੇ ਦਿਨਾਂ ਅੰਦਰ ਬਰਸਾਤ ਦੇ ਮੌਸਮ ਵਿਚ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ |