05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦਾ ਮਸਲਾ ਹੱਲ ਨਾ ਹੋਇਆ ਤਾਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਿਜਲੀ ਬੋਰਡ ਦਫ਼ਤਰਾਂ ਦਾ ਘਿਰਾਓ ਕਰੇਗੀ-ਆਗੂ

Ad Position 21
No active advertisement
ਅਜੀਤ ਡੈਸਕ 30-06-2026
ਭੁਲੱਥ, 29 ਜੂਨ (ਮੇਹਰ ਚੰਦ ਸਿੱਧੂ)-ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦਾ ਮਸਲਾ ਜਲਦ ਹੱਲ ਨਾ ਹੋਇਆ, ਤਾਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜਲਦ ਬਿਜਲੀ ਬੋਰਡ ਦੇ ਦਫ਼ਤਰਾਂ ਦਾ ਘਿਰਾਓ ਕਰਨ ਤੋਂ ਪਿੱਛੇ ਨਹੀਂ ਹਟੇਗੀ | ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਹਰਪਿੰਦਰ ਸਿੰਘ ਭਿੰਦਾ, ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਮਨਜੀਤ ਸਿੰਘ ਚੀਮਾ ਤੇ ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਸਰਪੰਚ ਸੁਖਜਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਕਰਕੇ ਜਿੱਥੇ ਆਮ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ, ਉੱਥੇ ਛੋਟੇ ਦੁਕਾਨਦਾਰ, ਘਰਾਂ ਦੇ ਵਸਨੀਕ ਅੱਤ ਦੀ ਗਰਮੀ ਵਿਚ ਮੁਸ਼ਕਿਲਾਂ ਦਾ ਸਾਹਮਣਾ ਕਰਨ ਲਈ ਮਜ਼ਬੂਰ ਹਨ | ਉਨ੍ਹਾਂ ਕਿਹਾ ਕਿ ਦੂਜੇ ਪਾਸੇ ਚੱਲ ਰਹੇ ਝੋਨੇ ਦੀ ਫ਼ਸਲ ਦੀ ਲਗਵਾਈ ਕਰਕੇ ਕਿਸਾਨਾਂ ਨੂੰ ਅੱਠ ਘੰਟੇ ਨਿਰਵਿਘਨ ਬਿਜਲੀ ਦੇਣ ਦਾ ਐਲਾਨ ਕੀਤਾ ਗਿਆ ਸੀ, ਲੇਕਿਨ ਬਿਜਲੀ ਬੋਰਡ ਵੱਲੋਂ ਤਿੰਨ ਘੰਟੇ ਬਿਜਲੀ ਦਿੱਤੀ ਜਾ ਰਹੀ ਹੈ, ਤੇ ਪੰਜ ਪੰਜ ਘੰਟੇ ਦੇ ਕੱਟ ਲੱਗ ਰਹੇ ਹਨ, ਜਿਸ ਕਰਕੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ ਲਗਵਾਈ ਕਰਕੇ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਨ੍ਹਾਂ ਸਰਕਾਰ ਪਾਸੋਂ ਮੰਗ ਕਰਦੇ ਕਿਹਾ ਕਿ ਬਿਜਲੀ ਦੇ ਲੰਬੇ ਕੱਟ ਲਗਵਾਉਣ ਦਾ ਮਸਲਾ ਸਰਕਾਰ ਜਲਦ ਹੱਲ ਕਰੇ, ਨਹੀਂ ਤਾਂ ਬਿਜਲੀ ਬੋਰਡ ਦੇ ਦਫ਼ਤਰਾਂ ਦਾ ਘਿਰਾਓ ਕਰਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਰਣਜੀਤ ਸਿੰਘ ਖੁਰਾਣਾ ਦੀ ਅਗਵਾਈ ਹੇਠ ਸੁਖਬੀਰ ਸਿੰਘ ਬਾਦਲ ਨੂੰ ਮਿਲਿਆ ਫਗਵਾੜਾ ਦੇ ਅਕਾਲੀ ਆਗੂਆਂ ਦਾ ਵਫ਼ਦ ਅਗਲੀ ਖ਼ਬਰ ਸਿਆਟਲ ਦੇ ਪ੍ਰਸਿੱਧ ਕਾਰੋਬਾਰੀ ਬਲਬੀਰ ਸਿੰਘ ਉਸਮਾਨਪੁਰ ਦੇ ਪਿਤਾ ਮਹਿੰਦਰ ਸਿੰਘ ਉਸਮਾਨਪੁਰ ਦੀ ਪਹਿਲੀ ਬਰਸੀ ਮਨਾਈ
Ad Position 24
No active advertisement