ਸੁਲਤਾਨਪੁਰ ਲੋਧੀ, 29 ਜੂਨ (ਨਰੇਸ਼ ਹੈਪੀ)-ਅੱਤ ਦੀ ਪੈ ਰਹੀ ਗਰਮੀ ਨੂੰ ਵੇਖਦਿਆਂ ਹੋਇਆਂ 15 ਜੁਲਾਈ ਤੱਕ ਛੁੱਟੀਆਂ ਵਧਾਉਣ ਦੀ ਮੰਗ ਕੀਤੀ ਹੈ | ਇਸ ਸਬੰਧੀ ਬਿਆਨ ਜਾਰੀ ਕਰਦਿਆਂ ਹੋਇਆਂ ਗੌਰਮਿੰਟ ਟੀਚਰਜ਼ ਯੂਨੀਅਨ ਸੂਬਾਈ ਆਗੂ ਰਸ਼ਪਾਲ ਸਿੰਘ ਵੜੈਚ, ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਬੱਧਣ, ਗੁਰਮੇਜ ਸਿੰਘ ਤਲਵੰਡੀ ਚੌਧਰੀਆਂ ਨੇ ਕਿਹਾ ਕਿ ਬਹੁ ਗਿਣਤੀ ਅਧਿਆਪਕਾਂ ਦੀਆਂ ਐਸ ਆਈ ਆਰ, ਡਰੱਗ ਸੈਂਸਸ ਅਤੇ ਆਰਥਿਕ ਸਰਵੇ ਬਤੌਰ ਬੀ ਐਲ ਓ ਜੁਲਾਈ ਮਹੀਨੇ ਦੌਰਾਨ ਡਿਊਟੀਆਂ ਲੱਗੀਆਂ ਹੋਈਆਂ ਹਨ ਜਦੋਂ ਕਿ ਬਹੁ ਗਿਣਤੀ ਸਕੂਲਾਂ ਵਿਚ ਸਟਾਫ਼ ਦੀ ਵੱਡੇ ਪੱਧਰ ਦੇ ਘਾਟ ਹੈ ਜਿਸ ਕਾਰਨ ਸਕੂਲਾਂ ਵਿਚ ਪੜ੍ਹਾਈ ਦਾ ਮਾਹੌਲ ਸੁਖਾਵਾਂ ਨਹੀਂ ਬਣ ਸਕਦਾ | ਉਨ੍ਹਾਂ ਕਿਹਾ ਕਿ ਬਹੁ ਗਿਣਤੀ ਅਧਿਆਪਕਾਂ ਦੀਆਂ ਲੱਗੀਆਂ ਗੈਰ ਵਿੱਦਿਅਕ ਕੰਮਾਂ ਵਿਚ ਡਿਊਟੀ ਲੱਗੇ ਹੋਣ ਕਾਰਨ ਤੇ ਅੱਤ ਦੀ ਗਰਮੀ ਵਿਚ ਸਕੂਲਾਂ ਵਿਚ ਬੱਚਿਆਂ ਨੂੰ ਕੌਣ ਪੜਾਏਗਾ, ਇਸ ਲਈ ਸਰਕਾਰ ਨੂੰ ਇਹਨਾਂ ਗੱਲਾਂ ਨੂੰ ਧਿਆਨ ਵਿਚ ਰੱਖਦੇ ਹੋਏ 15 ਜੁਲਾਈ ਤੱਕ ਛੁੱਟੀਆਂ ਵਿਚ ਵਾਧਾ ਕਰਨਾ ਚਾਹੀਦਾ ਹੈ | ਇਸ ਮੌਕੇ ਤੇ ਸੁਖਵਿੰਦਰ ਸਿੰਘ ਕਾਲੇਵਾਲ, ਗੁਰਪ੍ਰੀਤ ਸਿੰਘ ਮੰਗੂਪੁਰ, ਅੰਮਿ੍ਤਪਾਲ ਸਿੰਘ, ਰੇਸ਼ਮ ਸਿੰਘ, ਹਰਦੀਪ ਸਿੰਘ, ਯਾਦਵਿੰਦਰ ਸਿੰਘ, ਕੰਵਲਪ੍ਰੀਤ ਸਿੰਘ ਕੌੜਾ, ਮਨਜਿੰਦਰ ਸਿੰਘ ਠੱਟਾ, ਗੁਰਪ੍ਰੀਤ ਸਿੰਘ ਬੂਲਪੁਰ, ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ ਟਿੱਬਾ ਆਦਿ ਵੀ ਹਾਜ਼ਰ ਸਨ |