ਕਪੂਰਥਲਾ, 26 ਜੂਨ (ਸਡਾਨਾ)-ਸੇਵਾ ਮੁਕਤ ਪੁਲਿਸ ਕਰਮਚਾਰੀ ਦੇ ਘਰੋਂ ਅਣਪਛਾਤਾ ਵਿਅਕਤੀ ਨਕਦੀ ਤੇ ਹੋਰ ਸਮਾਨ ਚੋਰੀ ਕਰਕੇ ਫ਼ਰਾਰ ਹੋ ਗਿਆ| ਆਪਣੀ ਸ਼ਿਕਾਇਤ ਵਿਚ ਜਗਦੀਸ਼ ਕੁਮਾਰ ਵਾਸੀ ਧੁਆਂਖੇ ਜਗੀਰ ਨੇ ਦੱਸਿਆ ਕਿ ਉਹ ਪੰਜਾਬ ਪੁਲਿਸ ਤੋਂ ਏ.ਐੱਸ.ਆਈ. ਵਜੋਂ ਸੇਵਾ ਮੁਕਤ ਹੋਇਆ ਹੈ| ਬੀਤੇ ਦਿਨੀਂ ਉਹ ਆਪਣੇ ਘਰ ਵਿਚ ਸੁੱਤੇ ਪਏ ਸਨ ਤਾਂ ਉਨ੍ਹਾਂ ਨੂੰ ਕਮਰੇ ਵਿਚੋਂ ਕੁੱਝ ਆਵਾਜ਼ ਆਈ, ਜਦੋਂ ਉਸ ਨੇ ਉੱਠ ਕੇ ਦੇਖਿਆ ਤਾਂ ਇਕ ਵਿਅਕਤੀ ਘਰ ਦੀ ਕੰਧ ਟੱਪ ਕੇ ਫ਼ਰਾਰ ਹੋ ਗਿਆ ਤੇ ਕਮਰੇ ਵਿਚ ਅਲਮਾਰੀਆਂ ਖੁੱਲ੍ਹੀਆਂ ਹੋਈਆਂ ਸਨ ਤੇ ਚੋਰ ਕੰਪਿਊਟਰ ਵਾਲੇ ਮੇਜ ਤੋਂ ਉਸ ਦਾ ਪਰਸ ਚੋਰੀ ਕਰਕੇ ਫ਼ਰਾਰ ਹੋ ਗਿਆ, ਜਿਸ ਵਿਚ 7 ਹਜ਼ਾਰ ਰੁਪਏ ਦੇ ਕਰੀਬ ਨਗਦੀ ਸੀ ਤੇ ਹੋਰ ਜ਼ਰੂਰੀ ਕਾਗ਼ਜ਼ਾਤ ਸਨ | ਥਾਣਾ ਸਦਰ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਤਹਿਤ ਅਣਪਛਾਤੇ ਚੋਰਾਂ ਵਿਰੁੱਧ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਜਾਂਚ ਏ.ਐੱਸ.ਆਈ. ਜਰਨੈਲ ਸਿੰਘ ਵਲੋਂ ਕੀਤੀ ਜਾ ਰਹੀ ਹੈ |