ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਜ਼ਿਲ੍ਹੇ ਵਿਚ ਡਰੇਨਜ਼ ਦੀ ਸਫ਼ਾਈ ਦੇ ਕੰਮ ਕੱਲ੍ਹ ਤੱਕ ਮੁਕੰਮਲ ਕਰ ਲਏ ਜਾਣਗੇ-ਅਕਾਸ਼ ਬਾਂਸਲ

Ad Position 21
No active advertisement
ਅਜੀਤ ਡੈਸਕ 29-06-2026
ਕਪੂਰਥਲਾ, 28 ਜੂਨ (ਅਮਰਜੀਤ ਕੋਮਲ)-ਜ਼ਿਲ੍ਹੇ ਵਿਚ ਡਰੇਨਜ਼ ਦੀ ਸਫ਼ਾਈ ਦੇ ਕੰਮ 30 ਜੂਨ ਤੱਕ ਮੁਕੰਮਲ ਕਰ ਲਏ ਜਾਣਗੇ | ਇਹ ਜਾਣਕਾਰੀ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਕੁੱਝ ਡਰੇਨ ਦੀ ਸਫ਼ਾਈ ਦਾ ਕੰਮ ਮੁਕੰਮਲ ਹੋ ਗਿਆ ਹੈ, ਜਦਕਿ ਕੁੱਝ ਪ੍ਰੋਜੈਕਟ ਆਖ਼ਰੀ ਪੜਾਅ ਵਿਚ ਹਨ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਕੰਮ ਮੁਕੰਮਲ ਕਰਨ ਦੀ ਸੀਮਾ 30 ਜੂਨ ਨਿਸ਼ਚਿਤ ਕੀਤੀ ਗਈ ਹੈ | ਉਨ੍ਹਾਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮਾਨਸੂਨ ਦੀ ਆਮਦ ਤੋਂ ਪਹਿਲਾਂ ਡਰੇਨਾਂ ਵਿਚੋਂ ਗਾਰ ਕੱਢਣ ਤੇ ਉਨ੍ਹਾਂ ਦੀ ਸਾਂਭ ਸੰਭਾਲ ਦੇ ਕੰਮ ਮੁਕੰਮਲ ਕੀਤੇ ਜਾਣ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਪੈਂਦੀ ਰਾਏਪੁਰ ਪੀਰ ਬਖ਼ਸ਼ ਡਰੇਨ, ਕਪੂਰਥਲਾ ਤੇ ਜਲੰਧਰ ਜ਼ਿਲਿ੍ਹਆਂ ਵਿਚ ਪੈਂਦੀ ਕਾਲਾ ਸੰਘਿਆਂ ਡਰੇਨ ਅਤੇ ਕਪੂਰਥਲਾ ਜ਼ਿਲ੍ਹੇ ਵਿਚ ਫਗਵਾੜਾ ਸਲੇਜ ਡਰੇਨ ਦੀ ਸਫ਼ਾਈ ਤੋਂ ਇਲਾਵਾ ਗਾਰ ਕੱਢਣ ਦਾ ਕੰਮ ਪੂਰਾ ਹੋ ਚੁੱਕਾ ਹੈ | ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪੂਰਬੀ ਵੇਈਾ, ਪੱਛਮੀ ਵੇਈਾ, ਖਲਵਾੜਾ ਬਾਹੂਆ ਡਰੇਨ ਦੀ ਸਫ਼ਾਈ ਦਾ ਕੰਮ ਲਗਭਗ 90 ਪ੍ਰਤੀਸ਼ਤ ਮੁਕੰਮਲ ਹੋ ਚੁੱਕਾ ਹੈ ਤੇ ਬਾਕੀ ਰਹਿੰਦੇ ਕੰਮ ਜਿਨ੍ਹਾਂ ਵਿਚ ਵੱਖ-ਵੱਖ ਹਿੱਸਿਆ ਤੇ ਪੁਲਾਂ ਦੇ ਹੇਠੋਂ ਭੱਲ, ਜੰਗਲੀ ਘਾਹ ਫੂਸ ਤੇ ਜੰਮੀ ਹੋਈ ਮਿੱਟੀ ਉਠਾਉਣਾ ਸ਼ਾਮਲ ਹੈ ਤੇ ਇਹ ਕੰਮ ਵੀ ਬਹੁਤ ਜਲਦੀ ਮੁਕੰਮਲ ਕਰ ਲਏ ਜਾਣਗੇ | ਉਨ੍ਹਾਂ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਡਰੇਨਾਂ ਵਿਚੋਂ ਕੱਢੇ ਗਏ ਸਰਕੰਡੇ, ਨਦੀਨਾਂ, ਜੰਗਲੀ ਬਨਾਸਪਤੀ, ਜਾਲਾ, ਬੂਟੀ ਅਤੇ ਜਲ ਕੁੰਭੀ ਦਾ ਯੋਗ ਨਿਪਟਾਰਾ ਯਕੀਨੀ ਬਣਾਉਣ ਤਾਂ ਜੋ ਬਾਰਿਸ਼ ਦੌਰਾਨ ਇਹ ਕੂੜਾ ਮੁੜ ਡਰੇਨਾਂ ਵਿਚ ਨਾ ਵਹਿ ਜਾਵੇ | ਡਿਪਟੀ ਕਮਿਸ਼ਨਰ ਨੇ ਚਿਤਾਵਨੀ ਦਿੱਤੀ ਕਿ ਸਫ਼ਾਈ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਬਰਸਾਤੀ ਮੌਸਮ ਦੌਰਾਨ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਮਾਨਸੂਨ ਦੌਰਾਨ ਹੜ੍ਹਾਂ ਦੀ ਰੋਕਥਾਮ ਅਤੇ ਜਨਤਕ ਸੁਰੱਖਿਆ ਲਈ ਡਰੇਨਜ਼ ਪ੍ਰਬੰਧਨ ਬਹੁਤ ਜ਼ਰੂਰੀ ਹੈ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਸੰਵੇਦਨਸ਼ੀਲ ਥਾਵਾਂ ਦੀ ਲਗਾਤਾਰ ਨਿਗਰਾਨੀ ਦੀ ਲੋੜ ਹੈ, ਜਿਸ ਨੂੰ ਅਧਿਕਾਰੀ ਗੰਭੀਰਤਾ ਨਾਲ ਲੈਣ |
Ad Position 22
No active advertisement
ਪਿਛਲੀ ਖ਼ਬਰ ਮੀਂਹ ਰੁਕਿਆ, ਪਰ ਭੁਲੱਥ ਨਹੀਂ ਸੁੱਕਿਆ-ਨਿਕਾਸੀ ਫ਼ੇਲ੍ਹ, ਟੁੱਟੀ ਸੜਕ ਕਾਰਨ ਲੋਕ ਤੇ ਰਾਹਗੀਰ ਪ੍ਰੇਸ਼ਾਨ ਅਗਲੀ ਖ਼ਬਰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲਾਨਾ ਜੋੜ ਮੇਲੇ ਦੀ ਗੁਰੂ ਕੀ ਵਡਾਲੀ ਵਿਖੇ ਸ਼ੁਰੂਆਤ...
Ad Position 24
No active advertisement