06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵੱਲੋਂ ਐਂਟੀ ਡਰੱਗ ਕਲੱਬ ਦੁਆਬਾ ਦੇ ਅਹੁਦੇਦਾਰਾਂ ਦਾ ਵਿਸ਼ੇਸ਼ ਸਨਮਾਨ

Ad Position 21
No active advertisement
ਅਜੀਤ ਡੈਸਕ 26-06-2026
ਸੁਲਤਾਨਪੁਰ ਲੋਧੀ, 25 ਜੂਨ (ਥਿੰਦ)-ਸੂਬੇ ਭਰ ਵਿਚ ਨੌਜਵਾਨਾਂ ਨੂੰ ਸਿੰਥੈਟਿਕ ਨਸ਼ਿਆਂ ਤੋਂ ਜਾਗਰੂਕ ਕਰਨ ਲਈ ਸਕੂਲਾਂ, ਕਾਲਜਾਂ ਵਿਚ ਸੈਮੀਨਾਰ ਲਾ ਰਹੇ ਐਂਟੀ ਡਰੱਗ ਕਲੱਬ ਦੁਆਬਾ ਦੇ ਅਹੁਦੇਦਾਰਾਂ ਨੂੰ ਰਾਜ਼ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਇੱਕ ਸਮਾਗਮ ਦੌਰਾਨ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ |ਇਸ ਮੌਕੇ ਰਾਜ਼ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਪਿਛਲੇ ਸਮਿਆਂ ਦੌਰਾਨ ਪੰਜਾਬ ਦੀ ਸੱਤਾ ਵਿਚ ਰਾਜ਼ ਕਰਨ ਵਾਲੀਆਂ ਪਾਰਟੀਆਂ ਨਸ਼ਿਆਂ ਦੀ ਰੋਕਥਾਮ ਲਈ ਫ਼ਿਕਰਮੰਦ ਨਹੀਂ ਹੋਈਆਂ ਜਿਸ ਕਾਰਨ ਨੌਜਵਾਨਾਂ ਵਿਚ ਸਿੰਥੈਟਿਕ ਨਸ਼ੇ ਅੰਨ੍ਹੇਵਾਹ ਪ੍ਰਚੱਲਿਤ ਹੋ ਗਏ | ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕਰਕੇ ਨਸ਼ਿਆਂ ਦੇ ਖ਼ਾਤਮੇ ਲਈ ਵੱਡਾ ਯਤਨ ਕੀਤਾ ਹੈ, ਜਿਸ ਦੇ ਸਾਰਥਿਕ ਨਤੀਜੇ ਸਾਹਮਣੇ ਆਏ ਹਨ | ਉਨ੍ਹਾਂ ਨੇ ਕਿਹਾ ਕਿ ਐਂਟੀ ਡਰੱਗ ਕਲੱਬ ਦੁਆਬਾ ਵੱਲੋਂ ਨੌਜਵਾਨਾਂ ਨੂੰ ਇਨ੍ਹਾਂ ਸਿੰਥੈਟਿਕ ਨਸ਼ਿਆਂ ਤੋਂ ਦੂਰ ਕਰਨ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ | ਇਸ ਮੌਕੇ ਐਂਟੀ ਡਰੱਗ ਕਲੱਬ ਦੁਆਬਾ ਦੇ ਚੇਅਰਮੈਨ ਗਗਨਦੀਪ ਸਿੰਘ ਅਤੇ ਨਵਪ੍ਰੀਤ ਸਿੰਘ ਨੇ ਰਾਜ਼ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਦਿਲੀ ਇੱਛਾ ਸੀ ਕਿ ਪੰਜਾਬ ਦੇ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣ ਅਤੇ ਖ਼ੁਸ਼ਹਾਲ ਜੀਵਨ ਜਿਊਣ | ਉਨ੍ਹਾਂ ਨੇ ਕਿਹਾ ਕਿ ਕਲੱਬ ਵੱਲੋਂ ਕੀਤੇ ਜਾ ਰਹੇ ਯਤਨਾਂ ਸਦਕਾ ਬਹੁਤ ਸਾਰੇ ਨੌਜਵਾਨ ਨਸ਼ਿਆਂ ਤੋਂ ਤੌਬਾ ਕਰ ਚੁੱਕੇ ਹਨ | ਉਨ੍ਹਾਂ ਨੇ ਕਿਹਾ ਕਿ ਕੁੱਝ ਪੰਜਾਬ ਵਿਰੋਧੀ ਤਾਕਤਾਂ ਸੂਬੇ ਦੀ ਜਵਾਨੀ ਨੂੰ ਕਮਜ਼ੋਰ ਕਰਨਾ ਚਾਹੁੰਦੀਆਂ ਹਨ, ਪਰ ਪੰਜਾਬ ਦੇ ਬਹਾਦਰ ਨੌਜਵਾਨ ਦੇ ਮਨਸੂਬਿਆਂ ਨੂੰ ਪੂਰਾ ਨਹੀਂ ਹੋਣ ਦੇਣਗੇ | ਇਸ ਮੌਕੇ ਗੁਰਪ੍ਰੀਤ ਸਿੰਘ ਕਪੂਰਥਲਾ, ਕੁਲਬੀਰ ਸਿੰਘ, ਸੁਖਵਿੰਦਰ ਸਿੰਘ, ਜਗਮੋਹਨ ਸਿੰਘ, ਲਖਵੀਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਈਂ ਭੂਪੇ ਸ਼ਾਹ ਦੇ ਦਰਬਾਰ ਵਿਖੇ ਸਾਲਾਨਾ ਜੋੜ ਮੇਲਾ ਸਮਾਪਤ ਅਗਲੀ ਖ਼ਬਰ ਭੁਲੱਥ ’ਚ ਸੀਵਰੇਜ ਦੀ ਸਮੱਸਿਆ, ਥੋੜ੍ਹਾ ਸਮਾਂ ਹੀ ਤੇਜ਼ ਬਾਰਿਸ਼ ਹੋਣ ਕਰਕੇ ਚੌਂਕਾਂ ਵਿਚ ਭਰਿਆ ਪਾਣੀ
Ad Position 24
No active advertisement