ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਪਲਸ ਪੋਲੀਓ ਮੁਹਿੰਮ ਦਾ ਸੰਤ ਸੀਚੇਵਾਲ ਨੇ ਕੀਤਾ ਆਗਾਜ਼-ਨੰਨ੍ਹੇ ਬੱਚਿਆਂ ਨੂੰ ਪਿਲਾਈਆਂ ਜੀਵਨ ਰੱਖਿਅਕ ਬੂੰਦਾਂ

Ad Position 21
No active advertisement
ਅਜੀਤ ਡੈਸਕ 29-06-2026
ਸੁਲਤਾਨਪੁਰ ਲੋਧੀ, 28 ਜੂਨ (ਥਿੰਦ)-ਦੇਸ਼-ਵਿਆਪੀ ਪਲਸ ਪੋਲੀਓ ਮੁਹਿੰਮ ਦੌਰਾਨ ਅੱਜ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵੱਲੋਂ ਲਾਏ ਗਏ ਕੈਂਪ ਦੀ ਸ਼ੁਰੂਆਤ ਬੱਚਿਆਂ ਨੂੰ ਪਲਸ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤੀ | ਇਹ ਕੈਂਪ ਤਲਵੰਡੀ ਚੌਧਰੀਆਂ ਪੁਲ ਨੇੜੇ ਲਾਇਆ ਗਿਆ ਸੀ | ਸੁਲਤਾਨਪੁਰ ਲੋਧੀ ਕਸਬੇ ਵਿਚ ਕੁੱਲ 15 ਬੂਥ ਕੈਂਪ ਅਤੇ ਤਿੰਨ ਚੱਲਦੀਆਂ ਫਿਰਦੀਆਂ ਟੀਮਾਂ ਨੇ ਕੁੱਲ 1100 ਦੇ ਕਰੀਬ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਗਈਆਂ | ਇਸ ਕੈਂਪ ਵਿਚ ਪ੍ਰਵਾਸੀ ਮਜ਼ਦੂਰਾਂ ਦੇ ਬੱਚੇ ਵੱਡੀ ਗਿਣਤੀ ਵਿਚ ਹਜ਼ਾਰ ਸਨ, ਜਿਨ੍ਹਾਂ ਨੂੰ ਪਲਸ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਗਈਆਂ | ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੈਂਪ ਦਾ ਉਦਘਾਟਨ ਕਰਨ ਉਪਰੰਤ ਗੱਲਬਾਤ ਦੌਰਾਨ ਦੱਸਿਆ ਕਿ ਬੱਚੇ ਹੀ ਦੇਸ਼ ਦੀ ਸਭ ਤੋਂ ਕੀਮਤੀ ਪੂੰਜੀ ਹੁੰਦੇ ਹਨ | ਉਨ੍ਹਾਂ ਕਿਹਾ ਕਿ ਜੇਕਰ ਬਚਪਨ ਤੰਦਰੁਸਤ, ਸਿਹਤਮੰਦ, ਸੁਰੱਖਿਅਤ ਤੇ ਪੋਸ਼ਣ ਭਰਪੂਰ ਹੋਵੇਗਾ ਤਾਂ ਹੀ ਦੇਸ਼ ਦਾ ਭਵਿੱਖ ਮਜ਼ਬੂਤ ਬਣੇਗਾ | ਉਨ੍ਹਾਂ ਕਿਹਾ ਕਿ ਪਲਸ ਪੋਲੀਓ ਵਰਗੀਆਂ ਮੁਹਿੰਮਾਂ ਸਾਡੇ ਬੱਚਿਆਂ ਨੂੰ ਗੰਭੀਰ ਬਿਮਾਰੀਆਂ ਤੋਂ ਸੁਰੱਖਿਅਤ ਰੱਖਣ ਲਈ ਬੇਹੱਦ ਅਹਿਮ ਹਨ | ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਸਮੇਂ ਸਿਰ ਆਪਣੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਜ਼ਰੂਰ ਪਿਲਾਉਣੀਆਂ ਚਾਹੀਦੀਆਂ ਹਨ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਸ਼ੀਸ਼ ਜੇਤਲੀ ਨੇ ਦੱਸਿਆ ਕਿ ਇਲਾਕੇ ਵਿਚ ਇਸ ਵੇਲੇ ਪੋਲੀਓ ਦਾ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ ਹੈ | ਇਹ ਸਿਹਤ ਵਿਭਾਗ ਲਈ ਸੰਤੁਸ਼ਟੀ ਵਾਲੀ ਗੱਲ ਹੈ, ਫਿਰ ਵੀ ਵਿਭਾਗ ਪੋਲੀਓ ਨੂੰ ਪੂਰੀ ਤਰ੍ਹਾਂ ਖ਼ਤਮ ਰੱਖਣ ਲਈ ਚੌਕਸੀ ਵਰਤੀ ਜਾ ਰਹੀ ਹੈ ਅਤੇ ਨਿਯਮਤ ਟੀਕਾਕਰਨ ਕੀਤਾ ਜਾ ਰਿਹਾ ਹੈ | ਇਹ ਤਿੰਨ ਦਿਨਾਂ ਵਿਸ਼ੇਸ਼ ਮੁਹਿੰਮ 28 ਤੋਂ 30 ਜੂਨ ਤੱਕ ਚੱਲੇਗੀ | ਇਸ ਮੌਕੇ ਨੋਡਲ ਅਫ਼ਸਰ ਡਾ. ਪੁਨੀਤ, ਡਾ. ਰੱਜਤ ਵਾਹੀ, ਡਾ. ਨਵਨੀਤ ਸਿੰਘ, ਡਾ. ਅਸ਼ੀਸ਼ ਸ਼ਰਾਫ, ਡਾ. ਨਵਨੀਤ ਕੌਰ, ਫਾਰਮੇਸੀ ਅਫ਼ਸਰ ਅਮਰਿੰਦਰਜੀਤ ਸਿੰਘ ਅਤੇ ਸਿਹਤ ਵਿਭਾਗ ਦਾ ਹੋਰ ਸਟਾਫ਼ ਵੀ ਹਾਜ਼ਰ ਸੀ | ਜ਼ਿਕਰਯੋਗ ਹੈ ਕਿ ਤਿੰਨ ਸਾਲਾਂ ਬਾਅਦ ਪਲਸ ਪੋਲੀਓ ਮੁਹਿੰਮ ਮੁੜ ਸ਼ੁਰੂ ਕੀਤੀ ਗਈ ਹੈ, ਜਿਸ ਦਾ ਉਦੇਸ਼ 0 ਤੋਂ 5 ਸਾਲ ਦੇ ਹਰ ਬੱਚੇ ਤੱਕ ਪੋਲੀਓ ਰੋਕੂ ਬੂੰਦਾਂ ਪਹੁੰਚਾ ਕੇ ਦੇਸ਼ ਨੂੰ ਪੋਲੀਓ-ਮੁਕਤ ਬਣਾਈ ਰੱਖਣਾ ਹੈ |
Ad Position 22
No active advertisement
ਪਿਛਲੀ ਖ਼ਬਰ 5 ਜੁਲਾਈ ਨੂੰ ਪਿੰਡ ਤਲਵੰਡੀ ਚੌਧਰੀਆਂ ਵਿਖੇ ਹੋਵੇਗੀ ਰੈਲੀ-ਜਗਤਾਰ ਸਿੰਘ ਅਗਲੀ ਖ਼ਬਰ ਬੀ. ਐੱਲ. ਓ. ਦੀ ਰਿਪੋਰਟ ਤੋਂ ਬਾਅਦ ਵੀ ਕੋਈ ਠੋਸ ਕਾਰਵਾਈ ਅਮਲ ਵਿਚ ਨਹੀਂ ਆਈ-ਰਾਣਾ ਗੁਰਜੀਤ ਸਿੰਘ
Ad Position 24
No active advertisement