06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਨੀਟ-ਸੀ.ਬੀ.ਐੱਸ.ਈ ਪ੍ਰੀਖਿਆਵਾਂ ’ਚ ਖ਼ਾਮੀਆਂ ਨੂੰ ਲੈ ਕੇ ‘ਵਿਦਿਆਰਥੀਆਂ ਦੀ ਗੂੰਜ’ ਮੁਹਿੰਮ ਕਾਂਗਰਸ ਨੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਕੀਤੀ ਮੰਗ

Ad Position 21
No active advertisement
ਅਜੀਤ ਡੈਸਕ 28-06-2026
ਫਗਵਾੜਾ, 27 ਜੂਨ (ਹਰਜੋਤ ਸਿੰਘ ਚਾਨਾ)-ਦੇਸ਼ ‘ਚ ਨੀਟ ਤੇ ਸੀ.ਬੀ.ਐਸ.ਈ ਪ੍ਰੀਖਿਆਵਾਂ ਦੌਰਾਨ ਸਾਹਮਣੇ ਆ ਰਹੀਆਂ ਬੇਨਿਯਮੀਆਂ ਤੇ ਪ੍ਰਬੰਧਕੀ ਖ਼ਾਮੀਆਂ ਨੂੰ ਲੈ ਕੇ ਵਿਦਿਆਰਥੀਆਂ ਤੇ ਮਾਪਿਆਂ ‘ਚ ਕਾਫ਼ੀ ਚਿੰਤਾ ਬਣੀ ਹੋਈ ਹੈ | ਇਹ ਪ੍ਰਗਟਾਵਾ ਕਰਦਿਆਂ ਪੰਜਾਬ ਕਾਂਗਰਸ ਦੀ ਸਪੋਕਸਪਰਸਨ ਟੀਨਾ ਚੌਧਰੀ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਵਲੋਂ ਰਾਸ਼ਟਰੀ ਪੱਧਰ ‘ਤੇ ‘ਵਿਦਿਆਰਥੀਆਂ ਦੀ ਗੂੰਜ’ ਜਨ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਪ੍ਰੀਖਿਆ ਪ੍ਰਣਾਲੀ ‘ਚ ਪਾਰਦਰਸ਼ਤਾ ਤੇ ਵਿਦਿਆਰਥੀਆਂ ਦੇ ਭਵਿੱਖ ਦੀ ਸੁਰੱਖਿਆ ਲਈ ਇਹ ਮੁਹਿੰਮ ਚਲਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ‘ਚ ਇਸ ਜਨ ਜਾਗਰੂਕਤਾ ਮੁਹਿੰਮ ਨੂੰ ਹਰ ਜ਼ਿਲੇ੍ਹ ਦੇ ਹਰ ਬਲਾਕ ਤੱਕ ਨੇਪਰੇ ਚਾੜਿ੍ਹਆ ਜਾਵੇਗਾ | ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਤੇ ਸਬੰਧਿਤ ਏਜੰਸੀਆਂ ਵਿਦਿਆਰਥੀਆਂ ਨੂੰ ਪਾਰਦਰਸ਼ੀ, ਭਰੋਸੇਯੋਗ ਤੇ ਨਿਰਪੱਖ ਪ੍ਰੀਖਿਆ ਪ੍ਰਣਾਲੀ ਮੁਹੱਈਆ ਕਰਵਾਉਣ ‘ਚ ਅਸਫਲ ਰਹੀਆਂ ਹਨ | ਉਨ੍ਹਾਂ ਕਿਹਾ ਕਿ ਦੇਸ਼ ਦੇ ਨੌਜਵਾਨ ਆਪਣੇ ਭਵਿੱਖ ਨੂੰ ਬਣਾਉਣ ਲਈ ਸਾਲਾਂ ਤੱਕ ਸਖ਼ਤ ਮਿਹਨਤ ਕਰਦੇ ਹਨ, ਪਰ ਜਦੋਂ ਪ੍ਰੀਖਿਆਵਾਂ ਦੌਰਾਨ ਵਾਰ-ਵਾਰ ਗੜਬੜੀਆਂ, ਤਕਨੀਕੀ ਸਮੱਸਿਆਵਾਂ, ਪ੍ਰਬੰਧਕੀ ਕਮੀਆਂ ‘ਤੇ ਸਵਾਲ ਖੜ੍ਹੇ ਹੁੰਦੇ ਹਨ ਤਾਂ ਵਿਦਿਆਰਥੀਆਂ ਦਾ ਹੌਸਲਾ ਟੁੱਟਦਾ ਹੈ | ਉਨ੍ਹਾਂ ਕਿਹਾ ਕਿ ਪ੍ਰੀਖਿਆ ਪ੍ਰਣਾਲੀ ‘ਚ ਭਰੋਸਾ ਬਣਾਈ ਰੱਖਣਾ ਸਰਕਾਰ ਤੇ ਪ੍ਰੀਖਿਆ ਕਰਵਾਉਣ ਵਾਲੀਆਂ ਸੰਸਥਾਵਾਂ ਦੀ ਜ਼ਿੰਮੇਵਾਰੀ ਹੈ | ਇਸ ਮੌਕੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਤੇ ਬਲਾਕ ਕਾਂਗਰਸ ਸ਼ਹਿਰੀ ਪ੍ਰਧਾਨ ਨਰੇਸ਼ ਭਾਰਦਵਾਜ ਨੇ ਕਿਹਾ ਕਿ ਪਿਛਲੇ ਕੁੱਝ ਸਮੇਂ ਦੌਰਾਨ ਪ੍ਰੀਖਿਆ ਪ੍ਰਬੰਧਨ ਨੂੰ ਲੈ ਕੇ ਕਈ ਵਿਵਾਦ ਸਾਹਮਣੇ ਆਏ ਹਨ, ਜਿਸ ਕਾਰਨ ਵਿਦਿਆਰਥੀਆਂ ਤੇ ਮਾਪਿਆਂ ਨੂੰ ਬੇਵਜ੍ਹਾ ਮਾਨਸਿਕ ਤਣਾਅ ਦਾ ਸਾਹਮਣਾ ਕਰਨਾ ਪਿਆ | ਇਸੇ ਦੌਰਾਨ ਉਨ੍ਹਾਂ ਨੇ ਜ਼ਿਲ੍ਹਾ ਕਪੂਰਥਲਾ ਤੇ ਫਗਵਾੜਾ ਕਾਂਗਰਸ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਨੂੰ ਵੀ ਸੰਬੋਧਨ ਕੀਤਾ ਤੇ ਕਿਹਾ ਕਿ ਕਾਂਗਰਸ ਪਾਰਟੀ ਵਿਦਿਆਰਥੀਆਂ ਦੇ ਹੱਕਾਂ ਦੀ ਆਵਾਜ਼ ਬਣ ਕੇ ਹਰ ਉਸ ਮੁੱਦੇ ਨੂੰ ਉਠਾਉਂਦੀ ਰਹੇਗੀ ਜੋ ਉਨ੍ਹਾਂ ਦੇ ਭਵਿੱਖ ਤੇ ਸਿੱਖਿਆ ਨਾਲ ਜੁੜਿਆ ਹੋਇਆ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਸਰਕਾਰ ਇਸ ਗੰਭੀਰ ਮਸਲੇ ਨੂੰ ਹੱਲ ਕਰਨ ਲਈ ਧਿਆਨ ਦੇਵੇ | ਉਨ੍ਹਾਂ ਪ੍ਰੀਖਿਆ ਪ੍ਰਬੰਧਾਂ ‘ਚ ਬੇਨਿਯਮੀਆਂ ਦੀ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕੀਤੀ | ਇਸ ਮੌਕੇ ਫਗਵਾੜਾ ਤੋਂ ਇਲਾਵਾ ਕਪੂਰਥਲਾ, ਭੁਲੱਥ ਅਤੇ ਸੁਲਤਾਨਪੁਰ ਲੋਧੀ ਤੋਂ ਪਹੁੰਚੇ ਕਾਂਗਰਸ ਦੇ ਐਸ.ਸੀ., ਬੀ.ਸੀ. ਓ.ਬੀ.ਸੀਲ ਸੈੱਲ ਅਤੇ ਮਹਿਲਾ ਕਾਂਗਰਸ ਅਹੁਦੇਦਾਰ ਤੇ ਵਰਕਰ ਵੱਡੀ ਗਿਣਤੀ ‘ਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਝੱਲ ਲੇਈ ਵਾਲਾ ਵਿਖੇ 9 ਮੋਟਰਾਂ ਦੀਆਂ ਤਾਰਾਂ ਤੇ 1 ਮੋਬਾਈਲ ਚੋਰੀ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ 8 ਘੰਟੇ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਕੀਤਾ ਨਾਨਕਪੁਰ ’ਚ ਰੋਸ ਵਿਖਾਵਾ
Ad Position 24
No active advertisement