ਨਡਾਲਾ, 27 ਜੂਨ (ਰਘਬਿੰਦਰ ਸਿੰਘ)-ਭਾਈ ਅੰਮਿ੍ਤਪਾਲ ਸਿੰਘ ਦੀ ਅਗਵਾਈ ‘ਚ ਹੋਂਦ ਵਿਚ ਆਈ ਨਵੀਂ ਪਾਰਟੀ ਵਾਰਿਸ ਪੰਜਾਬ ਦੇ ਉਹ ਪਾਰਟੀ ਹੈ ਜੋ ਇਕ ਨਿਰੋਲ ਪੰਥਕ ਤੇ ਸਿੱਖਾਂ ਦੀ ਸਹੀ ਨੁਮਾਇੰਦਗੀ ਕਰਨ ਵਾਲੀ ਪਾਰਟੀ ਹੈ ਤੇ ਪਾਰਟੀ ਵਾਰਿਸ ਪੰਜਾਬ ਦੇ ਹੱਥਾਂ ਵਿਚ ਹੀ ਪੰਜਾਬ ਦਾ ਭਵਿੱਖ ਸੁਰੱਖਿਅਤ ਹੈ | ਇਹ ਪ੍ਰਗਟਾਵਾ ਵਾਰਿਸ ਪੰਜਾਬ ਦੇ ਜ਼ਿਲ੍ਹਾ ਮੀਤ ਪ੍ਰਧਾਨ ਮੋਹਨ ਸਿੰਘ ਡਾਲਾ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਸਾਰੀਆਂ ਹੀ ਪਾਰਟੀਆਂ ਵੇਖ ਲਈਆਂ ਤੇ ਸਭ ਨੇ ਪੰਜਾਬ ਨੂੰ ਲੁੱਟਿਆ ਤੇ ਕੁੱਟਿਆ | ਡਾਲਾ ਨੇ ਕਿਹਾ ਕਿ ਪੰਥਕ ਲੋਕ ਧੜਾਧੜ ਵਾਰਿਸ ਪੰਜਾਬ ਨਾਲ ਜੁੜ ਰਹੇ ਹਨ ਤੇ ਪੰਜਾਬ ਦੇ ਹਰ ਸੱਚੇ ਸਿੱਖ ਨੂੰ ਵਾਰਿਸ ਪੰਜਾਬ ਦੇ ਨਾਲ ਜੁੜਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵਾਰਿਸ ਪੰਜਾਬ ਦੇ ਪਾਰਟੀ ਆਪਣੀ ਸਰਕਾਰ ਬਣਾਏਗੀ ਅਤੇ ਪੰਜਾਬ ਦੇ ਵਿਕਾਸ ਅਤੇ ਪੰਥਕ ਹਿਤਾਂ ਦੀ ਪਹਿਰੇਦਾਰੀ ਕੀਤੀ ਜਾਵੇਗੀ |