ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਨਿਗਮ ਦੇ ਮੇਅਰ, ਕੌਂਸਲ ਦੇ ਪ੍ਰਧਾਨ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦੀ ਚੋਣ ਨੂੰ ਲੈ ਕੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਵਾਂਗਾ-ਰਾਣਾ ਗੁਰਜੀਤ ਸਿੰਘ

Ad Position 21
No active advertisement
ਅਜੀਤ ਡੈਸਕ 27-06-2026
ਕਪੂਰਥਲਾ, 26 ਜੂਨ (ਅਮਰਜੀਤ ਕੋਮਲ)-ਪੰਜਾਬ ਸਰਕਾਰ ਵਲੋਂ ਨਗਰ ਨਿਗਮ ਕਪੂਰਥਲਾ ਦੇ ਮੇਅਰ, ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦੀ ਚੋਣ ਨੂੰ ਲੈ ਕੇ ਉਹ ਹਾਈਕੋਰਟ ਦਾ ਦਰਵਾਜਾ ਖੜਕਾਉਣਗੇ | ਇਹ ਜਾਣਕਾਰੀ ਰਾਣਾ ਗੁਰਜੀਤ ਸਿੰਘ ਕਾਂਗਰਸ ਵਿਧਾਇਕ ਤੇ ਸਾਬਕਾ ਮੰਤਰੀ ਪੰਜਾਬ ਨੇ ਸਥਾਨਕ ਏਕਤਾ ਭਵਨ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਨਗਰ ਨਿਗਮ ਕਪੂਰਥਲਾ ਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀ ਚੋਣ ਨੂੰ ਲਗਭਗ ਇਕ ਮਹੀਨਾ ਹੋਣ ਵਾਲਾ ਹੈ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜਾਣਬੁੱਝ ਕੇ ਇਨ੍ਹਾਂ ਸ਼ਹਿਰਾਂ ਵਿਚ ਚੁਣੇ ਹੋਏ ਕੌਂਸਲਰਾਂ ਨੂੰ ਅਜੇ ਤੱਕ ਸਹੁੰ ਨਹੀਂ ਚੁਕਾਈ ਤੇ ਨਾ ਹੀ ਮੇਅਰ ਤੇ ਪ੍ਰਧਾਨ ਦੀ ਚੋਣ ਲਈ ਕੋਈ ਤਾਰੀਕ ਨਿਸ਼ਚਿਤ ਕੀਤੀ ਹੈ | ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਡਵੀਜ਼ਨਲ ਕਮਿਸ਼ਨਰ ਤੇ ਡਿਪਟੀ ਕਮਿਸ਼ਨਰ ਕਪੂਰਥਲਾ ਲੋਕਾਂ ਦੀਆਂ ਸਮੱਸਿਆਵਾਂ ਨੂੰ ਦਰ ਕਿਨਾਰ ਕਰਕੇ ਮੂਕ ਦਰਸ਼ਕ ਬਣੇ ਹੋਏ ਹਨ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਐਸ.ਸੀ. ਸਰਟੀਫਿਕੇਟ ਤੇ ਹੋਰ ਜ਼ਰੂਰੀ ਸੇਵਾਵਾਂ ਲਈ ਕੌਂਸਲਰ ਕੋਲੋਂ ਤਸਦੀਕ ਕਰਵਾਉਣਾ ਪੈਂਦਾ ਹੈ | ਨਗਰ ਨਿਗਮ ਤੇ ਨਗਰ ਕੌਂਸਲ ਦੀ ਚੋਣ ਦੀ ਪ੍ਰਕਿਰਿਆ ਬੀਤੀ 29 ਮਈ ਨੂੰ ਮੁਕੰਮਲ ਹੋ ਚੁੱਕੀ ਹੈ ਤੇ ਪਹਿਲੇ ਕੌਂਸਲਰ ਕਾਨੂੰਨੀ ਤੌਰ ‘ਤੇ ਕੋਈ ਵੀ ਦਸਤਾਵੇਜ਼ ਨੂੰ ਤਸਦੀਕ ਨਹੀਂ ਕਰ ਸਕਦੇ, ਜਦਕਿ ਨਵੇਂ ਕੌਂਸਲਰਾਂ ਨੂੰ ਜਿੰਨੀ ਦੇਰ ਤੱਕ ਸਹੁੰ ਨਹੀਂ ਚੁਕਾਈ ਜਾਂਦੀ, ਉਨੀ ਦੇਰ ਤੱਕ ਉਹ ਕਿਸੇ ਵੀ ਦਸਤਾਵੇਜ਼ ‘ਤੇ ਆਪਣੀ ਮੋਹਰ ਨਹੀਂ ਲਗਾ ਸਕਦੇ ਤੇ ਨਾ ਹੀ ਉਹ ਸਬੰਧਿਤ ਪੋਰਟਲ ‘ਤੇ ਰਜਿਸਟਰਡ ਹਨ | ਇਸ ਹਾਲਤ ਵਿਚ ਲੋਕਾਂ ਨੂੰ ਸਰਟੀਫਿਕੇਟ ਜਾਂ ਹੋਰ ਸੇਵਾਵਾਂ ਲਈ ਬਹੁਤ ਹੀ ਦੁਸ਼ਵਾਰੀਆਂ ਵਿਚੋਂ ਗੁਜ਼ਰਨਾ ਪੈ ਰਿਹਾ ਹੈ | ਕਾਂਗਰਸ ਵਿਧਾਇਕ ਨੇ ਕਿਹਾ ਕਿ ਪੰਜਾਬ ਦੇ ਜਿਹੜੇ ਸ਼ਹਿਰਾਂ ਵਿਚ ਆਮ ਆਦਮੀ ਪਾਰਟੀ ਨੇ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਆਮ ਚੋਣਾਂ ਵਿਚ ਬਹੁਮਤ ਹਾਸਲ ਕੀਤਾ ਸੀ, ਉਨ੍ਹਾਂ ਥਾਵਾਂ ‘ਤੇ ਸਰਕਾਰ ਵਲੋਂ ਨਵੇਂ ਚੁਣੇ ਕੌਂਸਲਰਾਂ ਨੂੰ ਸਹੁੰ ਚੁਕਾ ਕੇ ਮੇਅਰ ਤੇ ਪ੍ਰਧਾਨ ਦੀ ਚੋਣ ਕਰਵਾਈ ਜਾ ਚੁੱਕੀ ਹੈ ਤੇ ਜਿੱਥੇ ਕਾਂਗਰਸ ਜਾਂ ਕਿਸੇ ਹੋਰ ਵਿਰੋਧੀ ਧਿਰ ਦਾ ਬਹੁਮਤ ਸੀ, ਉਨ੍ਹਾਂ ਸ਼ਹਿਰਾਂ ਵਿਚ ਮੇਅਰ ਤੇ ਪ੍ਰਧਾਨ ਦੀ ਚੋਣ ਕਰਵਾਉਣ ਤੋਂ ਟਾਲਾ ਵੱਟਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਦੇ ਚੇਅਰਮੈਨ ਤੇ ਉਪ ਚੇਅਰਮੈਨ ਦੀ ਚੋਣ ਦਾ ਸਵਾਲ ਹੈ, ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰਾਂ ਦੀ ਚੋਣ ਹੋਇਆ ਤਿੰਨ ਮਹੀਨੇ ਬੀਤ ਚੁੱਕੇ ਹਨ ਤੇ ਇਸੇ ਦੌਰਾਨ ਹੀ ਬਲਾਕ ਸੰਮਤੀ ਦੇ ਚੇਅਰਮੈਨਾਂ ਦੀ ਵੀ ਚੋਣ ਹੋ ਚੁੱਕੀ ਹੈ ਤੇ ਸਰਕਾਰ ਕੋਲ ਜ਼ਿਲ੍ਹਾ ਪ੍ਰੀਸ਼ਦ ਵਿਚ ਬਹੁਮਤ ਨਾ ਹੋਣ ਕਾਰਨ ਚੇਅਰਮੈਨ ਤੇ ਉਪ ਚੇਅਰਮੈਨ ਦੀ ਚੋਣ ਨੂੰ ਬਿਨ੍ਹਾਂ ਵਜ੍ਹਾ ਲਟਕਾਇਆ ਜਾ ਰਿਹਾ ਹੈ | ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਇਨ੍ਹਾਂ ਸਥਾਨਕ ਸਰਕਾਰਾਂ ਦੇ ਚੇਅਰਮੈਨ, ਮੇਅਰ ਤੇ ਪ੍ਰਧਾਨ ਦੀ ਚੋਣ ਤੁਰੰਤ ਕਰਵਾਉਣ | ਉਨ੍ਹਾਂ ਰਾਜਸੀ ਪਾਰਟੀਆਂ ਦੇ ਆਗੂਆਂ ਨੂੰ ਵੀ ਅਪੀਲ ਕੀਤੀ ਕਿ ਹੁਣ ਜਦੋਂ ਐਸ.ਆਈ.ਆਰ. ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਤਾਂ ਉਹ ਸੁਚੇਤ ਰਹਿ ਕੇ ਨਜਾਇਜ਼ ਵੋਟਰਾਂ ਦੀਆਂ ਵੋਟਾਂ ਕਟਵਾਉਣ ਤੇ ਜਿਹੜੇ ਯੋਗ ਵੋਟਰ ਹਨ, ਉਨ੍ਹਾਂ ਦੀਆਂ ਵੋਟਾਂ ਬਣਵਾਉਣ ਲਈ ਕੰਮ ਕੀਤਾ ਜਾਵੇ | ਇਸ ਮੌਕੇ ਬਲਾਕ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਦੀਪਕ ਸਲਵਾਨ, ਜ਼ਿਲ੍ਹਾ ਕਾਂਗਰਸ ਦੇ ਉਪ ਪ੍ਰਧਾਨ ਤੇ ਕੌਂਸਲਰ ਨਰਿੰਦਰ ਸਿੰਘ ਮਨਸੂ, ਤਰਸੇਮ ਸਿੰਘ, ਚਰਨਜੀਤ ਹੰਸ, ਪਰਵਿੰਦਰ ਸ਼ਰਮਾ, ਮਨੀਸ਼ ਕੁਮਾਰ ਅਗਰਵਾਲ ਤੇ ਇਲਾਵਾ ਹੋਰ ਕਾਂਗਰਸ ਆਗੂ ਤੇ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਦੇਸ਼ ਭੇਜਣ ਦੇ ਝਾਂਸੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਚਾਰ ਵਿਰੁੱਧ ਕੇਸ ਦਰਜ ਅਗਲੀ ਖ਼ਬਰ ਪੰਜਾਬ ਦੇ 90 ਫ਼ੀਸਦੀ ਘਰਾਂ ਨੂੰ ਮਿਲ ਰਹੀ ਹੈ ਮੁਫ਼ਤ ਬਿਜਲੀ-ਚੱਬੇਵਾਲ
Ad Position 24
No active advertisement