06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਮਿਡ-ਡੇ-ਮੀਲ ਵਰਕਰ ਯੂਨੀਅਨ ਨੇ ਦਿੱਤਾ ਮੁੱਖ ਮੰਤਰੀ ਦੇ ਨਾਂਅ ਡੀ.ਈ.ਓ. ਨੂੰ ਮੰਗ-ਪੱਤਰ

Ad Position 21
No active advertisement
ਅਜੀਤ ਡੈਸਕ 28-06-2026
ਕਪੂਰਥਲਾ, 27 ਜੂਨ (ਵਿਸ਼ੇਸ਼ ਪ੍ਰਤੀਨਿਧ)-ਮਿਡ ਡੇ ਮੀਲ ਕੁੱਕ ਵਰਕਰ ਯੂਨੀਅਨ ਪੰਜਾਬ ਦੀ ਸੂਬਾਈ ਆਗੂ ਮਮਤਾ ਸੈਦਪੁਰ ਦੀ ਅਗਵਾਈ ਵਿਚ ਮਿਡ ਡੇ ਮੀਲ ਵਰਕਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮਮਤਾ ਬਜਾਜ ਨੂੰ ਮੰਗ ਪੱਤਰ ਦਿੱਤਾ, ਜਿਸ ਵਿਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਚੋਣ ਵਾਅਦੇ ਅਨੁਸਾਰ ਮਿਡ ਡੇ ਮੀਲ ਵਰਕਰਾਂ ਦਾ ਮਾਣ ਭੱਤਾ ਦੁੱਗਣਾ ਕੀਤਾ ਜਾਵੇ ਤੇ ਜਦੋਂ ਤੱਕ ਵਰਕਰਾਂ ਨੂੰ ਪੱਕੇ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਨ੍ਹਾਂ ਨੂੰ 26 ਹਜ਼ਾਰ ਪ੍ਰਤੀ ਮਹੀਨਾ ਮਾਣ ਭੱਤੇ ਦੇ ਰੂਪ ਵਿਚ ਦਿੱਤਾ ਜਾਵੇ | ਉਨ੍ਹਾਂ ਮਿਡ ਡੇ ਮੀਲ ਵਰਕਰਾਂ ਨੂੰ ਗਰਮ ਤੇ ਸਰਦ ਰੁੱਤ ਦੀ ਵਰਦੀ ਦੇਣ, ਵਰਕਰਾਂ ਨੂੰ ਪਹਿਚਾਣ ਪੱਤਰ ਜਾਰੀ ਕਰਨ, ਮਿਡ ਡੇ ਮੀਲ ਵਰਕਰਾਂ ਦੀ ਸੇਵਾ ਪੱਤਰੀ ਬਣਾ ਕੇ ਉਨ੍ਹਾਂ ਦਾ ਜੀ.ਪੀ.ਐਫ./ਸੀ.ਪੀ.ਐਫ. ਕੱਟਣਾ ਸ਼ੁਰੂ ਕੀਤਾ ਜਾਵੇ, ਕੈਨਰਾ ਬੈਂਕ ਵਿਚ ਮਿਡ ਡੇ ਮੀਲ ਵਰਕਰਾਂ ਦੇ ਖੋਲੇ ਗਏ ਖਾਤਿਆਂ ਦੇ ਆਧਾਰ ‘ਤੇ ਵਰਕਰਾਂ ਦਾ ਮੁਫ਼ਤ ਜੀਵਨ ਬੀਮਾ ਤੇ ਸਿਹਤ ਬੀਮਾ ਕਰਵਾਇਆ ਜਾਵੇ | ਹਰੇਕ ਸਕੂਲ ਵਿਚ 50 ਬੱਚਿਆਂ ਲਈ 2 ਤੇ 100 ਤੋਂ ਵੱਧ ਬੱਚਿਆਂ ਲਈ 4 ਵਰਕਰਾਂ ਰੱਖੀਆਂ ਜਾਣ ਸਮੇਤ ਹੋਰ ਮੰਗਾਂ ਮੰਨਣ ‘ਤੇ ਜ਼ੋਰ ਦਿੱਤਾ | ਮੰਗ ਪੱਤਰ ਪ੍ਰਾਪਤ ਕਰਨ ਤੋਂ ਬਾਅਦ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਯੂਨੀਅਨ ਆਗੂਆਂ ਨੂੰ ਦੱਸਿਆ ਕਿ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਮਿਡ ਡੇ ਮੀਲ ਵਰਕਰਾਂ ਲਈ ਸਨਮਾਨ ਪੱਤਰ ਭੇਜੇ ਗਏ ਹਨ, ਜੋ ਉਨ੍ਹਾਂ ਨੂੰ ਪਹਿਲੀ ਜੁਲਾਈ ਨੂੰ ਸੌਂਪ ਦਿੱਤੇ ਜਾਣਗੇ | ਮਮਤਾ ਸੈਦਪੁਰ ਨੇ ਕਿਹਾ ਕਿ ਮਿਡ ਡੇ ਮੀਲ ਵਰਕਰ ਪਿਛਲੇ ਲੰਮੇ ਅਰਸੇ ਤੋਂ ਪ੍ਰਤੀ ਮਹੀਨਾ 3 ਹਜ਼ਾਰ ਰੁਪਏ ਮਾਣ ਭੱਤਾ ਲੈ ਰਹੇ ਹਨ, ਪਰ ਸਰਕਾਰ ਵਲੋਂ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਨਾ ਕਰਕੇ ਉਨ੍ਹਾਂ ਦਾ ਆਰਥਿਕ ਤੇ ਸਮਾਜਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ | ਮੰਗ ਪੱਤਰ ਦੇਣ ਮੌਕੇ ਮਹਿੰਦਰ ਕੌਰ, ਸਰਬਜੀਤ ਕੌਰ, ਪਰਮਜੀਤ ਕੌਰ, ਬਲਵਿੰਦਰ ਕੌਰ, ਰਾਜਿੰਦਰ ਕੌਰ, ਹਰਜਿੰਦਰ ਕੌਰ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਗਵੰਤ ਮਾਨ ਸਰਕਾਰ ‘ਤੇ ਖਹਿਰਾ ਦਾ ਨਿਸ਼ਾਨਾ, ਜੀ ਰਾਮ ਜੀ ਬਿੱਲ ਚੁੱਪ-ਚਾਪ ਲਾਗੂ ਕਰਨ ਦਾ ਲਾਇਆ ਦੋਸ਼ ਅਗਲੀ ਖ਼ਬਰ ਭਾਗੋ ਬੁੱਢਾ ਫੀਡਰ ’ਤੇ ਕਿਸਾਨਾਂ ਨੇ ਅਣਐਲਾਨੇ ਪਾਵਰ ਕੱਟਾਂ ਦੇ ਖ਼ਿਲਾਫ਼ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
Ad Position 24
No active advertisement