06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਵੱਖ-ਵੱਖ ਥਾਵਾਂ ‘ਤੇ ਪੰਜਾਬ ਸਰਕਾਰ ਦੇ ਪੁਤਲੇ ਸਾੜ ਕੇ ਕੀਤੇ ਰੋਸ ਵਿਖਾਵੇ

Ad Position 21
No active advertisement
ਅਜੀਤ ਡੈਸਕ 28-06-2026
ਕਪੂਰਥਲਾ, 27 ਜੂਨ (ਵਿਸ਼ੇਸ਼ ਪ੍ਰਤੀਨਿਧ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਨੇ ਅੱਜ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਤੇ ਜ਼ਿਲ੍ਹਾ ਸਕੱਤਰ ਸ਼ੇਰ ਸਿੰਘ ਮਹੀਂਵਾਲ ਦੀ ਅਗਵਾਈ ਵਿਚ ਸਬ ਡਵੀਜ਼ਨ ਤਲਵੰਡੀ ਚੌਧਰੀਆਂ ਦੇ ਬਿਜਲੀ ਘਰ ਮੂਹਰੇ ਪੰਜਾਬ ਸਰਕਾਰ ਦਾ ਪੁਤਲਾ ਜਲਾ ਕੇ ਰੋਸ ਵਿਖਾਵਾ ਕੀਤਾ | ਕਿਸਾਨ ਮੰਗ ਕਰ ਰਹੇ ਸਨ ਕਿ ਝੋਨੇ ਦੀ ਲਵਾਈ ਲਈ ਉਨ੍ਹਾਂ ਨੂੰ ਪੰਜਾਬ ਸਰਕਾਰ ਤੇ ਪਾਵਰਕਾਮ ਵਲੋਂ ਕੀਤੇ ਗਏ ਵਾਅਦੇ ਮੁਤਾਬਿਕ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇ | ਸਰਵਣ ਸਿੰਘ ਬਾਊਪੁਰ ਤੇ ਸ਼ੇਰ ਸਿੰਘ ਮਹੀਂਵਾਲ ਨੇ ਕਿਹਾ ਕਿ ਹੁਣ ਜਦੋਂ ਝੋਨੇ ਦੀ ਲਵਾਈ ਤੇਜੀ ਨਾਲ ਚੱਲ ਰਹੀ ਹੈ ਤਾਂ ਪਾਵਰਕਾਮ ਵਲੋਂ ਵਾਰ ਵਾਰ ਕੱਟ ਲਗਾਏ ਜਾਣ ਕਾਰਨ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਕਿਸਾਨਾਂ ਨੂੰ ਝੋਨਾ ਪਾਲਣ ਲਈ 8 ਘੰਟੇ ਰੋਜ਼ਾਨਾ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇ | ਇਸ ਮੌਕੇ ਜ਼ੋਨ ਸਕੱਤਰ ਮਹਿੰਦਰ ਸਿੰਘ, ਭਜਨ ਸਿੰਘ ਖਿਜਰਪੁਰ, ਜਗਜੀਤ ਸਿੰਘ ਕੋਟ ਕਰਾਰ ਖਾਂ, ਤਰਸੇਮ ਸਿੰਘ, ਮੇਜਰ ਸਿੰਘ ਤਲਵੰਡੀ ਚੌਧਰੀਆਂ, ਜ਼ੋਨ ਪ੍ਰਧਾਨ ਗੁਰਸੇਵਕ ਸਿੰਘ ਸ਼ਿਵਦਿਆਲਪੁਰ, ਹਰਦੀਪ ਸਿੰਘ ਬਾਊਪੁਰ, ਗੁਰਨਾਮ ਸਿੰਘ ਛੰਨਾ ਸ਼ੇਰ ਸਿੰਘ, ਜਤਿੰਦਰ ਸਿੰਘ ਮਹੀਂਵਾਲ, ਸੁਖਵਿੰਦਰ ਸਿੰਘ ਤੁੜ ਤੇ ਪ੍ਰੈੱਸ ਸਕੱਤਰ ਪੁਸ਼ਪਿੰਦਰ ਸਿੰਘ ਰਣਧੀਰਪੁਰ ਹਾਜ਼ਰ ਸਨ | ਇਸੇ ਦੌਰਾਨ ਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਸੰਗਠਨ ਸਕੱਤਰ ਬਲਬੀਰ ਸਿੰਘ ਬੱੁਟਰ ਤੇ ਮੀਤ ਪ੍ਰਧਾਨ ਜੋਗਾ ਸਿੰਘ ਦੀ ਅਗਵਾਈ ਵਿਚ ਕਿਸਾਨਾਂ ਨੇ ਪਾਵਰਕਾਮ ਕਪੂਰਥਲਾ ਦੇ ਕਾਰਜਕਾਰੀ ਇੰਜੀਨੀਅਰ ਦੇ ਦਫ਼ਤਰ ਮੂਹਰੇ ਰੋਸ ਵਿਖਾਵਾ ਕੀਤਾ ਤੇ ਪੰਜਾਬ ਸਰਕਾਰ ਦਾ ਪੁਤਲਾ ਜਲਾ ਕੇ ਨਾਅਰੇਬਾਜ਼ੀ ਕੀਤੀ |
Ad Position 22
No active advertisement
ਪਿਛਲੀ ਖ਼ਬਰ ਵਾਰਿਸ ਪੰਜਾਬ ਦੇ ਪਾਰਟੀ ਦੇ ਹੱਥਾਂ ਵਿਚ ਸੁਰੱਖਿਅਤ ਹੈ ਪੰਜਾਬ ਦਾ ਭਵਿੱਖ-ਮੋਹਨ ਸਿੰਘ ਡਾਲਾ ਅਗਲੀ ਖ਼ਬਰ ਪੇਟ ਦੇ ਰੋਗਾਂ ਸੰਬੰਧੀ ਬਿਹਤਰ ਇਲਾਜ ਦੇ ਰਿਹਾ ਜਸਵੰਤ ਹਸਪਤਾਲ
Ad Position 24
No active advertisement