ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਫਲਾਬਾਦ ’ਚ ਗੁਰਮਤਿ ਸਮਾਗਮ 1 ਜੁਲਾਈ ਨੂੰ

Ad Position 21
No active advertisement
ਅਜੀਤ ਡੈਸਕ 27-06-2026
A ਕਪੂਰਥਲਾ, 26 ਜੂਨ (ਅਮਰਜੀਤ ਕੋਮਲ)-ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਵਿਚ 1 ਜੁਲਾਈ ਨੂੰ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਦੇ ਸਬੰਧ ਵਿਚ 27 ਮਈ ਨੂੰ 11 ਸ੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 29 ਜੂਨ ਨੂੰ ਸਵੇਰੇ ਪਾਏ ਜਾਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਲੀਡਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਤੇ ਗੁਰਦੁਆਰਾ ਟਾਹਲੀ ਸਾਹਿਬ ਬਲੇਰਖਾਨਪੁਰ ਵਾਲਿਆਂ ਨੇ ਦੱਸਿਆ ਕਿ ਇਸ ਪ੍ਰਕਾਸ਼ ਪੁਰਬ ਦੇ ਸਬੰਧ ਵਿਚ 29 ਜੂਨ ਨੂੰ 16 ਸ੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 1 ਜੁਲਾਈ ਨੂੰ ਸਵੇਰੇ 8 ਵਜੇ ਪੈਣਗੇ | ਉਪਰੰਤ ਸ਼ਾਮ 5 ਵਜੇ ਤੱਕ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ | ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ ਕਵੀਸ਼ਰੀ ਜਥਿਆਂ ਤੋਂ ਇਲਾਵਾ ਉੱਘੇ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ ਨਾਲ ਜੋੜ ਕੇ ਉਨ੍ਹਾਂ ਦੀ ਗੁਰਇਤਿਹਾਸ ਨਾਲ ਸਾਂਝ ਪਾਉਣਗੇ | ਬਾਬਾ ਲੀਡਰ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਵਿਚ ਇਲਾਕੇ ਦੇ ਸੰਤ ਮਹਾਂਪੁਰਸ਼, ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਸੰਸਥਾਵਾਂ ਦੇ ਆਗੂਆਂ ਤੋਂ ਇਲਾਵਾ ਪ੍ਰਵਾਸੀ ਭਾਰਤੀ ਤੇ ਦੇਸ਼ ਵਿਦੇਸ਼ ਦੀਆਂ ਵੱਡੀ ਗਿਣਤੀ ਵਿਚ ਸੰਗਤਾਂ ਸਮਾਗਮ ਵਿਚ ਸ਼ਾਮਲ ਹੋਣਗੀਆਂ | ਉਨ੍ਹਾਂ ਕਿਹਾ ਕਿ 1 ਜੁਲਾਈ ਨੂੰ ਸਵੇਰੇ 9 ਵਜੇ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਵਿਚ ਅੰਮਿ੍ਤ ਸੰਚਾਰ ਹੋਵੇਗਾ | ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਏ ਪੰਜ ਪਿਆਰੇ ਵੱਡੀ ਗਿਣਤੀ ਵਿਚ ਪ੍ਰਾਣੀਆਂ ਨੂੰ ਅੰਮਿ੍ਤ ਸੰਚਾਰ ਕਰਵਾ ਕੇ ਗੁਰੂ ਲੜ੍ਹ ਲਗਾਉਣਗੇ | ਉਨ੍ਹਾਂ ਕਿਹਾ ਕਿ ਅੰਮਿ੍ਤ ਸੰਚਾਰ ਕਰਨ ਵਾਲੇ ਪ੍ਰਾਣੀਆਂ ਨੂੰ ਕਕਾਰ ਭੇਟਾਂ ਰਹਿਤ ਦਿੱਤੇ ਜਾਣਗੇ ਤੇ ਗੁਰਮਤਿ ਸਮਾਗਮ ਦੀ ਸਮਾਪਤੀ ‘ਤੇ ਸ਼ਾਮ ਨੂੰ ਮੀਰੀ ਪੀਰੀ ਗੱਤਕਾ ਅਖਾੜੇ ਦੇ ਸਿੰਘਾਂ ਵਲੋਂ ਸ਼ਸਤਰਬਾਜੀ ਦੇ ਜੌਹਰ ਦਿਖਾਏ ਜਾਣਗੇ | ਬਾਬਾ ਲੀਡਰ ਸਿੰਘ ਨੇ ਦੱਸਿਆ ਕਿ ਇਸ ਗੁਰਮਤਿ ਸਮਾਗਮ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਉਨ੍ਹਾਂ ਇਲਾਕੇ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸਮਾਗਮ ਵਿਚ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ | ਇੱਥੇ ਵਰਨਣਯੋਗ ਹੈ ਕਿ 1 ਜੁਲਾਈ ਨੂੰ ਪ੍ਰਕਾਸ਼ ਪੁਰਬ ਮੌਕੇ ਭਾਈ ਘਨੱਈਆ ਜੀ ਸੇਵਕ ਦਲ ਲੁਧਿਆਣਾ ਵਲੋਂ ਖ਼ੂਨਦਾਨ ਕੈਂਪ ਵੀ ਲਗਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਿੱਧਾ ਟਕਰਾਅ ਦਾ ਰਾਹ ਅਖ਼ਤਿਆਰ ਕਰਨਾ ਬਹੁਤ ਹੀ ਮੰਦਭਾਗਾ-ਰਣਜੀਤ ਸਿੰਘ... ਅਗਲੀ ਖ਼ਬਰ ਦੋਆਬਾ ਸਾਹਿਤਕ ਮੰਚ ਲਧਾਣਾ ਝਿੱਕਾ ਨੇ ਸਨਮਾਨ ਸਮਾਗਮ ਤੇ ਕਵੀ ਦਰਬਾਰ ਕਰਵਾਇਆ
Ad Position 24
No active advertisement