ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਆਟੋ ਵਲੋਂ ਟੱਕਰ ਮਾਰੇ ਜਾਣ ਕਾਰਨ ਪਿਓ ਪੁੱਤਰ ਜ਼ਖਮੀ

Ad Position 21
No active advertisement
ਅਜੀਤ ਡੈਸਕ 27-06-2026
ਕਪੂਰਥਲਾ, 26 ਜੂਨ (ਅਮਨਜੋਤ ਸਿੰਘ ਵਾਲੀਆ)-ਵਡਾਲਾ ਫਾਟਕ ਪੁੱਲ ਦੇ ਨਜ਼ਦੀਕ ਪੈਦਲ ਜਾ ਰਹੇ ਇਕ ਵਿਅਕਤੀ ਤੇ ਉਸਦੇ ਲੜਕੇ ਨੂੰ ਆਟੋ ਚਾਲਕ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਦੋਵੇਂ ਪਿਓ ਪੁੱਤ ਜ਼ਖਮੀ ਹੋ ਗਏ | ਜਿਨ੍ਹਾਂ ਨੂੰ ਰਾਹਗੀਰਾਂ ਤੇ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜੇਰੇ ਇਲਾਜ ਨੀਰਜ ਕੁਮਾਰ ਪੁੱਤਰ ਉਮੇਸ਼ ਵਾਸੀ ਵਡਾਲਾ ਫਾਟਕ ਨੇ ਦੱਸਿਆ ਕਿ ਉਹ ਆਪਣੇ ਲੜਕੇ ਆਰਿਅਨ ਨਾਲ ਪੈਦਲ ਘਰੇਲੂ ਸਮਾਨ ਲੈਣ ਜਾ ਰਿਹਾ ਸੀ, ਜਦੋਂ ਉਹ ਵਡਾਲਾ ਫਾਟਕ ਪੁਲ ਨੇੜੇ ਪਹੁੰਚਿਆਂ ਤਾਂ ਪਿੱਛੋਂ ਆਏ ਇਕ ਆਟੋ ਨੇ ਉਨ੍ਹਾਂ ਦੋਵਾਂ ਨੂੰ ਟੱਕਰ ਮਾਰ ਦਿੱਤੀ | ਜਿਸ ਕਾਰਨ ਉਹ ਦੋਵੇਂ ਜ਼ਖ਼ਮੀ ਹੋ ਗਏ | ਜਿਨ੍ਹਾਂ ਦਾ ਇਲਾਜ ਡਿਊਟੀ ਡਾ. ਸਾਹਿਲ ਵਲੋਂ ਕੀਤਾ ਜਾ ਰਿਹਾ ਹੈ | ਨੀਰਜ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਉਸਨੂੰ ਅੰਮਿ੍ਤਸਰ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਮੂਹਰੇ ਆਵਾਰਾ ਪਸ਼ੂ ਆਉਣ ਕਾਰਨ ਨੌਜਵਾਨ ਦੀ ਮੌਤ ਅਗਲੀ ਖ਼ਬਰ ਵਿਦੇਸ਼ ਭੇਜਣ ਦੇ ਝਾਂਸੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਚਾਰ ਵਿਰੁੱਧ ਕੇਸ ਦਰਜ
Ad Position 24
No active advertisement