06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਲਾਇਨ ਤਜਿੰਦਰ ਬਾਵਾ ਨੇ ਲੋੜਵੰਦ ਔਰਤਾਂ ਨੂੰ ਰਾਸ਼ਨ ਦੇ ਨਾਲ ਵੰਡੀ ਮਹੀਨਾਵਾਰ ਪੈਨਸ਼ਨ

Ad Position 21
No active advertisement
ਅਜੀਤ ਡੈਸਕ 30-06-2026
ਫਗਵਾੜਾ, 29 ਜੂਨ (ਅਸ਼ੋਕ ਕੁਮਾਰ ਵਾਲੀਆ)-ਲਾਇਨਜ਼ ਕਲੱਬ ਫਗਵਾੜਾ ਸਮਾਰਟ ਸਿਟੀ ਵਲੋਂ ਰਾਸ਼ਨ ਅਤੇ ਪੈਨਸ਼ਨ ਵੰਡ ਸਮਾਗਮ ਕਲੱਬ ਦੇ ਚਾਰਟਰ ਪ੍ਰਧਾਨ ਲਾਇਨ ਤੇਜਿੰਦਰ ਬਾਵਾ ਐਮ.ਜੇ.ਐਫ. ਦੀ ਅਗਵਾਈ ਹੇਠ ਚਿਰਾਗ਼ ਐਸੋਸੀਏਟ ਸੁਭਾਸ਼ ਨਗਰ ਫਗਵਾੜਾ ਵਿਖੇ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਮੁੱਖ ਮਹਿਮਾਨ ਵਜੋਂ ਪਹੁੰਚੇ ਮਲਟੀਪਲ ਵਾਈਸ ਚੇਅਰਮੈਨ ਰਸ਼ਪਾਲ ਸਿੰਘ ਬੱਚਾਜੀਵੀ ਅਤੇ ਲਾਇਨ ਦਵਿੰਦਰ ਪਾਲ ਅਰੋੜਾ ਮਲਟੀਪਲ ਚੇਅਰਮੈਨ ਨੇ ਕੀਤੀ | ਮੁੱਖ ਮਹਿਮਾਨਾਂ ਵਜੋਂ ਸਮਾਜ ਸੇਵਿਕਾ ਸੁਨੀਤਾ ਰਾਣੀ ਤੇ ਉਨ੍ਹਾਂ ਦੇ ਸਪੁੱਤਰ ਬੱਬਲੂ ਸ਼ਾਮਲ ਹੋਏ | ਉਨ੍ਹਾਂ ਨੇ ਲੋੜਵੰਦ ਔਰਤਾਂ ਨੂੰ ਪੈਨਸ਼ਨ ਅਤੇ ਰਾਸ਼ਨ ਵੰਡਣ ਦੀ ਸ਼ੁਰੂਆਤ ਕਰਵਾਈ | ਉਪਰੰਤ ਉਨ੍ਹਾਂ ਨੇ ਕਲੱਬ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਆਪਣੇ ਵਲੋਂ ਵੀ ਆਰਥਕ ਸਹਿਯੋਗ ਰਾਸ਼ੀ ਭੇਟ ਕੀਤੀ | ਮਲਟੀਪਲ ਵਾਈਸ ਚੇਅਰਮੈਨ ਲਾਇਨ ਰਸ਼ਪਾਲ ਸਿੰਘ ਬੱਚਾਜੀਵੀ ਅਤੇ ਲਾਇਨ ਦਵਿੰਦਰ ਪਾਲ ਅਰੋੜਾ ਨੇ ਲਾਇਨ ਤੇਜਿੰਦਰ ਬਾਵਾ ਅਤੇ ਉਨ੍ਹਾਂ ਦੀ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲਾਇਨ ਤੇਜਿੰਦਰ ਬਾਵਾ ਅਤੇ ਉਨ੍ਹਾਂ ਦੀ ਟੀਮ ਵਲੋਂ ਬਹੁਤ ਹੀ ਤਨਦੇਹੀ ਦੇ ਨਾਲ ਲਾਇਨ ਇੰਟਰਨੈਸ਼ਨਲ ਦੇ ਟੀਚੇ ਨੂੰ ਪੂਰਾ ਕੀਤਾ ਜਾ ਰਿਹਾ ਹੈ | ਕਲੱਬ ਵਲੋਂ ਮੁੱਖ ਮਹਿਮਾਨਾਂ ਅਤੇ ਪਤਵੰਤਿਆਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ | ਸਟੇਜ ਦੀ ਸੇਵਾ ਲਾਇਨ ਸੁਸ਼ੀਲ ਸ਼ਰਮਾ ਵਲੋਂ ਬਾਖ਼ੂਬੀ ਨਿਭਾਈ ਗਈ | ਇਸ ਮੌਕੇ ਕਲੱਬ ਸਕੱਤਰ ਲਾਇਨ ਅਸ਼ੋਕੀ ਟੂਰਾ, ਖ਼ਜ਼ਾਨਚੀ ਲਾਇਨ ਗੁਲਸ਼ਨ ਸ਼ਰਮਾ ਲੱਕੀ ਅਤੇ ਪੀ.ਆਰ.ਓ. ਲਾਇਨ ਵਿਜੇ ਅਰੋੜਾ ਤੋਂ ਇਲਾਵਾ ਡਿਸਟਿ੍ਕਟ ਚੇਅਰਮੈਨ ਲਾਇਨ ਜੁਗਲ ਬਵੇਜਾ, ਡਿਸਟਿ੍ਕਟ ਚੇਅਰਮੈਨ ਸੰਦੀਪ ਸਿੰਘ, ਡਿਸਟਿ੍ਕਟ ਚੇਅਰਮੈਨ ਲਾਇਨ ਸੁਨੀਲ ਢੀਂਗਰਾ, ਡਿਸਟਿ੍ਕਟ ਚੇਅਰਮੈਨ ਲਾਇਨ ਅਸ਼ੋਕ ਵਧਵਾ, ਹਨੀ ਗੁਲਾਟੀ, ਪਵਨ ਚਾਵਲਾ, ਕੁਲਵਿੰਦਰ ਸਿੰਘ ਲੱਡੂ, ਅਮਿੱਤ ਢੀਂਗਰਾ, ਮੋਹਿਤ ਮਨੋਚਾ, ਸੰਜੇ ਤ੍ਰੇਹਨ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਾਮਪੁਰ ਜਗੀਰ ਵਿਖੇ 30 ਲੱਖ ਦੀ ਲਾਗਤ ਨਾਲ ਬਣੀ ਨਵੀਂ ਫਿਰਨੀ ਅਤੇ ਜਿੰਮ ਲੋਕ ਅਰਪਿਤ ਅਗਲੀ ਖ਼ਬਰ ਡੇਰਾ ਮਸਤ ਬਾਬਾ ਲਛਮਣ ਸ਼ਾਹ ਸਲੇਮਪੁਰ ਵਿਖੇ ਸਾਲਾਨਾ ਜੋੜ ਮੇਲਾ ਕਰਵਾਇਆ
Ad Position 24
No active advertisement